WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ

ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ
ਚੰਡੀਗੜ੍ਹ, 11 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਪੌਦੇ ਲਾਏ ਗਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ।

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ

ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਸ਼ਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣਾ ਯਕੀਨੀ ਬਣਾਉਣ।ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕਰ ਕੇ ਬੂਟੇ ਲਗਾਉਣ ਦੀ ਇਸ ਮੁਹਿੰਮ ਦੀ ਜ਼ਮੀਨੀ ਪੱਧਰ ’ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਇਸ ਯੋਜਨਾ ਤਹਿਤ ਪਹਿਲਾਂ ਹੀ 3.95 ਲੱਖ ਮੋਟਰਾਂ ਨੂੰ ਕਵਰ ਕਰ ਚੁੱਕੀ ਹੈ, ਬਾਕੀ ਇਸ ਸਾਲ ਕਵਰ ਕਰ ਦਿੱਤੀਆਂ ਜਾਣਗੀਆਂ।

 

Related posts

ਸਾਂਸਦ ਮਨੀਸ਼ ਤਿਵਾੜੀ ਨੇ ਕੀਤਾ ਧਨਾਸ ਵਿੱਚ ਬਣਾਏ ਗਏ ਨਵੇਂ ਓਪਨ ਏਅਰ ਜਿੰਮ ਦਾ ਉਦਘਾਟਨ

punjabusernewssite

‘ਚਹੇਤਿਆਂ’ ਦੀ ਭਰਤੀ ਦਾ ਮਾਮਲਾ: ਮੁੱਖ ਮੰਤਰੀ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉਥੇ ਦਾ ਉਥੇ

punjabusernewssite

ਪੰਜਾਬ ਕਾਂਗਰਸ ਵੱਲੋਂ ਸੋਸ਼ਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

punjabusernewssite