👉ਯਮੁਨਾ ਕਿਸ਼ਤੀ ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਲਈ ਪੰਜਾਬ ਸਰਕਾਰ ਉੱਤਰ ਪ੍ਰਦੇਸ਼ ਦੇ ਲਗਾਤਾਰ ਸੰਪਰਕ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ
Punjab News: Vrindavan boat accident; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਦੇ ਪਲਟਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਨਾਲ ਅਧਿਆਤਮਿਕ ਯਾਤਰਾ ਦੁਖਦਾਇਕ ਹਾਦਸੇ ਵਿੱਚ ਬਦਲ ਗਈ ਜਿਸ ਨੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ।ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੇਹੱਦ ਮੰਦਭਾਗਾ ਹੈ ਕਿ ਜਗਰਾਉਂ ਦੇ 32 ਵਸਨੀਕਾਂ ਨੂੰ ਵ੍ਰਿੰਦਾਵਨ ਲਿਜਾ ਰਹੀ ਇੱਕ ਕਿਸ਼ਤੀ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਪਲਟ ਗਈ।
ਇਹ ਵੀ ਪੜ੍ਹੋ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਇਸ ਦੁਖਦਾਈ ਹਾਦਸੇ ਵਿੱਚ ਕੁਝ ਸ਼ਰਧਾਲੂਆਂ ਦੀ ਡੁੱਬਣ ਕਾਰਨ ਮੌਤ ਹੋ ਗਈ।” ਉਨ੍ਹਾਂ ਅੱਗੇ ਕਿਹਾ, “ਰਾਹਤ ਅਤੇ ਬਚਾਅ ਕਾਰਜਾਂ ਲਈ ਮੈਂ ਉੱਤਰ ਪ੍ਰਦੇਸ਼ ਸਰਕਾਰ ਦੇ ਲਗਾਤਾਰ ਸੰਪਰਕ ਵਿੱਚ ਹਾਂ।”ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੀੜਤ ਪਰਿਵਾਰਾਂ ਅਤੇ ਸਾਕ-ਸਬੰਧੀਆਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।”
👉ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਅਤੇ ਜਗਰਾਉਂ ਵਿਖੇ ਸਮਰਪਿਤ ਕੰਟਰੋਲ ਰੂਮ ਕੀਤੇ ਸਥਾਪਤ
Ludhiana News: Vrindavan boat accident; ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ।ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ, ਜਗਰਾਉਂ ਦੇ ਨਾਲ-ਨਾਲ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ 24×7 ਸਮਰਪਿਤ ਹੈਲਪਲਾਈਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ 01624-223226 (ਐਸ ਡੀ ਐਮ ਜਗਰਾਉਂ ਦਫ਼ਤਰ) ਅਤੇ 0161-2403100 (ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ) ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਈ, ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੋਵਾਂ ‘ਤੇ ਆਧਾਰਿਤ ਵਿਸ਼ੇਸ਼ ਟੀਮਾਂ ਨੂੰ ਪਹਿਲਾਂ ਹੀ ਵਰਿੰਦਾਵਨ ਰਵਾਨਾ ਕਰ ਦਿੱਤਾ ਗਿਆ ਹੈ।ਉਨ੍ਹਾਂ ਇੱਕ ਵਾਰ ਫਿਰ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਕੱਠੇ ਰਹਿਣ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





