CM Bhagwant Mann ਅੱਜ ਕੰਡੀ ਖੇਤਰ ਦੇ ਕਿਸਾਨਾਂ ਨੂੰ ਦੇਣਗੇ ਵੱਡਾ ਤੋਹਫ਼ਾ

Date:

spot_img

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਬਲਾਚੌਰ ਦਾ ਦੌਰਾ ਕੀਤਾ ਜਾ ਰਿਹਾ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਕੰਡੀ ਖੇਤਰ ਦੇ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਸ: ਮਾਨ ਵੱਲੋਂ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਦਾ ਉਦਘਾਟਨ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਮਾਨ ਸਰਕਾਰ ਨੇ ਨਹਿਰੀ ਪਾਣੀ ਨੂੰ ਉੱਚੀਆਂ ਥਾਵਾਂ ‘ਤੇ ਪਹੁੰਚਾ ਕੇ ਅਸੰਭਵ ਨੂੰ ਸੰਭਵ ਬਣਾਇਆ ਹੈ। ਸਰਕਾਰ ਦੇ ਇੱਕ ਬੁਲਾਰੇ ਮੁਤਾਬਿਕ ਕੰਡੀ ਖੇਤਰ ਵਿੱਚ ਸੁੱਕੀ ਅਤੇ ਮੀਂਹ ‘ਤੇ ਨਿਰਭਰ ਜ਼ਮੀਨ ਨੂੰ ਹੁਣ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਇਸ ਪ੍ਰੋਜੈਕਟ ਦੇ ਤਹਿਤ ਪੰਜਾਬ ਦੇ 33 ਪਿੰਡਾਂ ਦੀ 11,500 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਖੇਤਾਂ ਵਿੱਚ ਨਹਿਰੀ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related