Saturday, May 23, 2026
spot_img
spot_img
spot_img

ਭਾਰਤ ਦੇ ਚੀਫ਼ ਜਸਟਿਸ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 11ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ

Date:

spot_img

👉ਨਿਆਂਪਾਲਿਕਾ ਅਤੇ ਅਕਾਦਮਿਕ ਜਗਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ 981 ਪੋਸਟ ਗ੍ਰੈਜੂਏਟ ਅਤੇ 92 ਪੀਐਚ.ਡੀ.

👉ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, 44 ਵਿਦਿਆਰਥੀਆਂ ਨੂੰ ਸੋਨੇ ਦੇ ਤਗ਼ਮੇ ਦਿੱਤੇ ਗਏ

Bathinda News: ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਨਿਆਂਮੂਰਤੀ ਸ਼੍ਰੀ ਸੂਰਿਆ ਕਾਂਤ ਨੇ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ 11ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੋਭਾ ਵਧਾਈ। ਇਸ ਮੌਕੇ ਯੂਨੀਵਰਸਿਟੀ ਵੱਲੋਂ 1073 ਪੋਸਟ ਗ੍ਰੈਜੂਏਟ ਅਤੇ ਪੀਐਚ.ਡੀ. ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ 44 ਹੋਣਹਾਰ ਵਿਦਿਆਰਥੀਆਂ ਨੂੰ ਸੋਨੇ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਵਿੱਚ ਚਾਂਸਲਰ ਪ੍ਰੋ. ਜਗਬੀਰ ਸਿੰਘ ਅਤੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਮੁੱਖ ਮਹਿਮਾਨ ਮਾਣਯੋਗ ਨਿਆਂਮੂਰਤੀ ਸੂਰਿਆ ਕਾਂਤ, ਭਾਰਤ ਦੇ ਚੀਫ਼ ਜਸਟਿਸ; ਸਤਿਕਾਰਤ ਮਹਿਮਾਨ ਮਾਣਯੋਗ ਨਿਆਂਮੂਰਤੀ ਸ਼ੀਲ ਨਾਗੂ, ਮੁੱਖ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਮਾਣਯੋਗ ਨਿਆਂਮੂਰਤੀ ਸੰਦੀਪ ਮੌਦਗਿਲ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਵਿਸ਼ੇਸ਼ ਮਹਿਮਾਨ ਮਾਣਯੋਗ ਨਿਆਂਮੂਰਤੀ ਰਮੇਸ਼ ਚੰਦਰ ਡਿਮਰੀ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਆਨਲਾਈਨ ਮਾਧਿਅਮ ਰਾਹੀਂ ਸਮਾਰੋਹ ਵਿੱਚ ਸ਼ਮੂਲੀਅਤ ਕਰਨ ’ਤੇ ਸਵਾਗਤ ਕੀਤਾ।ਯੂਨੀਵਰਸਿਟੀ ਪ੍ਰਸ਼ਾਸਨ ਨੇ ਸਮਾਰੋਹ ਵਿੱਚ ਵਿਅਕਤੀਗਤ ਤੌਰ ’ਤੇ ਪਹੁੰਚੇ ਸਨਮਾਨਿਤ ਮਹਿਮਾਨ ਭਾਰਤੀ ਤਕਨਾਲੋਜੀ ਸੰਸਥਾ, ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਅਤੇ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਦਾ ਵੀ ਸਵਾਗਤ ਕੀਤਾ।

ਇਹ ਵੀ ਪੜ੍ਹੋ 👉 ਮੁੜ ਮਹਿੰਗਾਈ ਦੀ ਪਈ ਮਾਰ; 9 ਦਿਨਾਂ ‘ਚ ਤੀਜ਼ੀ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

ਯੂਨੀਵਰਸਿਟੀ ਕੈਂਪਸ ਵਿੱਚ ਆਯੋਜਿਤ ਇਸ ਸਮਾਰੋਹ ਵਿੱਚ ਪੰਜਾਬ ਦੇ ਪ੍ਰਸਿੱਧ ਉੱਚ ਸਿੱਖਿਆ ਸੰਸਥਾਨਾਂ ਦੇ ਅਕਾਦਮਿਕ ਵਿਦਵਾਨਾਂ, ਯੂਨੀਵਰਸਿਟੀ ਦੀਆਂ ਪ੍ਰਸ਼ਾਸਕੀ ਸੰਸਥਾਵਾਂ ਦੇ ਮੈਂਬਰਾਂ, ਡੀਨ, ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ। ਇਸ ਮੌਕੇ ਭਾਰਤ ਦੇ ਚੀਫ਼ ਜਸਟਿਸ ਨੇ ਯੂਨੀਵਰਸਿਟੀ ਦੇ ਕੇਂਦਰੀ ਲਾਇਬ੍ਰੇਰੀ ਭਵਨ ਦਾ ਵੀ ਆਨਲਾਈਨ ਉਦਘਾਟਨ ਕੀਤਾ। 31,410 ਵਰਗ ਫੁੱਟ ਖੇਤਰਫਲ ਵਿੱਚ ਤਿਆਰ ਕੀਤੇ ਗਏ ਇਸ ਭਵਨ ਦਾ ਨਿਰਮਾਣ ਲਗਭਗ ₹14.40 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ, ਜੋ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਖੋਜ ਸੰਬੰਧੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗਾ।ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਭਾਰਤ ਦੇ ਚੀਫ਼ ਜਸਟਿਸ ਨਿਆਂਮੂਰਤੀ ਸ਼੍ਰੀ ਸੂਰਿਆ ਕਾਂਤ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਸੋਨੇ ਦੇ ਤਗ਼ਮਾ ਜੇਤੂਆਂ ਨੂੰ ਵਧਾਈ ਦਿੰਦਿਆਂ ਡਿਗਰੀ ਵੰਡ ਸਮਾਰੋਹ ਨੂੰ ਅਕਾਦਮਿਕ ਉਤਕ੍ਰਿਸ਼ਟਤਾ ਅਤੇ ਆਧੁਨਿਕ ਭਾਰਤ ਦੀਆਂ ਆਸਾਂ-ਉਮੰਗਾਂ ਦਾ ਉਤਸਵ ਕਰਾਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਵਿੱਚ ਮਾਪਿਆਂ, ਅਧਿਆਪਕਾਂ, ਮਾਰਗਦਰਸ਼ਕਾਂ ਅਤੇ ਸ਼ੁਭਚਿੰਤਕਾਂ ਦੇ ਅਮੁੱਲ ਯੋਗਦਾਨ ਨੂੰ ਰੇਖਾਂਕਿਤ ਕਰਦਿਆਂ ਕਿਹਾ ਕਿ ਸਫਲਤਾ ਦਾ ਸਫਰ ਸਭ ਦੇ ਸਹਿਯੋਗ ਅਤੇ ਮਾਰਗਦਰਸ਼ਨ ਨਾਲ ਹੀ ਪੂਰਾ ਹੁੰਦਾ ਹੈ।

ਵਿਸ਼ੇਸ਼ ਮਹਿਮਾਨ ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਡਿਗਰੀ ਵੰਡ ਸਮਾਰੋਹ ਨੂੰ “ਉਪਲਬਧੀਆਂ ਦਾ ਉਤਸਵ” ਕਰਾਰ ਦਿੱਤਾ। ਵਿਸ਼ੇਸ਼ ਮਹਿਮਾਨ ਏਮਜ਼ ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. (ਡਾ.) ਰਤਨ ਗੁਪਤਾ ਨੇ ਡਿਗਰੀ ਵੰਡ ਸਮਾਰੋਹ ਨੂੰ ਵਿਦਿਆਰਥੀਆਂ ਦੇ ਜੀਵਨ ਦਾ ਮਹੱਤਵਪੂਰਨ ਮੋੜ ਦੱਸਦਿਆਂ ਕਿਹਾ ਕਿ ਸਿੱਖਿਆ ਸਿਰਫ਼ ਡਿਗਰੀ ਜਾਂ ਰੋਜ਼ਗਾਰ ਪ੍ਰਾਪਤ ਕਰਨ ਤੱਕ ਸੀਮਿਤ ਨਹੀਂ, ਸਗੋਂ ਇਹ ਵਿਅਕਤਿਤਵ ਅਤੇ ਮੁੱਲਾਂ ਦੇ ਨਿਰਮਾਣ ਦਾ ਸਾਧਨ ਵੀ ਹੈ।

