ਮੂਸੇਵਾਲਾ ਦੇ ਕਾਤਲਾਂ ਨੂੰ ਪਨਾਹ ਦੇਣ ਵਾਲਾ ਛੋਟਾ ਮਨੀ ਤੇ ਉਸਦਾ ਕਾਬੂ

Date:

spot_img

ਐਸ.ਏ.ਐਸ.ਨਗਰ, 3 ਫਰਵਰੀ: ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਅੱਜ ਇੱਕ ਵੱਡੀ ਕਾਰਵਾਈ ਕਰਦਿਆਂ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਛੁਪਣਗਾਹਾਂ ਮੁਹੱਈਆ ਕਰਵਾਉਣ ਅਤੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੀ ਭੱਜਣ ਵਿੱਚ ਮਦਦ ਕਰਨ ਵਾਲੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ ਨੂੰ ਉਸਦੇ ਸਾਥੀ ਜਤਿੰਦਰ ਵਾਸੀ ਮਨੀਮਾਜ਼ਰਾ ਸਹਿਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ੀਰਕਪੁਰ ਦੇ ਖੇਤਰ ਵਿੱਚ ਛੋਟਾ ਮਨੀ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ਤੋਂ ਬਾਅਦ, ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਅਤੇ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਕਮਾਨ ਹੇਠ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਟਿਕਾਣੇ ਦਾ ਪਤਾ ਲਗਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਅਤੇ ਉਸ ਨੂੰ ਉਸ ਦੇ ਸਾਥੀ ਸਮੇਤ ਗ੍ਰਿਫਤਾਰ ਕਰ ਲਿਆ।

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ ਅਤੇ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿਰੁੱਧ ਇਰਾਦਾ ਕਤਲ , ਜਬਰਨ ਵਸੂਲੀ , ਡਕੈਤੀ ਅਤੇ ਅਸਲਾ ਐਕਟ ਤਹਿਤ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਗੈਂਗਸਟਰਾਂ ਦੀ ਮਿੱਥਕੇ ਕਤਲ ਕਰਨ ਸਬੰਧੀ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2022 ਵਿੱਚ, ਦੋਸ਼ੀ ਛੋਟਾ ਮਨੀ ਨੂੰ ਉਸਦੇ ਹੋਰ ਸਾਥੀਆਂ ਸਚਿਨ ਥਾਪਨ, ਦੀਪਕ ਮੁੰਡੀ ਅਤੇ ਜੋਗਿੰਦਰ ਜੋਗਾ -ਸਾਰੇ ਸ਼ੂਟਰ ਅਤੇ ਸਿੱਧੂ ਮੂਸੇਵਾਲਾ ਕਤਲ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਦੇ ਕਹਿਣ ਮੁਤਾਬਕ ਅਯੁੱਧਿਆ ਅਧਾਰਤ ਰਾਜਨੇਤਾ ਵਿਕਾਸ ਸਿੰਘ ਦੇ ਇਸ਼ਾਰੇ ’ਤੇ ਸਨਸਨੀਖੇਜ਼ ਅਪਰਾਧ ਕਰਨ ਲਈ ਕਿਹਾ ਗਿਆ ਸੀ। ਜ਼ਿਕਰਯੋਗ ਹੈ ਕਿ ਬਾਅਦ ਵਿੱਚ ਵਿਕਾਸ ਸਿੰਘ ਨੂੰ ਨਵੰਬਰ 2023 ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੁਆਰਾ ਗ੍ਰਿਫਤਾਰ ਕਰ ਲਿਆ ਗਿਆ ਸੀ।ਉਨ੍ਹਾਂ ਦੱਸਿਆ ਕਿ ਲਾਰੈਂਸ ਬਿਸ਼ਨੋਈ ਛੋਟਾ ਮਨੀ ਨੂੰ ਵਿਦੇਸ਼ ਵਿੱਚ ਵਸਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਯੂਰਪ ਵਿੱਚ ਸੁਰੱਖਿਅਤ ਪ੍ਰਵੇਸ਼ ਲਈ ਤਿੰਨ ਵਾਰ ਦੁਬਈ ਵੀ ਭੇਜਿਆ ਗਿਆ, ਪਰ ਅਸਫਲ ਰਹਿਣ ਕਾਰਨ ਬਾਅਦ ਵਿੱਚ ਉਸ ਨੂੰ ਵਾਪਸ ਭਾਰਤ ਪਰਤਣਾ ਪਿਆ।ਇਸ ਸਬੰਧੀ ਪੁਲਿਸ ਥਾਣਾ ਸਟੇਟ ਕਰਾਈਮ, ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

👉ਜੇਲ੍ਹ ਵਿੱਚ ਬੰਦ ਗੈਂਗਸਟਰ ਫਿਰੋਜ਼ਪੁਰ ਖੇਤਰ ਵਿੱਚ ਇੱਕ ਅਪਰਾਧਿਕ...

ਦੁਖਦਾਈ ਖ਼ਬਰ; ਬਠਿੰਡਾ ‘ਚ ਵੰਦੇ ਭਾਰਤ ਟਰੇਨ ਦੀ ਚਪੇਟ ਵਿਚ ਆਉਣ ਕਾਰਨ ਲੜਕੀ ਦੀ ਹੋਈ ਮੌ+ਤ

Rampura News: ਬਠਿੰਡਾ ਜ਼ਿਲ੍ਹੇ ਦੇ ਸ਼ਹਿਰ ਰਾਮਪੁਰਾ ਫ਼ੁਲ 'ਚ...

Punjab ‘ਚ ਮੁੜ IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ List

Chandigarh News: IAS and PCS officers transferred ; ਪੰਜਾਬ...

ਮੰਦਭਾਗੀ ਖ਼ਬਰ; ਮੈਕੇਨਿਕ ਦੀ AC ਸਰਵਿਸ ਦੌਰਾਨ ਬਲਾਸਟ ਕਾਰਨ ਹੋਈ ਮੌ*ਤ

Barnala News: ਬਰਨਾਲਾ ਸ਼ਹਿਰ ਵਿਚ ਵਾਪਰੀ ਇੱਕ ਮੰਦਭਾਗੀ ਘਟਨਾ...