ਮੰਤਰੀ ਰਵਨੀਤ ਬਿੱਟੂ ਨੂੰ ਕੈਮਿਸਟਾਂ ਨੇ ਮੰਗਾਂ ਸਬੰਧੀ ਕਰਵਾਇਆ ਜਾਣੂ, ਕੇਂਦਰੀ ਮੰਤਰੀ ਬਿੱਟੂ ਨੇ ਹੱਲ ਦਾ ਦਿਵਾਇਆ ਭਰੋਸਾ: ਅਸ਼ੋਕ ਬਾਲਿਆਂਵਾਲੀ

0
77
+1

Bathinda News:ਬੀਤੇ ਦਿਨੀਂ ਬਠਿੰਡਾ ਦੌਰੇ ’ਤੇ ਪਹੁੰਚੇ ਕੇਂਦਰੀ ਰਾਜ ਫੂਡ ਪ੍ਰੋਸੈਸਿੰਗ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਦ ਬਠਿੰਡਾ ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ (ਟੀਬੀਡੀਸੀਏ) ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਵੱਲੋਂ ਮੁਲਾਕਾਤ ਕਰਕੇ ਕੈਮਿਸਟਾਂ ਦੀਆਂ ਮੰਗਾਂ ਸਬੰਧੀ ਜਾਣੂ ਕਰਵਾਉਂਦਿਆਂ ਕੇਂਦਰ ਸਰਕਾਰ ਰਾਹੀਂ ਉਪਰੋਕਤ ਮੰਗਾਂ ਜਲਦ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ। ਜਾਣਕਾਰੀ ਦਿੰਦਿਆਂ ਬਾਲਿਆਂਵਾਲੀ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵੱਲੋਂ ਬਠਿੰਡਾ ਵਿੱਚ ਫੂਡ ਪ੍ਰੋਸੈਸਿੰਗ ਲੈਬ ਦਾ ਸ਼ੁਭ ਆਰੰਭ ਕੀਤਾ ਗਿਆ ਸੀ।ਇਸ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਗਈ ਕਿ ਕੈਮਿਸਟਾਂ ਦੀ ਪਿਛਲੇ ਲੰਮੇ ਸਮੇਂ ਤੋਂ ਚਲਦੀ ਆ ਰਹੀ ਵੱਡੀ ਮੰਗ ਦਵਾਈਆਂ ਦੀ ਆਨਲਾਈਨ ਸੇਲ ਪਰਚੇਜ਼ ਨੂੰ ਬੰਦ ਕਰਵਾਇਆ ਜਾਵੇ।

ਇਹ ਵੀ ਪੜ੍ਹੋ  ਕੈਨੇਡਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

ਉਨ੍ਹਾਂ ਕਿਹਾ ਕਿ ਦਵਾਈਆਂ ਦੀ ਆਨਲਾਈਨ ਸੇਲ ਪਰਚੇਜ਼ ਨੂੰ ਬੰਦ ਕਰਵਾਇਆ ਜਾਵੇ, ਤਾਂ ਜਿੱਥੇ ਇੱਕ ਪਾਸੇ ਨਸ਼ਾਖੋਰੀ ’ਤੇ ਪਾਬੰਦੀ ਲੱਗੇਗੀ, ਉੱਥੇ ਹੀ ਦੂਜੇ ਪਾਸੇ ਆਮ ਜਨਤਾ ਦੀ ਸਿਹਤ ਨਾਲ ਹੋ ਰਹੇ ਖਿਲਵਾੜ ’ਤੇ ਵੀ ਰੋਕ ਲੱਗੇਗੀ। ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਡਰੱਗ ਟੈਕਨੀਕਲ ਐਡਵਾਈਜਰੀ ਬੋਰਡ (ਡੀਟੀਏਬੀ) ਦਾ ਪੁਨਰਗਠਨ ਕੀਤਾ ਗਿਆ ਹੈ, ਜਿਸ ਵਿੱਚ ਆਲ ਇੰਡੀਆ ਆਰਗਨਾਈਜੇਸ਼ਨ ਆਫ ਕੈਮਿਸਟ ਐਂਡ ਡਰੱਗਿਸਟਸ (ਏਆਈਓਸੀਡੀ) ਦੇ ਪ੍ਰਤੀਨਿਧੀਆਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਉਪਰੋਕਤ ਦੋਵੇਂ ਵੱਡੀਆਂ ਮੰਗਾਂ ਸਬੰਧੀ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਾਣੂ ਕਰਵਾਉਣਗੇ, ਤਾਂ ਜੋ ਕੈਮਿਸਟਾਂ ਦੀਆਂ ਉਪਰੋਕਤ ਦੋਵੇਂ ਮੰਗਾਂ ਦਾ ਜਲਦ ਸਮਾਧਾਨ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here