ਦਾਨ ਸਿੰਘ ਵਾਲਾ ਦੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਭੇਂਟ

Date:

spot_img

ਬਠਿੰਡਾ, 18 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਯਤਨਾਂ ਸਦਕਾ ਪੰਜਾਬ ਸਰਕਾਰ ਦੀ ਤਰਫੋਂ ਪਿੰਡ ਦਾਨ ਸਿੰਘ ਵਾਲਾ ਦੇ 8 ਘਰਾਂ ਲਈ ਸਹਾਇਤਾ ਰਾਸ਼ੀ 50-50 ਹਜ਼ਾਰ ਰੁਪਏ ਦੇ ਚੈੱਕ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ ਵੱਲੋਂ ਸਬੰਧਤ ਪਰਿਵਾਰਾਂ ਨੂੰ ਭੇਂਟ ਕੀਤੇ ਗਏ। ਇੱਥੇ ਦੱਸਣਯੋਗ ਹੈ ਕਿ ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਪੁਰਾਣੀ ਰੰਜਿਸ਼ ਦੇ ਚਲਦਿਆਂ ਘਰਾਂ ਨੂੰ ਅੱਗ ਲਗਾਉਣ ਅਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਦੇ ਮੱਦੇਨਜ਼ਰ ਇਹ ਚੈਕ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਇਸ ਪਿੰਡ ‘ਚੋਂ ਲੰਘਣ ਵਾਲਿਆਂ ਤੋਂ ਗੁੰਡਾ ਟੈਕਸ ਵਸੂਲਣ ਦੇ ਮਾਮਲੇ ਵਿਚ ਪਰਚਾ ਦਰਜ਼

ਇਸ ਦੌਰਾਨ ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਸ ਤੋਂ ਪਹਿਲਾਂ ਵੀ ਪੀੜ੍ਹਤ ਪਰਿਵਾਰਾਂ ਦੀ ਮੱਦਦ ਲਈ ਉਹਨਾਂ ਨੂੰ ਰਾਸ਼ਨ, ਬਿਸਤਰੇ, ਕੰਬਲ, ਭਾਂਡੇ ਅਤੇ ਬਿਜਲੀ ਵਾਲੇ ਚੁੱਲ੍ਹੇ ਆਦਿ ਮੁਹੱਈਆ ਕਰਵਾਏ ਗਏ ਹਨ।ਇਸ ਮੌਕੇ ਡੀ.ਐਸ.ਪੀ. ਭੁੱਚੋ ਰਾਵਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਪੀੜਤ ਪਰਿਵਾਰਾਂ ਦੇ ਮੈਂਬਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

spot_img
spot_img

Share post:

Popular

More like this
Related

 Whatsapp ਦਾ ਨਵਾਂ ਗੈਸਟ ਕਾਲ ਫੀਚਰ ਹੋਇਆ ਸ਼ੁਰੂ! ਬਿਨਾਂ Whatsapp ਖਾਤੇ ਦੇ ਵੀ Audio ਤੇ Video Call

ਨਿਊਜ਼ ਡੈਸਕ : ਦੋਸਤਾਂ ਜਾਂ ਰਿਸ਼ਤੇਦਾਰਾਂ ਨਾਲ ਵੀਡੀਓ ਕਾਲ...

Batala ‘ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਵਿਵਾਦ ‘ਚ ਇੱਕ ਹੋਰ ਕ*ਤ*ਲ; ਦੋ ਜਖ਼ਮੀ

Batala News: ਹਾਲੇ ਮਾਨਸਾ 'ਚ ਇੱਕ ਮੈਡੀਕਲ ਸਟੋਰ ਮਾਲਕ...