ਜੰਡਿਆਲਾ ਗੁਰੂ, ਬਾਬਾ ਬਕਾਲਾ ਅਤੇ ਤਰਨ ਤਾਰਨ ’ਚ ਕੀਤਾ ਵੱਡਾ ਰੋਡ ਸ਼ੋਅ
ਤਰਨਤਾਰਨ, 26 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਲਾਲਜੀਤ ਭੁੱਲਰ ਦੇ ਨਾਲ ਜੰਡਿਆਲਾ ਗੁਰੂ, ਬਾਬਾ ਬਕਾਲਾ ਅਤੇ ਤਰਨ ਤਾਰਨ ਵਿੱਚ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਭਾਸ਼ਣ ਦੌਰਾਨ ਮੁੱਖ ਮੰਤਰੀ ਮਾਨ ਨੇ ਬਾਦਲ ਪਰਿਵਾਰ ਅਤੇ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਵਾਰ ਊਠ ਪਹਾੜ ਦੇ ਹੇਠਾਂ ਆਇਆ ਹੈ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਆਪਣੇ ਚੋਣ ਪੋਸਟਰਾਂ ’ਤੇ ’ਤੁਹਾਡੀ ਆਪਣੀ ਉਮੀਦਵਾਰ’ ਲਿਖਿਆ ਕਰਦੀ ਸੀ ਪਰ ਇਸ ਵਾਰ ਆਮ ਆਦਮੀ ਪਾਰਟੀ ਦੇ ਡਰ ਕਾਰਨ ਉਨ੍ਹਾਂ ਨੇ ’ਉਮੀਦਵਾਰ’ ਦੀ ਥਾਂ ’ਨਿਮਾਣੀ ਸੇਵਾਦਾਰ’ ਲਿਖਿਆ ਹੈ। ਮਾਨ ਨੇ ਵਿਰੋਧੀ ਪਾਰਟੀਆਂ ’ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਮਿਲ ਕੇ ਪੰਜਾਬ ਨੂੰ ਦਹਾਕਿਆਂ ਤੱਕ ਲੁੱਟਿਆ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲ ਬਣਾਏ। ਇਨ੍ਹਾਂ ਲੋਕਾਂ ਨੂੰ ਕਦੇ ਵੀ ਪੰਜਾਬ ਦੇ ਲੋਕਾਂ ਦੀ ਚਿੰਤਾ ਨਹੀਂ ਸੀ, ਇਨ੍ਹਾਂ ਨੇ ਆਪਣੇ ਪਰਿਵਾਰਾਂ ਨੂੰ ਹੀ ਅੱਗੇ ਤੋਰਿਆ।
WORK FROM HOME ਸੁਣਿਆ ਸੀ ਪਰ WORK FROM JAIL ਪਹਿਲੀ ਵਾਰ ਸੁਣਿਆ ਹੈ: ਰਾਜਨਾਥ ਸਿੰਘ
ਉਨ੍ਹਾਂ ਕਿਹਾ ਕਿ ਮੈਂ ਆਪਣੀ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਿਹਾ ਹਾਂ। ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ। ਮੈਂ ਪੈਸਾ ਕਮਾਉਣ ਦਾ ਰਾਹ ਛੱਡ ਦਿੱਤਾ ਹੈ। ਮੈਂ ਬੱਸਾਂ, ਕਾਰੋਬਾਰ, ਢਾਬੇ ਅਤੇ ਹੋਟਲਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦਾ। ਮੈਂ ਸਿਰਫ਼ ਤਿੰਨ ਕਰੋੜ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਸ਼ਰੀਕ ਹੋਣਾ ਚਾਹੁੰਦਾ ਹਾਂ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਤੁਸੀਂ ਮੈਨੂੰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹੁਤ ਪਿਆਰ ਤੇ ਸਤਿਕਾਰ ਦਿੱਤਾ ਹੈ। ਇਸ ਪਿਆਰ ਅਤੇ ਸਤਿਕਾਰ ਦਾ ਮੁੱਲ ਮੈਂ ਸੰਸਦ ਮੈਂਬਰ ਬਣ ਕੇ ਕੇਂਦਰ ਸਰਕਾਰ ਤੋਂ ਇਲਾਕੇ ਦੇ ਵਿਕਾਸ ਲਈ ਫ਼ੰਡ ਲਿਆ ਕੇ ਉਤਾਰਾਂਗਾ। ਭੁੱਲਰ ਨੇ ਕਿਹਾ ਕਿ ਤੁਸੀਂ 2022 ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਤਵਾ ਦਿੱਤਾ ਹੈ, ਇਸ ਵਾਰ ਆਪਣੇ ਭਰਾ ਨੂੰ ਜਿੱਤਾ ਕੇ ਸੰਸਦ ’ਚ ਭੇਜੋ, ਤੁਹਾਡਾ ਭਰਾ ਹਮੇਸ਼ਾ ਤੁਹਾਡੀ ਸੇਵਾ ਲਈ ਹਾਜ਼ਰ ਰਹੇਗਾ।
Share the post "ਮੁੱਖ ਮੰਤਰੀ ਭਗਵੰਤ ਮਾਨ ਨੇ ਖਡੂਰ ਸਾਹਿਬ ਤੋਂ ’ਆਪ’ ਉਮੀਦਵਾਰ ਲਾਲਜੀਤ ਭੁੱਲਰ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ"