Chief Minister Bhagwant Mann ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

Date:

spot_img

👉ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ
👉ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ
Chandigarh News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਈ ਗਠਿਤ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਈ ਹੈ। ਇਹ ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਸ਼ਰਧਾ ਦੇ ਉੱਚ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਐਕਟ ਦੇ ਉਪਬੰਧਾਂ ਅਤੇ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕਰੇਗੀ।ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਅਧਿਕਾਰਤ ਸੰਚਾਰ ਅਨੁਸਾਰ, ਇਹ ਮੀਟਿੰਗ 27 ਸਤੰਬਰ ਨੂੰ ਦੁਪਹਿਰ 1 ਵਜੇ ਸੈਕਟਰ 2, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਹੋਵੇਗੀ।

ਇਹ ਵੀ ਪੜ੍ਹੋ ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹੈ, ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਪਰਦਾਫਾਸ਼ ਕਰਦੀ ਹੈ: ਹਰਪਾਲ ਸਿੰਘ ਚੀਮਾ

ਕੋਆਰਡੀਨੇਸ਼ਨ ਕਮੇਟੀ ਦੇ ਸਮੂਹ ਮੈਂਬਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।ਕਮੇਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਦੇ ਉਪਬੰਧਾਂ ਦੇ ਨਾਲ-ਨਾਲ ਇਸ ਨੂੰ ਲਾਗੂ ਕਰਨ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰੇਗੀ।ਇਸ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਵਿੰਦਰ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਐਸ. ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।ਇਹ ਮੀਟਿੰਗ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ ਕਿਉਂਕਿ ਕਮੇਟੀ ਨੂੰ ਇਸ ਕਾਨੂੰਨ ਦੇ ਉਪਬੰਧਾਂ ਅਤੇ ਇਸ ਦੇ ਲਾਗੂਕਰਨ ਨਾਲ ਸਬੰਧਤ ਮਾਮਲਿਆਂ ‘ਤੇ ਵਿਚਾਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

👉ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਮਨੁੱਖੀ ਅਧਿਕਾਰ...

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐਸ.ਟੀ.ਈ. ਬੈਸਟ ਸਟੂਡੈਂਟ ਐਵਾਰਡ-2026 ਨਾਲ ਸਨਮਾਨਿਤ

Bathinda News:MRSPTU ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ...