WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਵਲੋਂ 15 ਜਨਵਰੀ ਨੂੰ ਲੰਬਿਤ ਇੰਤਕਾਲਾਂ ਨੂੰ ਨਿਪਟਾਉਣ ਲਈ ਇੱਕ ਹੋਰ ਕੈਂਪ ਲਗਾਉਣ ਦਾ ਐਲਾਨ

ਚੰਡੀਗੜ੍ਹ, 7 ਜਨਵਰੀ: ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ।ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ।

ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦੇ 9 ਮਹੀਨਿਆਂ ਬਾਅਦ FIR ਦਰਜ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ’ਨਵੇਂ ਯੁੱਗ ਦੀ ਸ਼ੁਰੂਆਤ’ ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

 

Related posts

ਟਰਾਂਸਪੋਰਟ ਵਿਭਾਗ ਦੀਆਂ ਮੁਲਾਜਮ ਯੂਨੀਅਨਾਂ ਵਿਭਾਗ ਨੂੰ ਤਰੱਕੀ ਦੀ ਲੀਹ ‘ਤੇ ਲਿਆਉਣ ਲਈ ਮਾਨ ਸਰਕਾਰ ਦਾ ਸਾਥ ਦੇਣ-ਹਰਪਾਲ ਸਿੰਘ ਚੀਮਾ

punjabusernewssite

ਮੁੱਖ ਮੰਤਰੀ ਚੰਨੀ ਵੱਲੋਂ ਸਾਰੇ ਸਰਕਾਰੀ ਪੈਸੇ ਦਾ ਲੈਣ-ਦੇਣ ਸਹਿਕਾਰੀ ਬੈਂਕਾਂ ਰਾਹੀਂ ਕਰਨ ਦਾ ਐਲਾਨ

punjabusernewssite

ਮੈਡਲ ਜਿੱਤਣ ਵਾਲਿਆਂ ਦੇ ਨਾਲ ਨਾਲ ਉਲੰਪਿਕ ਵਿਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਦਾ ਸਨਮਾਨ ਕਰਨ ਕੇਂਦਰ ਤੇ ਰਾਜ ਸਰਕਾਰਾਂ : ਸੁਖਬੀਰ ਬਾਦਲ

punjabusernewssite