Thursday, April 30, 2026
spot_img
spot_img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

Date:

spot_img

Sangrur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ।

ਇਹ ਵੀ ਪੜ੍ਹੋ 👉 ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਅਸੀਂ ਪਿੰਡ ਕੌਹਰੀਆਂ ਵਿਖੇ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਪ੍ਰੋਜੈਕਟ 13.23 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ ਅਤੇ ਇਸ ਸੈਂਟਰ ਵਿੱਚ 30 ਬੈੱਡ ਉਪਲਬਧ ਹਨ।” ਇਸਦੇ ਪਿਛੋਕੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਆਜ਼ਾਦੀ ਦੇ ਲਗਭਗ 80 ਸਾਲਾਂ ਬਾਅਦ, ਕੌਹਰੀਆ ਪਿੰਡ ਦੇ ਲੋਕ ਆਪਣਾ ਪਹਿਲਾ 30 ਬੈੱਡਾਂ ਵਾਲਾ ਹਸਪਤਾਲ ਮਿਲਣ ਦਾ ਜਸ਼ਨ ਮਨਾ ਰਹੇ ਹਨ।” ਉਨ੍ਹਾਂ ਕਿਹਾ, “ਇਹ ਕਮਿਊਨਿਟੀ ਹੈਲਥ ਸੈਂਟਰ ਅਸਲ ਵਿੱਚ 1962 ਵਿੱਚ ਇੱਕ ਪ੍ਰਾਇਮਰੀ ਹੈਲਥ ਸੈਂਟਰ ਵਜੋਂ ਸਥਾਪਿਤ ਕੀਤਾ ਗਿਆ ਸੀ।” ਬੁਨਿਆਦੀ ਢਾਂਚੇ ਬਾਰੇ ਵੇਰਵਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਵੇਂ ਕਮਿਊਨਿਟੀ ਹੈਲਥ ਸੈਂਟਰ ਵਿੱਚ ਚਾਰ ਓਪੀਡੀ (ਆਊਟਪੇਸ਼ੈਂਟ ਵਿਭਾਗ), ਇੱਕ ਐਮਰਜੈਂਸੀ ਬਲਾਕ, ਦੋ ਲੇਬਰ ਆਪ੍ਰੇਸ਼ਨ ਥੀਏਟਰ, ਇੱਕ ਮਾਈਨਰ ਆਪ੍ਰੇਸ਼ਨ ਥੀਏਟਰ ਅਤੇ ਦੋ ਵੱਡੇ ਆਪ੍ਰੇਸ਼ਨ ਥੀਏਟਰ ਹੋਣਗੇ।”

ਇਹ ਵੀ ਪੜ੍ਹੋ 👉 ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ, ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

ਉਨ੍ਹਾਂ ਅੱਗੇ ਕਿਹਾ, “ਇਸ ਵਿੱਚ ਇੱਕ ਨਰਸਿੰਗ ਸਟੇਸ਼ਨ, ਦੋ ਜਨਰਲ ਵਾਰਡ, ਇੱਕ ਅਲਟਰਾਸਾਊਂਡ ਰੂਮ, ਇੱਕ ਲੈਬ, ਇੱਕ ਐਕਸ-ਰੇ ਰੂਮ, ਤਿੰਨ ਡਾਕਟਰ ਕੰਸਲਟਿੰਗ ਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹੋਣਗੀਆਂ।” ਇਸਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਨਵੇਂ ਸੀਐਚਸੀ ਨਾਲ ਪਿੰਡ ਦੇ 4,100 ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਸ ਤੋਂ ਇਲਾਵਾ, ਇਹ ਆਲੇ-ਦੁਆਲੇ ਦੇ 85 ਪਿੰਡਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਜਿਸ ਨਾਲ ਲਗਭਗ 35,000 ਲੋਕਾਂ ਨੂੰ ਸਿਹਤ ਸੇਵਾਵਾਂ ਮਿਲਣਗੀਆਂ।” 24 ਘੰਟੇ ਦੇਖਭਾਲ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵਿੱਚ 24 ਘੰਟੇ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣਗੀਆਂ ਅਤੇ ਗੰਭੀਰ ਬਿਮਾਰੀਆਂ ਲਈ ਸਰਜਰੀਆਂ ਅਤੇ ਇਲਾਜ ਲਈ ਡਾਕਟਰ ਮੌਜੂਦ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਸੀਐਚਸੀ ਵਿੱਚ ਬੱਚਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਬਾਲ ਰੋਗ ਮਾਹਰ ਵੀ ਹੋਣਗੇ ਅਤੇ ਮਾਵਾਂ ਅਤੇ ਬੱਚਿਆਂ ਲਈ ਸਾਰੇ ਜ਼ਰੂਰੀ ਟੈਸਟਾਂ ਦੇ ਨਾਲ-ਨਾਲ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ।”

ਇਹ ਵੀ ਪੜ੍ਹੋ 👉Health News : ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਗੋਡਿਆਂ ਦੀ ਮੁਫ਼ਤ ਸਰਜਰੀ ਨਾਲ ਮਰੀਜ਼ਾਂ ਨੂੰ ਮਿਲ ਰਹੀ ਰਾਹਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਰੀਜ਼ਾਂ ਨੂੰ ਮੁਫ਼ਤ ਐਕਸ-ਰੇ, ਈਸੀਜੀ ਅਤੇ ਖੂਨ ਦੇ ਟੈਸਟਾਂ ਦੀਆਂ ਸਹੂਲਤਾਂ ਮਿਲਣਗੀਆਂ, ਅਤੇ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ, “ਇਸ ਸੀਐਚਸੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦ ਰਹਿਤ ਇਲਾਜ ਉਪਲਬਧ ਹੋਵੇਗਾ।” ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਹਸਪਤਾਲ ਕਈ ਸਾਲ ਪਹਿਲਾਂ ਬਣ ਜਾਣਾ ਚਾਹੀਦਾ ਸੀ, ਪਰ ਪਿਛਲੀਆਂ ਸਰਕਾਰਾਂ ਆਪਣੇ ਪਰਿਵਾਰਾਂ ਤੱਕ ਹੀ ਸੀਮਤ ਰਹੀਆਂ।” ਉਨ੍ਹਾਂ ਅੱਗੇ ਕਿਹਾ, “ਸਾਡੀ ਸਰਕਾਰ ਪਿੰਡਾਂ ਵਿੱਚ ਸਕੂਲਾਂ, ਲਾਇਬ੍ਰੇਰੀਆਂ, ਹਸਪਤਾਲਾਂ ਅਤੇ ਸੜਕਾਂ ਦੇ ਰੂਪ ਵਿੱਚ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਉੱਤੇ ਖਰਚ ਕਰਨਾ ਜਾਰੀ ਰੱਖੇਗੀ।” ਵਿਸ਼ੇਸ਼ ਦੇਖਭਾਲ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੰਦਾਂ ਦੀਆਂ ਬਿਮਾਰੀਆਂ ਦਾ ਇਲਾਜ ਵੀ ਇੱਕ ਮਾਹਰ ਦੰਦਾਂ ਦੇ ਡਾਕਟਰ ਵੱਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਵੱਲੋਂ ਐਸਡੀਐਮ ਦਫ਼ਤਰ ਅੱਗੇ ਪ੍ਰਦਰਸ਼ਨ

” ਉਨ੍ਹਾਂ ਅੱਗੇ ਕਿਹਾ, “ਨਸ਼ਾ ਛੁਡਾਊ ਇਲਾਜ ਲਈ, ਇੱਕ ਓਟ ਸੈਂਟਰ (ਓਪੀਓਇਡ ਐਗੋਨਿਸਟ ਥੈਰੇਪੀ ਸੈਂਟਰ) ਨਸ਼ਾ ਪੀੜਤਾਂ ਨੂੰ ਦਵਾਈਆਂ ਅਤੇ ਇਲਾਜ ਪ੍ਰਦਾਨ ਕਰੇਗਾ।” ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਦਿੜ੍ਹਬਾ ਖੇਤਰ ਨੂੰ ਅਣਗੌਲਿਆਂ ਕੀਤਾ ਪਰ ਭਗਵੰਤ ਮਾਨ ਸਰਕਾਰ ਨੇ ਇੱਕ ਮੈਡੀਕਲ ਕਾਲਜ ਅਤੇ ਹਸਪਤਾਲ ਪ੍ਰਦਾਨ ਕਰਕੇ ਇਸਦਾ ਮਾਣ ਵਧਾਇਆ ਹੈ।” ਸਰਕਾਰ ਵੱਲੋਂ ਸਾਰਿਆਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ‘ਤੇ ਦਿੱਤੀ ਜਾ ਰਹੀ ਤਰਜੀਹ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਭਗਵੰਤ ਮਾਨ ਸਰਕਾਰ ਹਰ ਪੰਜਾਬੀ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿਹਤ ਬੀਮੇ ਲਈ 2,000 ਕਰੋੜ ਰੁਪਏ ਅਲਾਟ ਕਰਨਾ ਇਸਦਾ ਸਭ ਤੋਂ ਵੱਡਾ ਸਬੂਤ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Bathinda ‘ਚ ਕਚਿਹਰੀਆਂ ਦੇ ਬਾਹਰ ਕਾਰਾਂ ਨੂੰ ਲੱਗੀ ਅੱਗ, ਦੋ ਕਾਰਾਂ ਹੋਈਆਂ ਸੁਆਹ

Bathinda News: Bathinda ਦੀਆਂ ਕਚਿਹਰੀਆਂ ਦੇ ਬਾਹਰ ਵੀਰਵਾਰ ਦੁਪਿਹਰ...