ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Date:

spot_img

👉ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਪ੍ਰਗਟਾਇਆ ਦੁੱਖ, ਕਿਹਾ- ਉਹ ਮਹਾਨ ਅਰਥ ਸ਼ਾਸਤਰੀ ਅਤੇ ਪੰਜਾਬ ਦੇ ਪੁੱਤ ਸਨ
ਚੰਡੀਗੜ੍ਹ, 27 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਦੇਸ਼ ਵਾਸੀ ਉਨ੍ਹਾਂ ਨੂੰ ਹਮੇਸ਼ਾ ਯਾਦ ਰਖਣਗੇ।ਮੁੱਖ ਮੰਤਰੀ ਨੇ ਕਿਹਾ ਕਿ 90 ਦੇ ਦਹਾਕੇ ਵਿੱਚ ਮਨਮੋਹਨ ਸਿੰਘ ਨੇ ਭਾਰਤ ਦੀ ਵਿਗੜ ਰਹੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਂਦਾ ਅਤੇ ਆਰਥਿਕ ਤੌਰ ’ਤੇ ਭਾਰਤ ਦੀ ਵਿਸ਼ਵ ਵਿੱਚ ਪਹਿਚਾਣ ਬਣਾਈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।

ਇਹ ਵੀ ਪੜ੍ਹੋ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਕਿਸਾਨ ਆਗੂ ਨੂੰ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਇੱਕ ਮਹਾਨ ਅਰਥ ਸ਼ਾਸਤਰੀ ਅਤੇ ਪੰਜਾਬ ਦੇ ਪੁੱਤ ਸਨ। ਉਹ ਬਹੁਤ ਚੰਗੇ ਇਨਸਾਨ ਸਨ। ਅੱਜ ਦੇਸ਼ ਨੇ ਇੱਕ ਮਹਾਨ ਅਰਥ ਸ਼ਾਸਤਰੀ ਅਤੇ ਮਨੁੱਖ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ’ਤੇ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦਾ ਚਲਾਣਾ ਸਾਡੇ ਸਾਰਿਆਂ ਲਈ ਬਹੁਤ ਵੱਡਾ ਦੁੱਖ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

spot_img
spot_img

Share post:

Popular

More like this
Related

35 ਫੁੱਟ ਉੱਚੇ ਰਾਵਣ ਦੇ ਦਹਿਨ ਨਾਲ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼, ਦੁਸਹਿਰਾ ਦੇਖਣ ਲਈ ਉਮੜਿਆ ਲੋਕਾਂ ਦਾ ਸੈਲਾਬ

👉ਫੇਜ਼-1 ਮੋਹਾਲੀ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰਾ, ਰਾਵਣ...