Tuesday, February 3, 2026

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਪਰਿਵਾਰ ਨਾਲ ਪ੍ਰਗਟਾਇਆ ਦੁੱਖ

Date:

spot_img

Abohar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇਹ ਪਰਿਵਾਰ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉੱਥੇ ਇਹ ਸਮਾਜ ਲਈ ਵੀ ਵੱਡਾ ਘਾਟਾ ਹੈ, ਜਿਸ ਨੇ ਦ੍ਰਿੜ ਇਰਾਦੇ ਵਾਲੀ ਉੱਦਮੀ ਹਸਤੀ ਨੂੰ ਗੁਆ ਲਿਆ। ਦੋਵਾਂ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਇਹ ਵੀ ਪੜ੍ਹੋ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਵਿਰੁੱਧ ਪਾਠਕ੍ਰਮ ਜਾਰੀ; ‘ਨਸ਼ਿਆਂ ਖ਼ਿਲਾਫ਼ ਜੰਗ’ ਤਹਿਤ ਸਕੂਲਾਂ ਵਿੱਚ ਪੜ੍ਹਾਇਆ ਜਾਵੇਗਾ ਪਾਠਕ੍ਰਮ

ਦੋਵਾਂ ਆਗੂਆਂ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਦ੍ਰਿੜ੍ਹ ਵਚਨਬੱਧਤਾ ਰਾਹੀਂ ਵੱਡਾ ਮੁਕਾਮ ਹਾਸਲ ਕੀਤਾ ਹੈ ਜਿਸ ਸਦਕਾ ਅਬੋਹਰ ਸ਼ਹਿਰ ਨੂੰ ਵਿਸ਼ਵ ਪੱਧਰ ’ਤੇ ਪਛਾਣ ਮਿਲੀ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਤੇ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਘਿਨਾਉਣੇ ਅਪਰਾਧਾਂ ਪ੍ਰਤੀ ਸੂਬਾ ਸਰਕਾਰ ਦੀ ਕੋਈ ਲਿਹਾਜ਼ ਨਾ ਵਰਤਣ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀ ਕਾਰਵਾਈਆਂ ਲਈ ਜ਼ਿੰਮੇਵਾਰ ਲੋਕਾਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।ਦੋਵਾਂ ਆਗੂਆਂ ਨੇ ਅੱਗੇ ਦੱਸਿਆ ਕਿ ਪੰਜਾਬ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਕਤਲ ’ਚ ਸ਼ਾਮਲ ਦੋ ਗੈਂਗਸਟਰ ਪਹਿਲਾਂ ਹੀ ਮਾਰੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ ED ਦੀ ਵਿਸ਼ੇਸ਼ ਅਦਾਲਤ ਵੱਲੋਂ Ex Minister ਦਾ ਪੁੱਤਰ ਭਗੋੜਾ ਕਰਾਰ

ਮੁੱਖ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ਵਿੱਚ ਪੂਰਾ ਇਨਸਾਫ਼ ਦਿੱਤਾ ਜਾਵੇਗਾ ਅਤੇ ਘਿਨਾਉਣੇ ਕਾਰੇ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਇਸ ਪਰਿਵਾਰ ਸਮੇਤ ਸਾਰੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹਨ ਅਤੇ ਅਪਰਾਧੀਆਂ ਵਿਰੁੱਧ ਮਿਸਾਲੀ ਕਾਰਵਾਈ ਕਰਕੇ ਇਨਸਾਫ ਦੇਣ ਲਈ ਦੋਵੇਂ ਨੇਤਾਵਾਂ ਦਾ ਧੰਨਵਾਦ ਕੀਤਾ।ਇਸ ਮੌਕੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...