ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ

Date:

spot_img

ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਚੰਡੀਗੜ੍ਹ, 27 ਫ਼ਰਵਰੀ: ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ। ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ ‘ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਪੜਾਵਾਂ ਤਹਿਤ 10 ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...