ਕਿਹਾ, ਅਗਲੇ ਬਜ਼ਟ ਸੈਸ਼ਨ ਵਿੱਚ ਕੀਤਾ ਜਾਵੇਗਾ ਵਾਅਦਾ ਪੂਰਾ
ਮੋਗਾ, 19 ਜਨਵਰੀ: ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੁਆਰਾ ਮਹਿਲਾਵਾਂ ਨੂੰ 1000-1000 ਰੁਪਏ ਦੇਣ ਦੇ ਕੀਤੇ ਗਏ ਐਲਾਨ ਨੂੰ ਪੂਰਾ ਕਰਨ ਦੇ ਲਈ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਹਿਮ ਐਲਾਨ ਕੀਤਾ ਹੈ। ਅੱਜ ਐਤਵਾਰ ਨੂੰ ਮੋਗਾ ਦੇ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਉਦਘਾਟਨ ਕਰਨ ਪੁੱਜੇ ਮੁੱਖ ਮੰਤਰੀ ਸ: ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਦਾਅਵਾ ਕੀਤਾ ਕਿ ਅਗਲੇ ਬਜਟ ਸੈਸ਼ਨ ਦੇ ਵਿੱਚ ਇਸ ਰਹਿੰਦੇ ਵਾਅਦੇ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ ਡੱਲੇਵਾਲ ਵੱਲੋਂ ਮੈਡੀਕਲ ਸਹੂਲਤ ਲੈਣ ਤੋਂ ਬਾਅਦ 121 ਕਿਸਾਨਾਂ ਨੇ ਖੋਲਿਆ ਮਰਨ ਵਰਤ
ਉਹਨਾਂ ਕਿਹਾ ਕਿ ਪਹਿਲਾਂ ਇੱਕ ਇੱਕ ਕਰਕੇ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਬੀਤੇ ਕੱਲ ਕੇਂਦਰ ਵੱਲੋਂ ਐਮਐਸਪੀ ਅਤੇ ਹੋਰ ਨਾ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਕਿਸਾਨ ਆਗੂਆਂ ਨੂੰ ਗੱਲਬਾਤ ਦੇਣ ਦੇ ਦਿੱਤੇ ਸੱਦੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਪਹਿਲਾਂ ਹੀ ਇਸ ਗੱਲ ਦੇ ਹਾਮੀ ਰਹੇ ਹਨ ਕਿ ਹਰ ਮਸਲੇ ਦਾ ਹੱਲ ਗੱਲਬਾਤ ਨਾਲ ਕੀਤਾ ਜਾ ਸਕਦਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਹਨ ਜਿਸ ਦੇ ਚਲਦੇ ਇਹਨਾਂ ਦੀ ਗੱਲ ਅਤੇ ਸਮੱਸਿਆ ਨੂੰ ਸੁਣਨਾ ਬਹੁਤ ਜਰੂਰੀ ਹੈ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਦਿੱਲੀ ਦੇ ਵਿੱਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਉੱਪਰ ਹੋਏ ਹਮਲੇ ਦੀ ਵੀ ਸਖਤ ਨਖੇਦੀ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਵਿੱਚ ਮੁੜ ਚੌਥੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਬਣਨ ਜਾ ਰਹੀ ਹੈ ਜਿਸ ਦੇ ਚਲਦੇ ਵਿਰੋਧੀ ਚਾਲਾਂ ਚੱਲ ਰਹੇ ਹਨ। ਇਸ ਦੌਰਾਨ ਉਹਨਾਂ ਦੇ ਨਾਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਅਤੇ ਡਾ ਅਮਨਦੀਪ ਕੌਰ ਆਦਿ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਪੰਜਾਬ ‘ਚ ਔਰਤਾਂ ਨੂੰ 1000-1000 ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ"