ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

Date:

spot_img

SAS Nagar:ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ। ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਰਾਂ ਉਪਰਾਲਿਆਂ ਸਦਕਾ ਕੁੱਲ 939 ਸਰਕਾਰੀ ਸਕੂਲਾਂ ਦੇ ਨਾਲ-ਨਾਲ 403 ਪ੍ਰਾਈਵੇਟ ਸਕੂਲਾਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਦੱਸਣਯੋਗ ਹੈ ਕਿ ਇਹ ਦੌਰੇ 22 ਅਪ੍ਰੈਲ, 2024 ਅਤੇ 18 ਜਨਵਰੀ, 2025 ਦੇ ਵਿਚਕਾਰ ਕੀਤੇ ਗਏ ਸਨ, ਜਿਸ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 50,294 ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 39,876 ਸੀ।ਇਹ ਵੱਡੀ ਗਿਣਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਸੂਬੇ ਦੇ ਜੰਗਲੀ ਜੀਵਾਂ ਤੋਂ ਇਲਾਵਾ ਵਿਭਿੰਨ ਬਨਸਪਤੀ ਅਤੇ ਜੀਵ-ਜੰਤੂਆਂ ਬਾਰੇ ਵਧ ਰਹੀ ਉਤਸੁਕਤਾ ਅਤੇ ਸੂਬਾ ਸਰਕਾਰ ਵੱਲੋਂ ਜੰਗਲੀ ਜਾਨਵਰਾਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਨ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਨੂੰ ਦਰਸਾਉਂਦੀ ਹੈ ਕਿਉਂਕਿ ਇਹ ਜੰਗਲੀ ਜੀਵ ਵੀ ਕੁਦਰਤ ਦਾ ਇੱਕ ਮਹੱਤਵਪੂਰਨ ਹਿੱਸਾ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...