spot_img
spot_img

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

Date:

spot_img

👉ਮਾਲਵਾ ਖੇਤਰ ਦੇ ਮੋਗਾ ਜ਼ਿਲ੍ਹੇ ‘ਚ ਇਹ ਪਹਿਲਾ 120 ਬੈੱਡਾਂ ਵਾਲਾ ਐਨ.ਏ.ਬੀ.ਐਚ.-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਹੁਣ ਅਜਿਹੇ 1,090 ਕਲੀਨਿਕ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Moga News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ ‘ਕੈਪੀਟਲ ਹਸਪਤਾਲ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ।ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ‘ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ ਤਹਿਤ ਕੈਸ਼ਲੇਸ ਇਲਾਜ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ 1,090 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਪੂਰੇ ਸੂਬੇ ਵਿੱਚ ਕਿਫਾਇਤੀ ਸਿਹਤ ਸੇਵਾਵਾਂ ਦਾ ਵਿਸਥਾਰ ਕਰ ਰਹੀ ਹੈ।ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਮੈਂ ਮੋਗਾ ਵਿਖੇ 120 ਬੈੱਡਾਂ ਵਾਲਾ ਅਤਿ-ਆਧੁਨਿਕ ਕੈਪੀਟਲ ਹਸਪਤਾਲ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ।

ਇਹ ਵੀ ਪੜ੍ਹੋ ‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਇਹ ਹਸਪਤਾਲ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਵੀ ਪ੍ਰਦਾਨ ਕਰੇਗਾ। ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ। ਅਸੀਂ ਹਰ ਪੰਜਾਬੀ ਲਈ ਕਿਫਾਇਤੀ, ਆਧੁਨਿਕ ਅਤੇ ਉੱਚ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਪੂਰੇ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਸਾਡੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਸਿੱਖਿਆ ਅਤੇ ਸਿਹਤ ਸੰਭਾਲ ਸਾਡੀ ਸਰਕਾਰ ਦੀਆਂ ਦੋ ਸਭ ਤੋਂ ਵੱਡੀਆਂ ਤਰਜੀਹਾਂ ਹਨ ਕਿਉਂਕਿ ਇਹ ਸਰਬਪੱਖੀ ਵਿਕਾਸ ਦੇ ਸਭ ਤੋਂ ਮਜ਼ਬੂਤ ਥੰਮ੍ਹ ਹਨ।”ਮੁੱਖ ਮੰਤਰੀ ਨੇ ਕਿਹਾ, “ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਸਿਹਤ ਸੰਭਾਲ ਅਤੇ ਸਿੱਖਿਆ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਕਿੱਤੇ ਹਨ। ਬਦਕਿਸਮਤੀ ਨਾਲ ਕੁਝ ਲੋਕ ਇਨ੍ਹਾਂ ਪਵਿੱਤਰ ਕਿੱਤਿਆਂ ਨੂੰ ਬਦਨਾਮ ਕਰ ਰਹੇ ਹਨ, ਪਰ ਸਾਡੀ ਸਰਕਾਰ ਦੋਵਾਂ ਖੇਤਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵਚਨਬੱਧ ਹੈ।”ਨਿੱਜੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਥੇ ਆਧੁਨਿਕ ਮਸ਼ੀਨਾਂ ਅਤੇ ਤਕਨਾਲੋਜੀ ਨਾਲ ਲੈਸ ਅਜਿਹਾ ਹਸਪਤਾਲ ਬਣਿਆ ਹੈ। ਮਾਹਿਰ ਡਾਕਟਰ ਲੋਕਾਂ ਨੂੰ ਮਿਆਰੀ ਇਲਾਜ ਦੇਣਗੇ। ਜਦੋਂ 2022 ਵਿੱਚ ਸਾਡੀ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਨੰਬਰ ‘ਤੇ ਸੀ। ਅੱਜ ਨਿਰੰਤਰ ਸੁਧਾਰਾਂ ਅਤੇ ਅਣਥੱਕ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ, ਜਦੋਂ ਸਰਕਾਰੀ ਸਕੂਲ ਸਿਰਫ਼ ਗਰੀਬ ਬੱਚਿਆਂ ਲਈ ਮੰਨੇ ਜਾਂਦੇ ਸਨ ਅਤੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅਸੀਂ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਦਾ ਕਾਇਆ-ਕਲਪ ਕੀਤਾ।

ਇਹ ਵੀ ਪੜ੍ਹੋ ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

ਅੱਜ ਪੰਜਾਬ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।”ਉਨ੍ਹਾਂ ਅੱਗੇ ਕਿਹਾ, “2022 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਹੈ, ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਉਂਦਾ ਹੈ।”ਮੁੱਖ ਮੰਤਰੀ ਨੇ ਦੱਸਿਆ, “ਇਸ ਨਵੇਂ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਕੇਂਦਰ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੋਵੇਂ ਉਪਲਬਧ ਹਨ, ਜਿਸ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਮਿਲੇਗਾ। ਸਾਡੀ ਸਰਕਾਰ ਨੇ ਸੜਕੀ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਸੂਬਾਈ ਤੇ ਰਾਸ਼ਟਰੀ ਰਾਜਮਾਰਗਾਂ ‘ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਇਸ ਫੋਰਸ ਵਿੱਚ 1,597 ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਜਵਾਨ ਅਤੇ 144 ਅਤਿ-ਆਧੁਨਿਕ ਵਾਹਨ ਸ਼ਾਮਲ ਹਨ।”ਉਨ੍ਹਾਂ ਕਿਹਾ, “ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਲਗਪਗ 50 ਪ੍ਰਤੀਸ਼ਤ ਤੱਕ ਘਟਾਇਆ ਹੈ, ਨਾਲ ਹੀ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਕੀਮਤੀ ਸਮਾਨ ਅਤੇ ਪੈਸਿਆਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਹੈ।” ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਦੇਸ਼ ਦੀ ਪਹਿਲੀ ਸਰਵ-ਵਿਆਪੀ ਸਿਹਤ ਸੰਭਾਲ ਯੋਜਨਾ ‘ਮੁੱਖ ਮੰਤਰੀ ਸਿਹਤ ਯੋਜਨਾ’ ਵੀ ਸ਼ੁਰੂ ਕੀਤੀ ਹੈ, ਜੋ ਸੂਬੇ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਕਵਰ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਮਿਆਰੀ ਇਲਾਜ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਕਾਫੀ ਘਟਿਆ ਹੈ।”ਉਨ੍ਹਾਂ ਕਿਹਾ, “ਇਹ ਇਤਿਹਾਸਕ ਪਹਿਲਕਦਮੀ ਸਾਰਿਆਂ ਲਈ ਸਿਹਤ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੇਸ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਿਹਤ ਖੇਤਰ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚੇਨਈ ਦਾ ਅਪੋਲੋ ਹਸਪਤਾਲ ਲਿਵਰ ਟ੍ਰਾਂਸਪਲਾਂਟ ਲਈ ਜਾਣਿਆ ਜਾਂਦਾ ਹੈ ਅਤੇ ਉੱਤਰੀ ਭਾਰਤ ਵਿੱਚ ਅਜਿਹੀਆਂ ਬਹੁਤ ਘੱਟ ਸਹੂਲਤਾਂ ਹਨ। ਪੰਜਾਬ ਹੁਣ ਦਿੱਲੀ ਤੋਂ ਬਾਅਦ ਦੂਜਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਮੋਹਾਲੀ ਵਿੱਚ ਲਿਵਰ ਟ੍ਰਾਂਸਪਲਾਂਟ ਕੇਂਦਰ ਸਥਾਪਿਤ ਕੀਤਾ ਹੈ। ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਵੱਲ ਇਹ ਇੱਕ ਹੋਰ ਮਹੱਤਵਪੂਰਨ ਕਦਮ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

👉ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ...