ਹੁਸ਼ਿਆਰਪੁਰ, 24 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਭੁਲੱਥ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ।ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਗਰੰਟੀ ਦਿੰਦਾ ਹਾਂ ਕਿ ਉਹ ਤੁਹਾਡੇ ਵਿਧਾਇਕ ਰਹਿਣਗੇ, ਕਿਉਂਕਿ ਅਸੀਂ ਉਨ੍ਹਾਂ ਨੂੰ ਸੰਗਰੂਰ ਤੋਂ ਹਰਾ ਕੇ ਫੇਰ ਇੱਥੇ ਵਾਪਸ ਭੇਜਾਂਗੇ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਖ਼ੁਦ ਚੋਣਾਂ ਜਿੱਤਣ ਲਈ ਕਿਤੇ ਨਹੀਂ ਜਾਂਦੇ। ਉਹ ਕਿਸੇ ਨੂੰ ਹਰਾਉਣ ਜਾਂ ਜਿਤਾਉਣ ਲਈ ਮਿਲੀਭੁਗਤ ਤਹਿਤ ਜਾਂਦੇ ਹਨ। ਪਿਛਲੀ ਵਾਰ ਉਹ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਾਫ਼ੀ ਪੈਸਾ ਮਿਲਿਆ।ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਦੋ ਨੰਬਰ ਦੇ ਕੰਮ ਅਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਤਾਂ ਉਨ੍ਹਾਂ ਕੋਲ ਐਨੀ ਜ਼ਮੀਨ ਅਤੇ ਪੈਸਾ ਕਿੱਥੋਂ ਆਇਆ। ਮਾਨ ਨੇ ਭੁਲੱਥ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤੁਸੀਂ ਉਨ੍ਹਾਂ ਨੂੰ ਵਿਧਾਇਕ ਤੋਂ ਵੀ ਹਟਾ ਦਿਓ ਤਾਂ ਜੋ ਉਹ ਤੁਹਾਨੂੰ ਛੱਡਣ ਦਾ ਮਤਲਬ ਚੰਗੀ ਤਰ੍ਹਾਂ ਜਾਣ ਸਕਣ।
ਭਾਜਪਾ ਭਾਈਚਾਰਕ ਸਾਂਝ ਤੋੜਨ ਦੀ ਕਰਦੀ ਹੈ ਸਿਆਸਤ,ਕਾਗਰਸ ਕਰਦੀ ਜੋੜਨ ਦੀ ਗੱਲ : ਰਾਣਾ ਕੇਪੀ ਸਿੰਘ
ਭਗਵੰਤ ਮਾਨ ਨੇ ਸੁਖਪਾਲ ਖਹਿਰਾ ’ਤੇ ਆਪਣੀ ਮੋਟਰ ਦੀ ਬਿਜਲੀ ਸਬਸਿਡੀ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕਾਂ ’ਚ ਚੰਗਾ ਅਕਸ ਬਣਾਉਣ ਲਈ 15 ਮਾਰਚ 2018 ਨੂੰ ਸੁਖਪਾਲ ਖਹਿਰਾ ਨੇ ਬਿਜਲੀ ਬੋਰਡ ਨੂੰ ਪੱਤਰ ਲਿਖਿਆ ਸੀ, ਜਿਸ ’ਚ ਉਨ੍ਹਾਂ ਕਿਹਾ ਕਿ ਰਾਮਗੜ੍ਹ ਵਿੱਚ ਮੇਰੀਆਂ 10 ਮੋਟਰਾਂ ਦੀ ਬਿਜਲੀ ਸਬਸਿਡੀ ਖ਼ਤਮ ਕੀਤੀ ਜਾਵੇ। ਮੈਂ ਸਬਸਿਡੀ ਨਹੀਂ ਲੈਣਾ ਚਾਹੁੰਦਾ। ਮੈਂ ਇਨ੍ਹਾਂ ਦੇ ਬਿੱਲ ਭਰਾਂਗਾ। ਪਰ ਅੱਜ ਤੱਕ ਉਨ੍ਹਾਂ ਨੇ ਇੱਕ ਰੁਪਿਆ ਵੀ ਅਦਾ ਨਹੀਂ ਕੀਤਾ, ਜਦੋਂ ਕਿ ਉਨ੍ਹਾਂ ਦੀਆਂ 10 ਮੋਟਰਾਂ ਦੀ ਸਾਲਾਨਾ ਬਿਜਲੀ ਸਬਸਿਡੀ 4 ਲੱਖ 36 ਹਜ਼ਾਰ ਰੁਪਏ ਬਣਦੀ ਹੈ।ਮਾਨ ਨੇ ਭਾਜਪਾ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਹ ਚੋਣ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ। ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਜੇਕਰ ਉਹ ਇਸ ਵਾਰ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ, ਫਿਰ ਭਾਰਤ ਵਿੱਚ ਕਦੇ ਵੀ ਚੋਣਾਂ ਨਹੀਂ ਹੋਣਗੀਆਂ। ਇੱਥੇ ਸਥਿਤੀ ਰੂਸ ਵਰਗੀ ਹੋਵੇਗੀ, ਜਿੱਥੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਪਣੇ ਲਈ ਸਾਰੀ ਉਮਰ ਸੱਤਾ ਵਿੱਚ ਬਣੇ ਰਹਿਣ ਲਈ ਕਾਨੂੰਨ ਬਣਾ ਲਿਆ ਹੈ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 27 ਨੂੰ ਆਪ ਦੇ ਵਿਧਾਇਕਾਂ ਦੇ ਘਰਾਂ ਦਾ ਕਰਨਗੀਆਂ ਘਿਰਾਓ
ਮੁੱਖ ਮੰਤਰੀ ਮਾਨ ਨੇ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਲੇਖਾ-ਜੋਖਾ ਦੱਸਦਿਆਂ ਕਿਹਾ ਕਿ ਅਸੀਂ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇੱਕ ਪਿੰਡ ਵਿੱਚ 40 ਨੌਜਵਾਨਾਂ ਨੂੰ ਨੌਕਰੀ ਮਿਲੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਮੈਂ ਬਿਨਾਂ ਕਿਸੇ ਕੱਟ ਦੇ ਕਿਸਾਨਾਂ ਨੂੰ ਦਿਨ ਦੇ ਸਮੇਂ ਬਿਜਲੀ ਮੁਫ਼ਤ ਦਿੱਤੀ ਅਤੇ ਕਿਸਾਨਾਂ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕੀਤਾ ਤਾਂ ਜੋ ਉਨ੍ਹਾਂ ਦਾ ਸਮਾਂ ਅਤੇ ਊਰਜਾ ਦੀ ਬਰਬਾਦੀ ਨਾ ਹੋਵੇ। ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ। ਹੁਣ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ’ਆਪ’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮਾਨ ਸਰਕਾਰ ’ਚ ਪੰਜਾਬ ਦੇ ਆਮ ਲੋਕਾਂ ਨੇ ਪਹਿਲੀ ਵਾਰ ਮਹਿਸੂਸ ਕੀਤਾ ਹੈ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਹੈ ੍ਟ ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਘਰਾਂ ਤੋਂ ਬਾਹਰ ਨਹੀਂ ਨਿਕਲਦੇ ਸਨ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਰੋਜ਼ ਆਮ ਲੋਕਾਂ ਵਿਚਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਨੌਜਵਾਨ, ਮਜ਼ਦੂਰ, ਵਪਾਰੀ ਸਮੇਤ ਹਰ ਵਰਗ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ।
Share the post "ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ ’ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਭੁਲੱਥ ’ਚ ਜਨਸਭਾ ਨੂੰ ਕੀਤਾ ਸੰਬੋਧਨ"