spot_img
spot_img

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਅਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ

Date:

spot_img

Chandigarh News:ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਦਿੜ੍ਹਬਾ (ਜ਼ਿਲ੍ਹਾ ਸੰਗਰੂਰ) ਅਤੇ ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕਿਆਂ ਦੀ ਚੋਣ ਅਮਲੇ ਨੂੰ ਵਧਾਈ ਦਿੱਤੀ।ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ।

ਇਹ ਵੀ ਪੜ੍ਹੋ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਭਗਵੰਤ ਮਾਨ ਸਰਕਾਰ ਨੇ ਨਸ਼ਾ ਛੁਡਾਊ ਇਲਾਜ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਕੀਤੀ ਸ਼ੁਰੂਆਤ

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਡਰਾਫਟ ਵੋਟਰ ਸੂਚੀਆਂ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਦਾ ਥਾਣੇਦਾਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...