ਯੂਨੀਵਰਸਿਟੀ ਰਿਪੋਰਟ ਪੇਸ਼ ਕਰਦਿਆਂ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਰਤ ਦੇ ਚੀਫ਼ ਜਸਟਿਸ ਦੀ ਮੌਜੂਦਗੀ ਨੂੰ ਮਾਣ ਵਾਲਾ ਪਲ ਦੱਸਦਿਆਂ ਉਨ੍ਹਾਂ ਨੂੰ ਭਾਰਤ ਦੇ ਮਿਹਨਤੀ ਮੱਧ ਵਰਗ ਦੀਆਂ ਇੱਛਾਵਾਂ ਦਾ ਪ੍ਰਤੀਕ ਕਰਾਰ ਦਿੱਤਾ। ਉਨ੍ਹਾਂ ਯੂਨੀਵਰਸਿਟੀ ਦੀ ਅਕਾਦਮਿਕ ਗਤੀਸ਼ੀਲਤਾ, ਕੌਸ਼ਲ ਵਿਕਾਸ ਅਤੇ ਨਵੀਨਤਾ ਦੀ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਉੱਤੇ ਚਾਨਣਾ ਪਾਇਆ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. ਜਗਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਨਵੇਂ ਵਿਚਾਰਾਂ ਅਤੇ ਆਪਣੇ ਸੁਪਨਿਆਂ ਨਾਲ ਨਵੀਂ ਯਾਤਰਾ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮਾਜਿਕ ਜ਼ਿੰਮੇਵਾਰੀ ਅਤੇ ਨਿਸ਼ਕਾਮ ਸੇਵਾ ਦੇ ਮਹੱਤਵ ’ਤੇ ਜ਼ੋਰ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ “ਵਿਦਿਆ ਵੀਚਾਰੀ ਤਾਂ ਪਰਉਪਕਾਰੀ” ਦਾ ਜ਼ਿਕਰ ਕੀਤਾ ਅਤੇ ਵਿਦਿਆਰਥੀਆਂ ਨੂੰ ਮਨੁੱਖਤਾ ਦੀ ਸੇਵਾ ਨੂੰ ਜੀਵਨ ਦਾ ਉਦੇਸ਼ ਬਣਾਉਣ ਦਾ ਸੰਦੇਸ਼ ਦਿੱਤਾ।ਸਮਾਰੋਹ ਦੀ ਸ਼ੁਰੂਆਤ ਵਿੱਚ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਯੂਨੀਵਰਸਿਟੀ ਦੇ ਝੰਡੇ ਨਾਲ ਅਕਾਦਮਿਕ ਜਲੂਸ ਦੀ ਅਗਵਾਈ ਕੀਤੀ ਅਤੇ ਸਮਾਰੋਹ ਦੇ ਅੰਤ ਵਿੱਚ ਰਸਮੀ ਰੂਪ ਵਿੱਚ ਧੰਨਵਾਦ ਦਾ ਮਤਾ ਪੇਸ਼ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਈ ਗਈ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ

👉ਅਖੌਤੀ ਮਹੰਤਾਂ ਤੋਂ ਗੁਰੂ ਘਰ ਅਜ਼ਾਦ ਕਰਵਾਉਣ ਲਈ ਦਿੱਤੀਆਂ...