ਭਾਜਪਾ ਚਾਰੇ ਪੜਾਵਾਂ ’ਚ ਪਈਆਂ ਵੋਟਾਂ ਵਿਚ ਹਾਰ ਰਹੀ ਹੈ, 400 ਪਾਰ ਨਹੀਂ, ਉਨ੍ਹਾਂ ਦਾ ਸਫ਼ਾਇਆ ਹੋ ਰਿਹਾ ਹੈ : ਭਗਵੰਤ ਮਾਨ
ਕੁਰੂਕਸ਼ੇਤਰ, 18 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ’ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਪੂੰਡਰੀ ਵਿਧਾਨ ਸਭਾ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਗੂਹਲਾ, ਪੇਹਵਾ ਅਤੇ ਰਾਦੌਰ ਵਿੱਚ ‘ਆਪ’ ਉਮੀਦਵਾਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਵੀ ਕੀਤਾ।ਰੋਡ ਸ਼ੋਅ ਵਿੱਚ ਕੁਰੂਕਸ਼ੇਤਰ ਲੋਕ ਸਭਾ ਦੇ ਸਾਰੇ ਪਿੰਡਾਂ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਅਤੇ ਸਮਰਥਕ ਪੁੱਜੇ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਸਾਡੇ ਦੇਸ਼ ਨੂੰ ਬਚਾਉਣ ਲਈ ਚੋਣ ਹੈ। ਦੇਸ਼ ਅਜਿਹੇ ਮੋੜ ’ਤੇ ਹੈ ਕਿ ਜਾਂ ਤਾਂ ਦੇਸ਼ ਤਾਨਾਸ਼ਾਹੀ ਵੱਲ ਵਧੇਗਾ ਜਾਂ ਲੋਕਤੰਤਰੀ ਤੌਰ ’ਤੇ ਚੁਣੇ ਗਏ ਲੋਕ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨਗੇ। ਦੇਸ਼ ਜਾਂ ਤਾਂ ਉਸ ਪਾਰਟੀ ਦੇ ਹੱਥਾਂ ਵਿੱਚ ਆ ਜਾਵੇਗਾ ਜੋ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਜਾਂ ਫਿਰ ਉਨ੍ਹਾਂ ਪਾਰਟੀਆਂ ਦੇ ਹੱਥਾਂ ਵਿੱਚ ਆ ਜਾਵੇਗਾ ਜੋ ਦੇਸ਼ ਦੀ ਤਰੱਕੀ ਚਾਹੁੰਦੇ ਹਨ।
ਮੁੜ ਭਾਜਪਾ ਵਿੱਚ ਸ਼ਾਮਿਲ ਹੋਈ ਨਿਮਿਸ਼ਾ ਮਹਿਤਾ
ਇਸ ਲਈ ਇਹ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ।ਮਾਨ ਨੇ ਕਿਹਾ ਕਿ ਭਾਜਪਾ ਆਗੂ ਕਹਿੰਦੇ ਹਨ ਕਿ ਸਾਨੂੰ 400 ਤੋਂ ਵੱਧ ਸੀਟਾਂ ਦਿਓ ਤਾਂ ਅਸੀਂ ਸੰਵਿਧਾਨ ਬਦਲ ਦਿਆਂਗੇ। ਜੇਕਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਲਿਖੇ ਸੰਵਿਧਾਨ ਨੂੰ ਬਦਲ ਦਿੱਤਾ ਗਿਆ ਤਾਂ ਦੇਸ਼ ਵਿੱਚ ਚੋਣਾਂ ਨਹੀਂ ਹੋਣਗੀਆਂ ਅਤੇ ਫਿਰ ਰੂਸ ਵਰਗੇ ਹਾਲਾਤ ਬਣ ਜਾਣਗੇ, ਜਿੱਥੇ ਪੁਤਿਨ ਦੇ ਖ਼ਿਲਾਫ਼ ਕੋਈ ਖੜ੍ਹਾ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਭਾਜਪਾ ਵਾਲੇ ਹੰਕਾਰ ਵਿਚ ਐਨੇ ਅੰਨ੍ਹੇ ਹੋ ਗਏ ਹਨ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਇਹ ਦੇਸ਼ ਕਿਸੇ ਦੇ ਬਾਪ ਦੀ ਜਾਇਦਾਦ ਨਹੀਂ ਹੈ। ਇਹ ਦੇਸ਼ 140 ਕਰੋੜ ਲੋਕਾਂ ਦਾ ਦੇਸ਼ ਹੈ। ਸਾਡੇ ਪੁਰਖਿਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਇਹ ਦੇਸ਼ ਸਾਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦਿੱਲੀ ਅਤੇ ਹਰਿਆਣਾ ਵਿੱਚ 25 ਮਈ ਨੂੰ ਵੋਟਿੰਗ ਹੈ, ਜੋ ਨਾਅਰਾ ਦਿੱਲੀ ਵਿੱਚ ਦਿੱਤਾ ਜਾ ਰਿਹਾ ਹੈ- 25 ਮਈ, ਭਾਜਪਾ ਗਈ, ਇਹ ਨਾਅਰਾ ਹਰਿਆਣਾ ਵਿੱਚ ਵੀ ਦਿਓ। ਪਹਿਲੇ ਚਾਰ ਪੜਾਵਾਂ ਵਿੱਚ ਭਾਜਪਾ ਨੂੰ ਪਤਾ ਲੱਗ ਗਿਆ ਹੈ ਕਿ ਉਹ 400 ਦਾ ਅੰਕੜਾ ਵੀ ਪਾਰ ਨਹੀਂ ਕਰ ਰਹੇ ਹਨ।
ਪੰਜਾਬ ਸਰਕਾਰ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ
ਜਦੋਂ ਪੀਐਮ ਮੋਦੀ ਨੂੰ ਪਤਾ ਲੱਗਾ ਕਿ ਉਹ ਹਾਰ ਰਹੇ ਹਨ ਤਾਂ ਉਨ੍ਹਾਂ ਨੇ ਧਮਕੀ ਭਰੇ ਭਾਸ਼ਣ ਦੇਣੇ ਸ਼ੁਰੂ ਕਰ ਦਿੱਤੇ। ‘ਆਪ’ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਪੰਜਾਬ ਦੇ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਅਤੇ ਵਪਾਰੀਆਂ ਲਈ ਹਰੀ ਰਜਿਸਟਰੀ ਚਲਾ ਕੇ ਐਨ.ਓ.ਸੀ. ਦੀ ਪਰੇਸ਼ਾਨੀ ਨੂੰ ਦੂਰ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦੇ ਨਾਲ-ਨਾਲ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵੀ ਸ਼ੁਰੂਆਤ ਕੀਤੀ ਹੈ।
Share the post "ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ’ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ"