spot_img
spot_img
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਲਕ ਨਗਰ ’ਚ ‘ਆਪ’ ਉਮੀਦਵਾਰ ਜਰਨੈਲ ਸਿੰਘ ਲਈ ਕੀਤਾ ਚੋਣ ਪ੍ਰਚਾਰ, ਲੋਹੜੀ ਪ੍ਰੋਗਰਾਮ ’ਚ ਕੀਤੀ ਸ਼ਮੂਲੀਅਤ

Date:

spot_img

👉ਕਿਹਾ,‘‘ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ,ਅਸੀਂ ਸਕੂਲਾਂ, ਹਸਪਤਾਲਾਂ, ਸਿੱਖਿਆ ਦੀ ਗੱਲ ਕਰਦੇ ਹਾਂ’’
ਨਵੀਂ ਦਿੱਲੀ, 18 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਤਿਲਕ ਨਗਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਰਨੈਲ ਸਿੰਘ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਲੋਹੜੀ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕੀਤਾ। ਸ: ਮਾਨ ਨੇ ਤਿਲਕ ਨਗਰ ਦੇ ਲੋਕਾਂ ਨੂੰ ਕਿਹਾ ਕਿ 5 ਤਰੀਕ ਨੂੰ ਤੁਸੀਂ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਕਿਸਮਤ ਦਾ ਫੈਸਲਾ ਕਰਨਾ ਹੈ। ਇਸ ਲਈ ਅਜਿਹੇ ਵਿਅਕਤੀ ਨੂੰ ਚੁਣੋ ਜੋ ਕੰਮ ਕਰਨਾ ਜਾਣਦਾ ਹੋਵੇ ਅਤੇ ਨਫ਼ਰਤ ਦੀ ਰਾਜਨੀਤੀ ਨਾ ਕਰੇ। ਉਨ੍ਹਾਂ ਕਿਹਾ ਕਿ ਤੁਹਾਨੂੰ ਆਪਣੇ ਭਵਿੱਖ ਦੀ ਜ਼ਿੰਮੇਵਾਰੀ ਗਾਲ੍ਹਾਂ ਕੱਡਣ ਵਾਲਿਆਂ ਦੇ ਹੱਥਾਂ ਵਿੱਚ ਨਹੀਂ ਛੱਡਣੀ ਚਾਹੀਦੀ। ਨਫਰਤ ਦੀ ਰਾਜਨੀਤੀ ਕਰਨ ਵਾਲੇ ਤੁਹਾਡਾ ਕਦੇ ਭਲਾ ਨਹੀਂ ਕਰ ਸਕਦੇ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਰਾਮਲੀਲਾ ਮੈਦਾਨ ਤੋਂ ਸ਼ੁਰੂ ਕੀਤਾ ਗਿਆ ਕਾਫਲਾ ਵਧਦਾ ਵਧਦਾ ਅੱਜ ਕਈ ਥਾਵਾਂ ’ਤੇ ਫੈਲ ਚੁੱਕਾ ਹੈ। ਪੰਜਾਬ ਵਿੱਚ ਸਾਡੀ ਸਰਕਾਰ ਬਣੀ।

ਇਹ ਵੀ ਪੜ੍ਹੋ ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਸਾਡੇ ਕੋਲ ਚੰਡੀਗੜ੍ਹ ਦਾ ਮੇਅਰ ਹੈ। ਸਾਡੇ ਕੋਲ ਜਲੰਧਰ ਅਤੇ ਪਟਿਆਲਾ ਦੇ ਮੇਅਰ ਹਨ। ਦਿੱਲੀ ਦੇ ਐਮ.ਸੀ.ਡੀ. ਵਿੱਚ ਆਪ ਹੈ। ਸਾਡੇ ਕੋਲ ਗੁਜਰਾਤ ਵਿੱਚ ਪੰਜ ਵਿਧਾਇਕ, ਗੋਆ ਵਿੱਚ ਦੋ ਵਿਧਾਇਕ, ਪੰਜਾਬ ਦੇ ਤਿੰਨ ਲੋਕ ਸਭਾ ਮੈਂਬਰ, ਸੱਤ ਰਾਜ ਸਭਾ ਮੈਂਬਰ ਅਤੇ ਦਿਲੀ ਤੋਂ ਵੀ ਤਿੰਨ ਰਾਜ ਸਭਾ ਮੈਂਬਰ ਹਨ। ਸਿਰਫ਼ 10 ਸਾਲਾਂ ਵਿੱਚ ਹੀ ਆਮ ਆਦਮੀ ਪਾਰਟੀ ਕੌਮੀ ਪਾਰਟੀ ਬਣ ਗਈ। ਇਹ ਵੱਡੀ ਗੱਲ ਹੈ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਸਕੂਲਾਂ, ਹਸਪਤਾਲਾਂ, ਸਿੱਖਿਆ ਅਤੇ ਦਵਾਈ ਬਾਰੇ ਗੱਲ ਕਰਦੇ ਹਾਂ। ਦਿੱਲੀ ਵਿੱਚ ਜੋ ਵੀ ਕੰਮ ਹੋਇਆ ਹੈ, ਚਾਹੇ ਉਹ ਮੁਹੱਲਾ ਕਲੀਨਿਕ ਹੋਵੇ, ਸਰਕਾਰੀ ਹਸਪਤਾਲ ਹੋਵੇ ਜਾਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਵੇ। ਮੁਫਤ ਬਿਜਲੀ ਅਤੇ ਮੁਫਤ ਪਾਣੀ ਦੇਣ ਦਾ ਕੰਮ ਹੋਵੇ ਅਤੇ ਔਰਤਾਂ ਲਈ ਬੱਸ ਸਫਰ ਮੁਫਤ ਕਰਨ ਦਾ ਕੰਮ ਹੋਵੇ, ਇਹ ਸਾਰੇ ਕੰਮ ਅਸੀਂ ਪੰਜਾਬ ਵਿੱਚ ਵੀ ਲਾਗੂ ਕੀਤੇ ਹਨ। ਪੰਜਾਬ ਵਿੱਚ ਸਰਕਾਰ ਬਣੀ ਨੂੰ ਕਰੀਬ ਤਿੰਨ ਸਾਲ ਹੋ ਗਏ ਹਨ।ਹੁਣ ਤੱਕ ਅਸੀਂ ਪੰਜਾਬ ਵਿੱਚ 850 ਮੁਹੱਲਾ ਕਲੀਨਿਕ ਸਥਾਪਤ ਕਰ ਚੁੱਕੇ ਹਾਂ।

ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਨਾਲ ਸਬੰਧਤ ਸਾਰੇ ਐਸ.ਜੀ.ਪੀ.ਸੀ ਮੈਂਬਰਾਂ ਦੀ ਮੀਟਿੰਗ 21 ਜਨਵਰੀ ਨੂੰ ਚੰਡੀਗੜ੍ਹ ਵਿਖੇ ਬੁਲਾਈ।

ਸਰਕਾਰੀ ਹਸਪਤਾਲਾਂ ਵਿੱਚ ਇਲਾਜ ਮੁਫ਼ਤ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਿਛਲੇ ਤਿੰਨ ਸਾਲਾਂ ਵਿੱਚ ਅਸੀਂ ਪੰਜਾਬ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪੰਜਾਬ ਦੇ ਹਰ ਪਿੰਡ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਉਹ ਵੀ ਬਿਨਾਂ ਕਿਸੇ ਰਿਸ਼ਵਤ ਦੇ।ਉਨ੍ਹਾਂ ਕਿਹਾ ਕਿ ਸਾਡਾ ਚੋਣ ਨਿਸ਼ਾਨ ਝਾੜੂ ਹੈ ਅਤੇ ਝਾੜੂ ਦਾ ਕੰਮ ਸਫਾਈ ਕਰਨਾ ਹੈ। ਅਸੀਂ ਆਪਣੇ ਝਾੜੂ ਨਾਲ ਪੰਜਾਬ ਅਤੇ ਦਿੱਲੀ ਦਾ ਚਿੱਕੜ ਸਾਫ਼ ਕਰ ਦਿੱਤਾ ਹੈ, ਇਸ ਲਈ ਦੋਵਾਂ ਥਾਵਾਂ ’ਤੇ ਕਮਲ ਨਹੀਂ ਖਿੜ ਰਿਹਾ। ਭਾਜਪਾ ਦੇ ਪੰਜਾਬ ਅਤੇ ਦਿੱਲੀ ਦੋਵਾਂ ’ਚ ਸਿੰਗਲ ਡਿਜੀਟ ਦੇ ਵਿਧਾਇਕ ਹਨ। ਇਸ ਵਾਰ ਵੀ ਅਜਿਹਾ ਹੀ ਹੋਣ ਜਾ ਰਿਹਾ ਹੈ। ਭਾਜਪਾ ਵਾਲੇ ਵੀ ਜਾਣਦੇ ਹਨ ਕਿ ਦਿੱਲੀ ਵਿੱਚ ਉਨ੍ਹਾਂ ਦਾ ਕੁਝ ਨਹੀਂ ਹੋਣ ਵਾਲਾ ਹੈ। ਇਸ ਦੇ ਨਾਲ ਹੀ ਕਾਂਗਰਸ ਇਸ ਵਾਰ ਵੀ ਜ਼ੀਰੋ ’ਤੇ ਰਹਿਣ ਵਾਲੀ ਹੈ। ਮਾਨ ਨੇ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਸਨ ਕਿ ਕੇਜਰੀਵਾਲ ਮੁਫਤ ਰੇਵੜੀ ਵੰਡਦਾ ਹੈ। ਪਰ ਅੱਜ ਉਨ੍ਹਾਂ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਨੂੰ ਹਰ ਮਹੀਨੇ 2500 ਰੁਪਏ ਦੇਣ ਅਤੇ ਮੁਫ਼ਤ ਗੈਸ ਸਿਲੰਡਰ ਸਮੇਤ ਕਈ ਰੇਵੜੀਆਂ ਦਾ ਐਲਾਨ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਨਗਰ ਕੌਂਸਲ ਚੋਣਾਂ ਲਈ AAP ਦਾ ਵੱਡਾ ਦਾਅ! ਚਾਰ ਨਗਰ ਕੌਂਸਲਾਂ ਦੇ ਐਲਾਨੇ ਉਮੀਦਵਾਰ

Punjab News : ਪੰਜਾਬ ਦੀਆਂ ਨਗਰ ਕੌਂਸਲ ਚੋਣਾਂ ਨੂੰ...

Punjab News : AAP ਦਾ ਵੱਡਾ ਫੈਸਲਾ, ਰੌਬੀ ਕੰਗ ਨੂੰ ਮਿਲੀ ਨਵੀਂ ਜ਼ਿੰਮੇਵਾਰੀ

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ...

प्रधानमंत्री के स्वच्छ भारत विजन को साकार करने में जुटें अधिकारी: मनोहर लाल

👉हरियाणा के शहरों को स्वच्छ, सुंदर और आधुनिक बनाने...

Punjab News ; ਅਕਾਲੀ ਦਲ ਨੂੰ ਵੱਡਾ ਝਟਕਾ!ਅਮਰਿੰਦਰ ਸਿੰਘ ਲਿਬੜਾ ਨੇ ਦਿੱਤਾ ਅਸਤੀਫਾ

Punjab News ; ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ...