Thursday, April 16, 2026
spot_img
spot_img

ਦਾਨ ਸਿੰਘ ਵਾਲਾ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ 1-1 ਲੱਖ ਰੁਪਏ ਦੇ ਚੈੱਕ ਭੇਂਟ

Date:

spot_img

ਬਠਿੰਡਾ, 22 ਜਨਵਰੀ : ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਦੀ ਤਰਫੋਂ ਪਿੰਡ ਦਾਨ ਸਿੰਘ ਵਾਲਾ ਦੇ 8 ਘਰਾਂ ਲਈ ਹੋਰ ਸਹਾਇਤਾ ਰਾਸ਼ੀ 1-1 ਲੱਖ ਰੁਪਏ ਦੇ ਚੈੱਕ ਸਬੰਧਤ ਪਰਿਵਾਰਾਂ ਨੂੰ ਭੇਂਟ ਕੀਤੇ ਗਏ ਜਦਕਿ ਇਸ ਤੋਂ ਪਹਿਲਾਂ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ 50-50 ਹਜਾਰ ਰੁਪਏ ਦੇ ਸਹਾਇਤਾ ਰਾਸ਼ੀ ਚੈੱਕ ਸਰਕਾਰ ਦੁਆਰਾ ਮੁਹੱਈਆ ਕਰਵਾਏ ਜਾ ਚੁੱਕੇ ਹਨ।ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਪੁਰਾਣੀ ਰੰਜਿਸ਼ ਦੇ ਚਲਦਿਆਂ ਘਰਾਂ ਨੂੰ ਅੱਗ ਲਗਾਉਣ ਅਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਦੇ ਮੱਦੇਨਜ਼ਰ ਇਹ ਚੈਕ ਦਿੱਤੇ ਗਏ ਹਨ।

ਇਹ ਵੀ ਪੜ੍ਹੋ 30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, SHO ਫਰਾਰ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਤੋਂ ਪਹਿਲਾਂ ਵੀ ਪੀੜ੍ਹਤ ਪਰਿਵਾਰਾਂ ਦੀ ਮੱਦਦ ਲਈ ਉਹਨਾਂ ਨੂੰ ਰਾਸ਼ਨ, ਬਿਸਤਰੇ, ਕੰਬਲ, ਭਾਂਡੇ ਅਤੇ ਬਿਜਲੀ ਵਾਲੇ ਚੁੱਲ੍ਹੇ ਆਦਿ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹਮੇਸ਼ਾ ਉਨ੍ਹਾਂ ਦੇ ਨਾਲ ਖੜਾ ਹੈ।ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਪ੍ਰਸਿੱਧ ਗਾਇਕ ਤੇ ਅਦਾਕਾਰ ਹਰਸਿਮਰਨ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....