ਸੁਸ਼ੀਲ ਰਿੰਕੂ ’ਤੇ ਮਾਨ ਨੇ ਕਿਹਾ- ਪੰਜਾਬ ਨੂੰ ਧੋਖਾ ਦੇਣ ਵਾਲੇ ਦੀ ਜ਼ਮਾਨਤ ਜ਼ਬਤ ਕਰਵਾ ਦਿਓ
ਜਲੰਧਰ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਜਲੰਧਰ ’ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਜਲੰਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਪਵਨ ਕੁਮਾਰ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ’ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਰਿੰਕੂ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸੰਸਦ ਮੈਂਬਰ ਬਣਾ ਕੇ ਰਾਸ਼ਟਰੀ ਪੱਧਰ ’ਤੇ ਪਹਿਚਾਣ ਦਿਵਾਈ, ਪਰ ਲਾਲਚ ਅਤੇ ਸਵਾਰਥ ਕਾਰਨ ਉਨ੍ਹਾਂ ਨੇ ਪਾਰਟੀ ਅਤੇ ਜਲੰਧਰ ਦੇ ਲੋਕਾਂ ਨਾਲ ਧੋਖਾ ਕੀਤਾ। ਮਾਨ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨਾਲ ਧੋਖਾ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਅਤੇ ਉਨ੍ਹਾਂ ਦੀ ਜ਼ਮਾਨਤ ਜ਼ਬਤ ਕਰਵਾਉਣ।
ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ ’ਆਪ’ ਉਮੀਦਵਾਰ ਦੇ ਹੱਕ ’ਚ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਮਾਨ ਨੇ ਕਿਹਾ ਕਿ ਅਸੀਂ ਪਿਛਲੇ ਦੋ ਸਾਲਾਂ ਵਿਚ ਕੀਤੇ ਕੰਮਾਂ ਦੇ ਆਧਾਰ ’ਤੇ ਇਸ ਚੋਣ ਵਿਚ ਤੁਹਾਡੀਆਂ ਵੋਟਾਂ ਮੰਗ ਰਹੇ ਹਾਂ ੍ਟ ਜੇਕਰ ਤੁਹਾਨੂੰ ਸਾਡਾ ਕੰਮ ਪਸੰਦ ਹੈ ਤਾਂ ਸਾਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਦੋ ਸਾਲਾਂ ਵਿੱਚ ਪੰਜਾਬ ਵਿੱਚ ਏਨਾ ਕੰਮ ਕਰ ਦਿੱਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਵਿੱਚ ਨਹੀਂ ਕੀਤਾ।ਅਸੀਂ ਪੰਜਾਬ ਦੇ ਆਮ ਲੋਕਾਂ ਲਈ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਪ੍ਰਬੰਧ ਕੀਤਾ ਹੈ। ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਮੋਦੀ ਆਪਣੇ ਬਿਆਨਾਂ ਨਾਲ ਦੇਸ਼ ਵਿੱਚ ਫ਼ਿਰਕੂ ਤਣਾਅ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਬਹੁਤ ਮੰਦਭਾਗੀ ਗੱਲ ਹੈ ਕਿ 10 ਸਾਲ ਪ੍ਰਧਾਨ ਮੰਤਰੀ ਰਹਿਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਜਾਤ, ਧਰਮ ਅਤੇ ਮੰਗਲ-ਸੂਤਰ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ।
ਬਠਿੰਡਾ ’ਚ ਵਾਪਰੀ ਵੱਡੀ ਘਟਨਾ, ਥਾਣੇ ਸਹਿਤ ਤਿੰਨ ਥਾਵਾਂ ’ਤੇ ਲਿਖੇ ‘ਖਾਲਿਸਤਾਨੀ’ ਨਾਅਰੇ
ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਪੰਜਾਬ ਆਪਸੀ ਭਾਈਚਾਰਕ ਸਾਂਝ ਲਈ ਜਾਣਿਆ ਜਾਂਦਾ ਹੈ। ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਸੰਬੰਧ ਵਿਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਟੀਨੂੰ) ਨੇ ਅਕਾਲੀ ਦਲ ਨਹੀਂ ਛੱਡਿਆ, ਸਗੋਂ ਅਕਾਲੀ ਦਲ ਨੇ ਹੀ ਇਹਨਾਂ ਨੂੰ ਛੱਡਿਆ ਹੈ, ਕਿਉਂਕਿ ਜਦੋਂ ਕੰਮ ਦੀ ਗੱਲ ਆਈ ਤਾਂ ਪਾਰਟੀ ਨੇ ਇਹਨਾਂ ਨੂੰ ਵਰਤਿਆ ਅਤੇ ਜਦੋਂ ਮਿਹਨਤ ਦਾ ਫਲ ਦੇਣ ਦੀ ਗੱਲ ਆਉਂਦੀ ਹੈ ਤਾਂ ਚਾਚਾ, ਭਤੀਜੇ, ਜੀਜੇ ਅਤੇ ਸਾਲੇ ਅੱਗੇ ਹੋ ਫਲ ਲੈ ਲੈਂਦੇ ਹਨ। ਉਨ੍ਹਾਂ ਕਿਹਾ ਕਿ ਪਵਨ ਕੁਮਾਰ ਟੀਨੂੰ ਨੇ ਵੀ ਇੱਕ ਆਮ ਪਰਿਵਾਰ ਵਿੱਚੋਂ ਸਿਆਸਤ ਵਿੱਚ ਆ ਕੇ ਆਪਣੀ ਪਹਿਚਾਣ ਬਣਾਈ ਹੈ। ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿੱਤਾਂ ਦਿਓ, ਉਹ ਲੋਕ ਸਭਾ ਵਿਚ ਜਲੰਧਰ ਦੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਗੇ।
Share the post "ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ"