ਜ਼ਮੀਨੀ ਪੱਧਰ ’ਤੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਲੁਧਿਆਣਾ, 29 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੀ ਨੁਹਾਰ ਬਦਲਣ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਇਸ ਮੰਤਵ ਲਈ ਕਰੋੜਾਂ ਰੁਪਏ ਦੇ ਨਵੇਂ ਪ੍ਰਾਜੈਕਟ ਸ਼ੁਰੂ ਅਤੇ ਚੱਲ ਰਹੇ ਪ੍ਰਾਜੈਕਟ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ ।ਇੱਥੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਨਅਤੀ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਪੰਜਾਬ ਭਾਜਪਾ ਨੇ ਸਵਾ ਦਰਜ਼ਨ ਜ਼ਿਲ੍ਹਾ ਪ੍ਰਧਾਨਾਂ ਨੂੰ ਬਦਲਿਆਂ, ਜਾਖ਼ੜ ਵਲੋਂ ਨਵੀਂ ਲਿਸਟ ਜਾਰੀ
ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ 28.91 ਕਰੋੜ ਰੁਪਏ ਦੀ ਲਾਗਤ ਨਾਲ ਬੂਟੇ ਲਗਾਉਣ ਦੇ 46 ਪ੍ਰਾਜੈਕਟ ਵਿਚਾਰੇ ਗਏ ਹਨ, ਜਿਨ੍ਹਾਂ ਚੋਂ 14.18 ਕਰੋੜ ਰੁਪਏ ਦੇ 19 ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਆਉਂਦੇ ਦਿਨਾਂ ਵਿੱਚ ਮੁਕੰਮਲ ਕਰ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਲੁਧਿਆਣਾ-ਧੂਰੀ ਰੇਲਵੇ ਲਾਈਨ ’ਤੇ 25.69 ਕਰੋੜ ਰੁਪਏ ਦੀ ਲਾਗਤ ਨਾਲ ਆਰ.ਓ.ਬੀ ਦੀ ਉਸਾਰੀ ਅਤੇ ਪਹੁੰਚ ਸੜਕਾਂ ਬਣਾਉਣ ਦਾ ਕੰਮ ਵੀ ਅਲਾਟ ਕੀਤਾ ਗਿਆ ਹੈ।
ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਜਾਰੀ ਕੀਤੇ ਸਮਨ, 30 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ
ਮੁੱਖ ਮੰਤਰੀ ਨੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 1500 ਸਟਰੀਟ ਲਾਈਟਾਂ, ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ 15 ਫਰਵਰੀ ਤੋਂ ਹਲਵਾੜਾ ਟਰਮੀਨਲ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ, ਜਿਸ ਨਾਲ ਇਸ ਖੇਤਰ ਵਿੱਚ ਆਰਥਿਕ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਵਿਆਪਕ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
CM ਭਗਵੰਤ ਮਾਨ ਦੀ NRI ਮੀਟਿੰਗ ‘ਚ ਵੱਡਾ ਫੈਸਲਾ, 3 ਫਰਵਰੀ ਤੋਂ ਪੰਜਾਬ ‘ਚ NRI ਮਿਲਣੀਆਂ ਸ਼ੁਰੂ
ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਦਿਖਾਈ
ਲੁਧਿਆਣਾ: ਲੁਧਿਆਣਾ ਨੂੰ ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਡਾ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਗਰ ਨਿਗਮ ਲਈ 19 ਕਰੋੜ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਨੂੰ ਹਰੀ ਝੰਡੀ ਵਿਖਾਈ। ਇਸ ਮੌਕੇ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਲੁਧਿਆਣਾ ਸ਼ਹਿਰ ਲਈ ਇਤਿਹਾਸਕ ਦਿਨ ਕਰਾਰ ਦਿੱਤਾ ਕਿਉਂਕਿ ਇਹ ਮਸ਼ੀਨਰੀ ਲੁਧਿਆਣਾ ਸ਼ਹਿਰ ਦੀ ਸਫਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ।
ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਸਪੀਕਰ ਸੰਧਵਾਂ ਨੂੰ ਬੇਨਤੀ, ਮੁੜ ਤੋਂ ਬੁਲਾਓ ਸ਼ੈਸ਼ਨ
ਮੁੱਖ ਮੰਤਰੀ ਨੇ ਕਿਹਾ ਕਿ 4.75 ਕਰੋੜ ਰੁਪਏ ਦੀ ਲਾਗਤ ਨਾਲ ਅੱਠ ਜੈਟਿੰਗ ਮਸ਼ੀਨਾਂ, 0.6 ਕਰੋੜ ਦੀ ਲਾਗਤ ਨਾਲ ਇਕ ਪੋਕਲੇਨ ਮਸ਼ੀਨ, 4 ਕਰੋੜ ਰੁਪਏ ਦੀ ਲਾਗਤ ਨਾਲ ਦੋ ਇਨਫਰਾ ਰੈੱਡ ਹੋਲ ਰਿਪੇਅਰ ਮਸ਼ੀਨਾਂ, 9 ਕਰੋੜ ਰੁਪਏ ਦੀ ਲਾਗਤ ਵਿਸ਼ੇਸ਼ ਪੌੜੀ ਵਾਲੀ ਇਕ ਫਾਇਰ ਬਿਗ੍ਰੇਡ ਤੇ ਹੋਰ ਮਸ਼ੀਨਾਂ ਨੂੰ ਹਰੀ ਝੰਡੀ ਵਿਖਾਈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨਾਲ ਨਗਰ ਨਿਗਮ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਸਨਅਤੀ ਸ਼ਹਿਰ ਨੂੰ ਨਵੀਂ ਦਿੱਖ ਮਿਲੇਗੀ।
Share the post "ਮੁੱਖ ਮੰਤਰੀ ਵੱਲੋਂ ਸਨਅਤੀ ਸ਼ਹਿਰ ਲੁਧਿਆਣਾ ਲਈ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ"