ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ, 54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

Date:

spot_img

👉ਯੋਜਨਾ ਤਹਿਤ ਹੁਣ ਤੱਕ 7 ਲੱਖ ਤੋਂ ਵੱਧ ਮਰੀਜ਼ਾਂ ਦੇ ਇਲਾਜ ‘ਤੇ 1310 ਕਰੋੜ ਰੁਪਏ ਖਰਚੇ ਗਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੁਨੀਆ ਦੀ ਇਕਲੌਤੀ ਬਿਨਾਂ ਸ਼ਰਤ ਅਤੇ ਪੂਰੀ ਤਰ੍ਹਾਂ ਮੁਫਤ ਸਿਹਤ ਸੰਭਾਲ ਯੋਜਨਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਸਭ ਤੋਂ ਵੱਧ ਫਾਇਦਾ ਹੋ ਰਿਹਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
SAS Nagar News: ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ਵਿੱਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ ਸੁਰੱਖਿਆ ਯੋਜਨਾ ਪਹੁੰਚ ਚੁੱਕੀ ਹੈ। ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਿਵੇਂ 1.26 ਕਰੋੜ ਸਿਹਤ ਕਾਰਡਾਂ ਨੇ 54 ਲੱਖ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕੀਤੀ ਹੈ, ਜਿਸ ਤਹਿਤ ਹੁਣ ਤੱਕ 7 ਲੱਖ ਤੋਂ ਵੱਧ ਮਰੀਜ਼ਾਂ ਦੇ ਇਲਾਜ ‘ਤੇ 1,310 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।ਇਸ ਨੂੰ ਦੁਨੀਆ ਦੀ ਇਕਲੌਤੀ ਬਿਨਾਂ ਸ਼ਰਤ ਵਾਲੀ ਅਤੇ ਪੂਰੀ ਤਰ੍ਹਾਂ ਮੁਫਤ ਸਿਹਤ ਸੰਭਾਲ ਸਕੀਮ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਯਕੀਨੀ ਬਣਾਉਂਦੀ ਹੈ ਕਿ ਪਰਿਵਾਰ ਬਿਨਾਂ ਕਿਸੇ ਖਰਚੇ ਦੀ ਚਿੰਤਾ ਕੀਤੇ ਇਲਾਜ ਕਰਵਾ ਸਕਣ, ਜਦਕਿ ਆਮ ਆਦਮੀ ਕਲੀਨਿਕ ਸੂਬੇ ਭਰ ਵਿੱਚ ਕਿਫਾਇਤੀ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਵੱਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਸਿਹਤਮੰਦ ਰਹੇ ਅਤੇ ‘ਰੰਗਲਾ ਪੰਜਾਬ’ ਸਿਰਜਿਆ ਜਾਵੇ।ਐਕਸ ‘ਤੇ ਇਸ ਯੋਜਨਾ ਦੀ ਸ਼ੁਰੂਆਤ ਬਾਰੇ ਸਾਂਝੇ ਕੀਤੇ ਸ਼ਬਦਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੋਹਾਲੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ’ ਦੌਰਾਨ ਮੈਂ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਾਡੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਅੱਜ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ, ਜਿਸ ਨਾਲ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਮਿਲੀ ਹੈ। ਸਮਾਗਮ ਵਿੱਚ ਪਹੁੰਚੇ ਲੋਕਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਹੈ। ਸਾਡਾ ਟੀਚਾ ਹਰ ਨਾਗਰਿਕ ਨੂੰ ਸਿਹਤਮੰਦ ਰੱਖਣਾ ਅਤੇ ‘ਰੰਗਲਾ ਪੰਜਾਬ’ ਬਣਾਉਣਾ ਹੈ। ਇਨਕਲਾਬ ਜ਼ਿੰਦਾਬਾਦ।”ਇੱਥੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਲਾਭਪਾਤਰੀਆਂ ਤੋਂ ਇੱਕ ਵੀ ਪੈਸਾ ਲਏ ਬਿਨਾਂ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ, “ਜਿੱਥੇ ਵਿਦੇਸ਼ਾਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਡਾਕਟਰੀ ਸਹੂਲਤਾਂ ਲੈਣ ਤੋਂ ਪਹਿਲਾਂ ਸਿਹਤ ਬੀਮਾ ਕਰਵਾਉਣਾ ਪੈਂਦਾ ਹੈ ਅਤੇ ਪ੍ਰੀਮੀਅਮ ਦੇਣਾ ਪੈਂਦਾ ਹੈ, ਉੱਥੇ ਹੀ ਪੰਜਾਬ ਲਾਭਪਾਤਰੀਆਂ ‘ਤੇ ਕੋਈ ਵਿੱਤੀ ਬੋਝ ਪਾਏ ਬਿਨਾਂ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਿਹਾ ਹੈ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸਾਡਾ ਉਦੇਸ਼ ਸਿਰਫ਼ ਇਲਾਜ ਮੁਹੱਈਆ ਕਰਵਾਉਣਾ ਹੀ ਨਹੀਂ ਹੈ, ਸਗੋਂ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਪਰਿਵਾਰ ਬਿਮਾਰੀ ਕਾਰਨ ਕਰਜ਼ੇ ਜਾਂ ਵਿੱਤੀ ਸੰਕਟ ਵਿੱਚ ਨਾ ਫਸੇ। ਸਿਹਤ ਸਹੂਲਤਾਂ ਕੋਈ ਅਜਿਹੀ ਐਸ਼ੋ-ਆਰਾਮ ਦੀ ਚੀਜ਼ ਨਹੀਂ ਬਣਨੀ ਚਾਹੀਦੀ ਜੋ ਸਿਰਫ਼ ਅਮੀਰਾਂ ਨੂੰ ਹੀ ਮਿਲ ਸਕੇ।

ਇਹ ਵੀ ਪੜ੍ਹੋ ਸੇਵਾ ਸੰਕਲਪ ਅਭਿਆਨ ਰਾਹੀਂ ਵਾਂਝਿਆਂ ਤੱਕ ਪਹੁੰਚਾਇਆ ਜਾ ਰਿਹਾ ਯੋਜਨਾਵਾਂ ਦਾ ਲਾਭ – ਕੈਬਨਿਟ ਮੰਤਰੀ ਰਣਬੀਰ ਗੰਗਵਾ

”ਉਨ੍ਹਾਂ ਕਿਹਾ, “ਵਿਦੇਸ਼ਾਂ ਵਿੱਚ, ਲੋਕਾਂ ਨੂੰ ਆਮ ਤੌਰ ‘ਤੇ ਪ੍ਰੀਮੀਅਮ ਭਰ ਕੇ ਸਿਹਤ ਬੀਮਾ ਕਰਵਾਉਣਾ ਪੈਂਦਾ ਹੈ। ਪੰਜਾਬ ਵਿੱਚ ਸਾਡੀ ਸਰਕਾਰ ਲੋਕਾਂ ‘ਤੇ ਅਜਿਹਾ ਕੋਈ ਵਿੱਤੀ ਬੋਝ ਪਾਏ ਬਿਨਾਂ ਇਹ ਸਿਹਤ ਸਹੂਲਤ ਪ੍ਰਦਾਨ ਕਰ ਰਹੀ ਹੈ। ਅਸੀਂ ਇਹ ਯਕੀਨੀ ਬਣਾਇਆ ਹੈ ਕਿ ਲੋਕ ਇਸ ਗੱਲ ਦੀ ਚਿੰਤਾ ਕੀਤੇ ਬਿਨਾਂ ਇਲਾਜ ਕਰਵਾ ਸਕਣ ਕਿ ਉਨ੍ਹਾਂ ਦੀ ਜੇਬ ਵਿੱਚ ਪੈਸੇ ਹਨ ਜਾਂ ਨਹੀਂ। ਕਿਸੇ ਵੀ ਪਰਿਵਾਰ ਨੂੰ ਵਿੱਤੀ ਤੰਗੀ ਕਾਰਨ ਆਪਣਾ ਇਲਾਜ ਟਾਲਣ ਜਾਂ ਛੱਡਣਾ ਨਾ ਪਵੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਹਿੰਗਾ ਇਲਾਜ ਇੱਕ ਗਰੀਬ ਪਰਿਵਾਰ ਨੂੰ ਅਜਿਹੀ ਹਾਲਤ ਵਿੱਚ ਧੱਕ ਸਕਦਾ ਹੈ ਜਿੱਥੇ ਉਸ ਨੂੰ ਮਹਿੰਗੇ ਮੈਡੀਕਲ ਬਿੱਲਾਂ ਜਾਂ ਜ਼ਿੰਦਗੀ ਵਿੱਚੋਂ, ਕਿਸੇ ਇੱਕ ਦੀ ਚੋਣ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਅਸੀਂ ਹੁਣ ਇਸ ਸਥਿਤੀ ਨੂੰ ਬਦਲ ਦਿੱਤਾ ਹੈ। ਅੱਜ ਲੋਕ ਆਪਣੀ ਪਸੰਦ ਦੇ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਤੋਂ ਇਲਾਜ ਕਰਵਾ ਸਕਦੇ ਹਨ। ਇਹ ਸਕੀਮ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਂਦੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਸਿਹਤ ਅਤੇ ਵਿੱਤੀ ਸੁਰੱਖਿਆ, ਦੋਵੇਂ ਪ੍ਰਦਾਨ ਕਰਨ ਵੱਲ ਇੱਕ ਵੱਡਾ ਕਦਮ ਹੈ। ਇਸ ਦਾ ਲਾਭ ਲੈਣ ਲਈ ਕੋਈ ਸ਼ਰਤਾਂ ਨਹੀਂ ਹਨ।”ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਦੀ ਸਿਹਤ ਸੰਭਾਲ ਪਹਿਲਕਦਮੀ ਆਮ ਆਦਮੀ ਨੂੰ ਸ਼ਾਸਨ ਦੇ ਕੇਂਦਰ ਵਿੱਚ ਰੱਖਣ ਦੇ ਸਾਡੇ ਵਿਆਪਕ ਫਲਸਫੇ ਨੂੰ ਦਰਸਾਉਂਦੀ ਹੈ। ਅਸੀਂ ਆਮ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸਮਝਦੇ ਹਾਂ ਕਿਉਂਕਿ ਸਾਡੀਆਂ ਨੀਤੀਆਂ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਦੇ ਆਲੇ-ਦੁਆਲੇ ਤਿਆਰ ਕੀਤੀਆਂ ਗਈਆਂ ਹਨ।”ਆਪਣੇ ਸਿਆਸੀ ਵਿਰੋਧੀਆਂ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, ”ਜੇਕਰ ਇਲਾਜ ਸਹੀ ਹੋਵੇ ਤਾਂ ਡਾਕਟਰ ਬਦਲਣ ਦੀ ਲੋੜ ਨਹੀਂ ਹੁੰਦੀ। ਇਸੇ ਤਰ੍ਹਾਂ ਜੇਕਰ ਸਰਕਾਰ ਲੋਕ ਪੱਖੀ ਹੋਵੇ ਤਾਂ ਉਸ ਨੂੰ ਬਦਲਣ ਦੀ ਲੋੜ ਨਹੀਂ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤਬਦੀਲੀ ਸਿਰਫ਼ ਸਿਹਤ ਸੰਭਾਲ ਤੱਕ ਹੀ ਸੀਮਤ ਨਹੀਂ ਹੈ। ‘ਰੰਗਲੇ ਪੰਜਾਬ’ ਦੇ ਰੰਗ ਵੱਖ-ਵੱਖ ਖੇਤਰਾਂ ‘ਚ ਨਜ਼ਰ ਆਉਣ ਲੱਗ ਪਏ ਹਨ। ਪੰਜਾਬ ਬੇਅੰਤ ਸੰਭਾਵਨਾਵਾਂ ਵਾਲੀ ਪਵਿੱਤਰ ਧਰਤੀ ਹੈ ਅਤੇ ਅਸੀਂ ਸੂਬੇ ਦੇ ਅੰਦਰ ਹੀ ਆਪਣੇ ਲੋਕਾਂ ਲਈ ਮੌਕੇ ਪੈਦਾ ਕਰਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੇ ਹਾਂ।”ਮੁੱਖ ਮੰਤਰੀ ਨੇ ਕਿਹਾ, “ਅਸੀਂ ਇੱਕ ਖੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣਾ ਚਾਹੁੰਦੇ ਹਾਂ। ਸਾਨੂੰ ਕੈਲੀਫੋਰਨੀਆ ਨਹੀਂ ਚਾਹੀਦਾ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਮਜ਼ਬੂਤ ਹੋਵੇ ਤਾਂ ਜੋ ਸਾਡੇ ਨੌਜਵਾਨ ਇੱਥੇ ਆਪਣਾ ਭਵਿੱਖ ਬਣਾ ਸਕਣ।”ਵੱਖ-ਵੱਖ ਸਰਕਾਰੀ ਉਪਰਾਲਿਆਂ ਰਾਹੀਂ ਦਿੱਤੀ ਜਾ ਰਹੀ ਵਿੱਤੀ ਰਾਹਤ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁਫਤ ਬੱਸ ਸਫਰ ਸਕੀਮ, ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਯਮਤ ਕਰਨਾ, ਮੇਰੀ ਰਸੋਈ ਸਕੀਮ, ਮੁੱਖ ਮੰਤਰੀ ਸਿਹਤ ਯੋਜਨਾ ਅਤੇ ਹੋਰ ਅਜਿਹੀਆਂ ਸਕੀਮਾਂ ਸਮੂਹਿਕ ਤੌਰ ‘ਤੇ ਪਰਿਵਾਰਾਂ ਨੂੰ ਵੱਡੀ ਬੱਚਤ ਅਤੇ ਲਾਭ ਪ੍ਰਦਾਨ ਕਰ ਰਹੀਆਂ ਹਨ। ਸਾਡੇ ਹਿਸਾਬ ਅਨੁਸਾਰ ਹਰ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਦਾ ਫਾਇਦਾ ਹੋ ਰਿਹਾ ਹੈ, ਜਦਕਿ ਕੁਝ ਪਰਿਵਾਰਾਂ ਲਈ ਇਹ ਕੁੱਲ ਲਾਭ 2.72 ਲੱਖ ਰੁਪਏ ਤੱਕ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਜ਼ਰੂਰੀ ਸੇਵਾਵਾਂ ‘ਤੇ ਖਰਚਾ ਘਟਾ ਕੇ ਆਮ ਆਦਮੀ ਦੇ ਹੱਥਾਂ ‘ਚ ਪੈਸਾ ਵਾਪਸ ਲਿਆਉਣਾ ਹੈ।

ਇਹ ਵੀ ਪੜ੍ਹੋ Big News; ਖਾਲਸੇ ਦੀ ਜਨਮ ਭੂਮੀ ‘ਤੇ ਔਰਤ ਨਾਲ ਬਲਾ.ਤ/ਕਾਰ ਕਰਨ ਵਾਲਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਚਾਵਲਾ ਤੇ ਸਹਿਯੋਗੀ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ ‘ਚੋਂ ਛੇਕਿਆ

”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,100 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਸਾਡੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਲਗਭਗ 5.5 ਕਰੋੜ ਦੀ ਓ.ਪੀ.ਡੀ. ਦਰਜ ਕੀਤੀ ਗਈ ਹੈ, ਜੋ ਇਹ ਦਰਸਾਉਂਦਾ ਹੈ ਕਿ ਕਿਵੇਂ ਮੁੱਢਲੀਆਂ ਸਿਹਤ ਸੇਵਾਵਾਂ ਨੂੰ ਰਿਹਾਇਸ਼ੀ ਖੇਤਰਾਂ ਦੇ ਨੇੜੇ ਲਿਆਂਦਾ ਗਿਆ ਹੈ। ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਲਈ ਲੰਬੇ ਸਫ਼ਰ ਤੈਅ ਨਹੀਂ ਕਰਨੇ ਪੈਣੇ ਚਾਹੀਦੇ। ਉਨ੍ਹਾਂ ਕਿਹਾ, “ਆਮ ਆਦਮੀ ਕਲੀਨਿਕਾਂ ਨੇ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਇਆ ਹੈ ਅਤੇ ਇਨ੍ਹਾਂ ਨੂੰ ਆਮ ਪਰਿਵਾਰਾਂ ਦੀ ਪਹੁੰਚ ਵਿੱਚ ਲਿਆਂਦਾ ਹੈ।”ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਕਿਸ਼ਤ 1 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਆਪਣੇ ਲਾਭਪਾਤਰੀਆਂ ਦਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਸਾਡੀਆਂ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚੇ।”ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਹੜੇ ਲੋਕ ਆਮ ਲੋਕਾਂ ਨੂੰ ਰਾਹਤ ਦੇਣ ‘ਚ ਅਸਫਲ ਰਹੇ, ਉਹ ਹੁਣ ਉਨ੍ਹਾਂ ਸਕੀਮਾਂ ‘ਤੇ ਸਵਾਲ ਉਠਾ ਰਹੇ ਹਨ ਜਿਨ੍ਹਾਂ ਦਾ ਸਾਰੇ ਪਰਿਵਾਰਾਂ ਨੂੰ ਸਿੱਧਾ ਫਾਇਦਾ ਹੋ ਰਿਹਾ ਹੈ। ਲੋਕ ਖੁਦ ਉਨ੍ਹਾਂ ਸਰਕਾਰਾਂ ਵਿਚਕਾਰ ਫਰਕ ਦੇਖ ਸਕਦੇ ਹਨ ਜਿਨ੍ਹਾਂ ਨੇ ਸਿਰਫ਼ ਐਲਾਨ ਕੀਤੇ ਸਨ ਅਤੇ ਉਸ ਸਰਕਾਰ ਵਿਚਕਾਰ, ਜੋ ਜ਼ਮੀਨੀ ਪੱਧਰ ‘ਤੇ ਲਾਭ ਪਹੁੰਚਾ ਰਹੀ ਹੈ।”ਮੁੱਖ ਮੰਤਰੀ ਨੇ ਕੇਂਦਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ, “ਕੇਂਦਰ ਨੇ ਪੰਜਾਬ ਦੇ ਬਣਦੇ ਫੰਡ ਰੋਕ ਲਏ ਹਨ, ਪਰ ਅਸੀਂ ਲੋਕਾਂ ਨੂੰ ਸਹੂਲਤਾਂ ਦੇਣੀਆਂ ਬੰਦ ਨਹੀਂ ਕੀਤੀਆਂ। ਇਸ ਦੇ ਬਾਵਜੂਦ, ਅਸੀਂ ਆਪਣੀਆਂ ਭਲਾਈ ਸਕੀਮਾਂ ਅਤੇ ਵਿਕਾਸ ਕਾਰਜ ਜਾਰੀ ਰੱਖੇ ਹਨ।”ਉਨ੍ਹਾਂ ਕਿਹਾ, “ਅਸੀਂ ਲੀਕੇਜ ਨੂੰ ਬੰਦ ਕੀਤਾ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਜਨਤਾ ਦੇ ਪੈਸੇ ਦੀ ਵਰਤੋਂ ਲੋਕ ਭਲਾਈ ਲਈ ਹੋਵੇ। ਅਸੀਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ। ਇਸ ਦੀ ਬਜਾਏ ਅਸੀਂ ਸਰਕਾਰੀ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਹੈ।”ਉਨ੍ਹਾਂ ਕਿਹਾ, “ਅਸੀਂ ਮੁਲਾਜ਼ਮਾਂ ਪ੍ਰਤੀ ਆਪਣੀਆਂ ਵਚਨਬੱਧਤਾਵਾਂ ਨੂੰ ਵੀ ਪੂਰਾ ਕਰ ਰਹੇ ਹਾਂ ਅਤੇ ਉਨ੍ਹਾਂ ਦੇ ਬਣਦੇ ਬਕਾਏ ਦੀ ਅਦਾਇਗੀ ਨੂੰ ਯਕੀਨੀ ਬਣਾ ਰਹੇ ਹਾਂ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਵੀ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਵੇਲੇ ਤਾਕਤਵਰ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਉਠਾਇਆ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਇਨ੍ਹਾਂ ਦਾ ਲਾਭ ਆਮ ਨਾਗਰਿਕਾਂ ਤੱਕ ਪਹੁੰਚੇ।”ਸਿੱਖਿਆ ਖੇਤਰ ਵਿੱਚ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਵਿੱਚ ਪੰਜਾਬ ਦਾ ਪਹਿਲਾਂ 27ਵਾਂ ਸਥਾਨ ਸੀ। ਅੱਜ ਪੰਜਾਬ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ, ਇੱਥੋਂ ਤੱਕ ਕਿ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ। ਸਾਡੇ ਸਿੱਖਿਆ ਸੁਧਾਰਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ, ਮਿਆਰੀ ਸਿੱਖਿਆ ਅਤੇ ਸਿੱਖਣ ਦੇ ਬਿਹਤਰ ਮੌਕੇ ਦੇਣਾ ਹੈ। ਪੰਜਾਬ ਦੀਆਂ ਪ੍ਰਾਪਤੀਆਂ ਸਿਰਫ਼ ਸਿੱਖਿਆ ਖੇਤਰ ਤੱਕ ਹੀ ਸੀਮਤ ਨਹੀਂ ਹਨ।

ਇਹ ਵੀ ਪੜ੍ਹੋ ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਲਈ ਪੰਜਾਬੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ, ਭਾਰਤ ਦੀ ਅੰਨ ਸੁਰੱਖਿਆ ਵਿੱਚ ਸਾਡਾ ਯੋਗਦਾਨ ਅਤੇ ਖੇਡਾਂ ਵਿੱਚ ਸਾਡੀਆਂ ਪ੍ਰਾਪਤੀਆਂ ਲਾਮਿਸਾਲ ਹਨ।”ਉਨ੍ਹਾਂ ਕਿਹਾ, “ਪੰਜਾਬੀ ਹਮੇਸ਼ਾ ਮੋਹਰੀ ਰਹੇ ਹਨ ਅਤੇ ਉਨ੍ਹਾਂ ਨੇ ਹਰ ਖੇਤਰ ਵਿੱਚ ਆਪਣਾ ਲੋਹਾ ਮਨਵਾਇਆ ਹੈ।”ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਖੇਡ ਸੱਭਿਆਚਾਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਰਾਹੀਂ ਮੁੜ ਮਜ਼ਬੂਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਖਿਡਾਰੀ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਚਾਰ ਕੌਮੀ ਟੀਮਾਂ ਦੇ ਕਪਤਾਨ ਪੰਜਾਬੀ ਹਨ, ਪੰਜਾਬ ਦੀ ਡੂੰਘੀ ਖੇਡ ਪ੍ਰਤਿਭਾ ਅਤੇ ਭਾਰਤੀ ਖੇਡਾਂ ਵਿੱਚ ਯੋਗਦਾਨ ਦਾ ਲਾਮਿਸਾਲ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਨਜ਼ਰੀਆ ਅਜਿਹਾ ਪੰਜਾਬ ਸਿਰਜਣਾ ਹੈ, ਜਿੱਥੇ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਵਿੱਚ ਮੌਕੇ ਮਿਲਣ, ਜਦਕਿ ਪਰਿਵਾਰਾਂ ਨੂੰ ਬਿਨਾਂ ਕਿਸੇ ਵਿੱਤੀ ਦਬਾਅ ਦਾ ਸਾਹਮਣਾ ਕੀਤੇ ਸਿਹਤ ਸੰਭਾਲ ਅਤੇ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਮਿਲੇ। ਸਾਡਾ ਇਕੋ-ਇਕ ਨਿਸ਼ਾਨਾ ਅਜਿਹਾ ਪੰਜਾਬ ਸਿਰਜਣਾ ਹੈ ਜਿੱਥੇ ਲੋਕ ਸਵੈ-ਮਾਣ ਨਾਲ ਰਹਿ ਸਕਣ, ਪਰਿਵਾਰ ਆਪਣਾ ਭਵਿੱਖ ਸੁਰੱਖਿਅਤ ਕਰ ਸਕਣ ਅਤੇ ਨੌਜਵਾਨ ਪੀੜ੍ਹੀ ਸੂਬੇ ਦੇ ਅੰਦਰ ਹੀ ਸੁਨਹਿਰੀ ਭਵਿੱਖ ਦੇਖ ਸਕੇ। ਉਨ੍ਹਾਂ ਕਿਹਾ, “ਅਸੀਂ ਇੱਕ ਅਜਿਹਾ ਪੰਜਾਬ ਬਣਾਉਣਾ ਚਾਹੁੰਦੇ ਹਾਂ ਜਿੱਥੇ ਲੋਕ ਸਿਹਤਮੰਦ, ਪੜ੍ਹੇ-ਲਿਖੇ, ਖੁਸ਼ਹਾਲ ਅਤੇ ਆਪਣੇ ਭਵਿੱਖ ਬਾਰੇ ਆਸਵੰਦ ਹੋਣ।”ਮੁੱਖ ਮੰਤਰੀ ਨੇ ਕਿਹਾ, “ਅਸੀਂ ਇੱਕ ਅਜਿਹਾ ਪੰਜਾਬ ਬਣਾਉਣਾ ਚਾਹੁੰਦੇ ਹਾਂ ਜਿੱਥੇ ਹਰ ਪਰਿਵਾਰ ਸੁਰੱਖਿਅਤ ਮਹਿਸੂਸ ਕਰੇ ਅਤੇ ਹਰ ਨੌਜਵਾਨ ਨੂੰ ਅੱਗੇ ਵਧਣ ਦਾ ਮੌਕਾ ਮਿਲੇ। ਅਸੀਂ ਇਸ ਦਿਸ਼ਾ ਵਿੱਚ ਅੱਗੇ ਵਧ ਰਹੇ ਹਾਂ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਤਰੱਕੀ ਲਈ ਹਰ ਕਦਮ ਚੁੱਕਿਆ ਜਾ ਰਿਹਾ ਹੈ। ਅੱਜ, 1.26 ਕਰੋੜ ਤੋਂ ਵੱਧ ਸਿਹਤ ਬੀਮਾ ਕਾਰਡਾਂ ਦੀ ਵੰਡ ਸ਼ੁਰੂ ਕੀਤੀ ਗਈ ਹੈ, ਜੋ 54 ਲੱਖ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਇਸ ਸਕੀਮ ਤਹਿਤ ਹੁਣ ਤੱਕ 7 ਲੱਖ ਤੋਂ ਵੱਧ ਮਰੀਜ਼ਾਂ ਦੇ ਇਲਾਜ ‘ਤੇ 1,310 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।”ਉਨ੍ਹਾਂ ਕਿਹਾ, “ਇਹ ਸਕੀਮ ਬਿਨਾਂ ਸ਼ਰਤਾਂ ਅਤੇ ਬਿਨਾਂ ਕਿਸੇ ਕੀਮਤ ਦੇ ਇਲਾਜ ਪ੍ਰਦਾਨ ਕਰ ਰਹੀ ਹੈ। ਦੁਨੀਆ ਵਿੱਚ ਇਹ ਆਪਣੇ ਆਪ ਦੀ ਇਕਲੌਤੀ ਸਕੀਮ ਹੈ।”ਇਸ ਦੌਰਾਨ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਸਮੇਂ ਸਿਰ ਇਲਾਜ ਨਾਲ ਪੇਚੀਦਗੀਆਂ ਨੂੰ ਰੋਕਿਆ ਜਾ ਸਕਦਾ ਹੈ, ਰਿਕਵਰੀ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ ਅਤੇ ਪਰਿਵਾਰਾਂ ਲਈ ਬਿਮਾਰੀ ਦੇ ਲੰਬੇ ਸਮੇਂ ਦੇ ਖਰਚੇ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਇਹ ਸਿਹਤ ਯੋਜਨਾ ਡਾਇਲਸਿਸ, ਦਿਲ ਦੇ ਇਲਾਜ, ਕੈਂਸਰ ਦੇ ਇਲਾਜ, ਗੋਡੇ ਬਦਲਣ, ਮੋਤੀਆਬਿੰਦ ਦੀ ਸਰਜਰੀ, ਸੀ-ਸੈਕਸ਼ਨ ਡਿਲੀਵਰੀ, ਟਰਾਂਸਪਲਾਂਟ ਸੇਵਾਵਾਂ ਅਤੇ ਐਮਰਜੈਂਸੀ ਦੇਖਭਾਲ ਸਮੇਤ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਵਿੱਚ ਸਹਾਇਤਾ ਕਰ ਰਹੀ ਹੈ।”ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪਹਿਲਾ ਕਿਡਨੀ ਟਰਾਂਸਪਲਾਂਟ ਪੂਰੀ ਤਰ੍ਹਾਂ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤਾ ਗਿਆ ਸੀ ਅਤੇ ਐੱਮ.ਐੱਮ.ਐੱਸ.ਵਾਈ ਤਹਿਤ 37 ਸਾਲਾ ਔਰਤ ਦੇ ਦਿਲ ਦੀ ਸਫ਼ਲ ਸਰਜਰੀ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ, “ਇਹ ਪੰਜਾਬ ਸਰਕਾਰ ਵੱਲੋਂ ਆਪਣੇ ਅਦਾਰਿਆਂ ਨੂੰ ਅਪਗ੍ਰੇਡ ਕਰਨ ਦੇ ਯਤਨਾਂ ਨੂੰ ਦਰਸਾਉਂਦਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਅਡਵਾਂਸ ਸੁਪਰ-ਸਪੈਸ਼ਲਿਟੀ ਸੇਵਾਵਾਂ ਉਪਲਬਧ ਕਰਵਾਈਆਂ ਜਾ ਸਕਣ।”ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਹੋਰ ਵੀ ਹਾਜ਼ਰ ਸਨ।ਲਾਭਪਾਤਰੀਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਆਪਣੇ ਤਜਰਬੇ ਕੀਤੇ ਸਾਂਝੇਆਪਣਾ ਤਜਰਬਾ ਸਾਂਝਾ ਕਰਦਿਆਂ ਇੱਕ ਬਜ਼ੁਰਗ ਲਾਭਪਾਤਰੀ ਨੇ ਦੱਸਿਆ ਕਿ ਉਹ ਗੋਡਿਆਂ ਦੀ ਸਮੱਸਿਆ ਤੋਂ ਪੀੜਤ ਸੀ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੁਫਤ ਇਲਾਜ ਮੁਹੱਈਆ ਕਰਵਾਉਣ ਲਈ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਹਨ।

ਇਹ ਵੀ ਪੜ੍ਹੋ ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਉਨ੍ਹਾਂ ਕਿਹਾ ਕਿ ਅਜਿਹੀ ਸਹੂਲਤ, ਜਿਸ ਤਹਿਤ ਲੋਕ ਖਰਚੇ ਦੀ ਚਿੰਤਾ ਕੀਤੇ ਬਿਨਾਂ ਇਲਾਜ ਕਰਵਾ ਸਕਦੇ ਹਨ, ਪਿਛਲੀਆਂ ਸਰਕਾਰਾਂ ਵੇਲੇ ਉਨ੍ਹਾਂ ਨੂੰ ਉਪਲਬਧ ਨਹੀਂ ਸੀ ਅਤੇ ਉਨ੍ਹਾਂ ਨੇ ਇਹ ਸਕੀਮ ਸ਼ੁਰੂ ਕਰਨ ਲਈ ਸਰਕਾਰ ਦਾ ਧੰਨਵਾਦ ਪ੍ਰਗਟਾਇਆ।
ਇੱਕ ਹੋਰ ਲਾਭਪਾਤਰੀ ਨੇ ਆਪਣੇ ਬੱਚੇ ਨੂੰ ਇਲਾਜ ਲਈ ਲਿਜਾਣ ਦਾ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਇੱਕ ਨਿੱਜੀ ਹਸਪਤਾਲ ਨੇ ਇਲਾਜ ਲਈ ਵੱਡੀ ਰਕਮ ਦੀ ਮੰਗ ਕੀਤੀ ਸੀ ਪਰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪਰਿਵਾਰ ਨੂੰ ਆਰਥਿਕ ਬੋਝ ਹੇਠ ਪਾਏ ਬਿਨਾਂ ਸਰਕਾਰੀ ਹਸਪਤਾਲ ਵਿੱਚ ਇਲਾਜ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਨੇ ਅਜਿਹੀ ਸਕੀਮ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਿਸ ਨੇ ਮਹਿੰਗੇ ਮੈਡੀਕਲ ਖਰਚਿਆਂ ਦੇ ਬੋਝ ਤੋਂ ਬਿਨਾਂ ਪਰਿਵਾਰਾਂ ਲਈ ਮਿਆਰੀ ਇਲਾਜ ਨੂੰ ਪਹੁੰਚਯੋਗ ਬਣਾਇਆ ਹੈ।
ਕੈਂਪਾਂ ਅਤੇ ਘਰ-ਘਰ ਜਾ ਕੇ ਵੰਡਣ ਨਾਲ ਹਰ ਯੋਗ ਪਰਿਵਾਰ ਤੱਕ ਪਹੁੰਚਣਗੇ ਸਿਹਤ ਕਾਰਡ
ਮੁੱਖ ਮੰਤਰੀ ਸਿਹਤ ਯੋਜਨਾ ਦੇ ਅਗਲੇ ਪੜਾਅ ਤਹਿਤ ਪੰਜਾਬ ਭਰ ਦੇ ਯੋਗ ਪਰਿਵਾਰਾਂ ਤੱਕ ਸਿਹਤ ਕਾਰਡ ਸਿੱਧੇ ਪਹੁੰਚਾਏ ਜਾਣਗੇ, ਜਿਸ ਤਹਿਤ 1,800 ਤੋਂ ਵੱਧ ਪਿੰਡਾਂ ਵਿੱਚ ਕੈਂਪ ਲਾ ਕੇ ਵੰਡ ਕੀਤੀ ਜਾਵੇਗੀ। ਬਾਕੀ ਖੇਤਰਾਂ ਨੂੰ ਨਿਯੁਕਤ ਕੀਤੇ ਗਏ ਸਿਹਤ ਮਿੱਤਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਵੰਡੇ ਜਾਣਗੇ। ਫੀਲਡ ਟੀਮਾਂ ਲਾਭਪਾਤਰੀਆਂ ਦੇ ਘਰ ਜਾ ਕੇ ਪੂਰੀ ਕਾਰਡ ਕਿੱਟ ਸੌਂਪਣਗੀਆਂ ਅਤੇ ਉਨ੍ਹਾਂ ਨੂੰ ਸਕੀਮ ਦੇ ਲਾਭਾਂ ਬਾਰੇ ਵੀ ਜਾਣੂ ਕਰਵਾਉਣਗੀਆਂ, ਜਦਕਿ ਜੋ ਲੋਕ ਕੈਂਪਾਂ ਵਿੱਚ ਆਪਣੇ ਈ-ਕਾਰਡ ਪ੍ਰਾਪਤ ਕਰਨ ਤੋਂ ਅਸਮਰੱਥ ਹਨ, ਉਨ੍ਹਾਂ ਨੂੰ ਫਾਲੋ-ਅੱਪ ਦੌਰਿਆਂ ਰਾਹੀਂ ਕਵਰ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਅਧਿਕਾਰੀਆਂ, ਸਿਹਤ ਮਿੱਤਰਾਂ, ਆਸ਼ਾ ਵਰਕਰਾਂ ਅਤੇ ਹੋਰ ਫੀਲਡ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ ਕਿ ਉਹ ਕਿਸੇ ਦੂਰ-ਦੁਰਾਡੇ ਦੇ ਪਿੰਡ ਵਿੱਚ ਰਹਿੰਦਾ ਹੈ, ਕੈਂਪ ਵਿੱਚ ਸ਼ਾਮਲ ਹੋਣ ਤੋਂ ਅਸਮਰੱਥ ਹੈ ਜਾਂ ਨਾਮਾਂਕਣ ਅਤੇ ਵੰਡ ਪ੍ਰਕਿਰਿਆ ਤੋਂ ਅਣਜਾਣ ਹੈ।
ਜੀਵਨ ਰੱਖਿਅਕ ਅਤੇ ਉੱਚ ਲਾਗਤ ਵਾਲੇ ਇਲਾਜ ਨੂੰ ਕਵਰ ਕਰਦੀ ਹੈ ਮੁੱਖ ਮੰਤਰੀ ਸਿਹਤ ਯੋਜਨਾ
ਮੁੱਖ ਮੰਤਰੀ ਸਿਹਤ ਯੋਜਨਾ ਇਸ ਵੇਲੇ ਪੰਜਾਬ ਅਤੇ ਚੰਡੀਗੜ੍ਹ ਭਰ ਦੇ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਰਾਹੀਂ 2,356 ਇਲਾਜ ਪੈਕੇਜਾਂ ਨੂੰ ਕਵਰ ਕਰਦੀ ਹੈ, ਜਿਨ੍ਹਾਂ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਇਹ ਸਕੀਮ ਉੱਚ-ਲਾਗਤ ਅਤੇ ਜੀਵਨ ਬਚਾਉਣ ਵਾਲੀਆਂ ਇਲਾਜ ਪ੍ਰਕਿਰਿਆਵਾਂ ਜਿਵੇਂ ਕਿ ਡਾਇਲਸਿਸ, ਕੈਂਸਰ ਦੀ ਦੇਖਭਾਲ, ਦਿਲ ਨਾਲ ਜੁੜੇ ਰੋਗ, ਕਿਡਨੀ ਟਰਾਂਸਪਲਾਂਟ ਅਤੇ ਲਿਵਰ ਟਰਾਂਸਪਲਾਂਟ ‘ਤੇ ਵਿਸ਼ੇਸ਼ ਧਿਆਨ ਦੇ ਨਾਲ, ਲਗਾਤਾਰ ਇਲਾਜ, ਲੰਬੇ ਸਮੇਂ ਦੀ ਦੇਖਭਾਲ, ਸਰਜਰੀ ਅਤੇ ਵਿਸ਼ੇਸ਼ ਇਲਾਜ ਤੱਕ ਪਹੁੰਚ ਪ੍ਰਦਾਨ ਕਰਦੀ ਹੈ। ਸਿਹਤ ਵਿਭਾਗ ਨੇ ਸਕੀਮ ਅਧੀਨ ਗੋਡੇ ਬਦਲਣ, ਮੋਤੀਆਬਿੰਦ ਦੀ ਸਰਜਰੀ, ਸੀ-ਸੈਕਸ਼ਨ ਡਿਲੀਵਰੀ, ਟਰਾਂਸਪਲਾਂਟ ਸੇਵਾਵਾਂ ਅਤੇ ਐਮਰਜੈਂਸੀ ਦੇਖਭਾਲ ਸਮੇਤ ਸੇਵਾਵਾਂ ਨੂੰ ਵੀ ਉਜਾਗਰ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਲੋਕ ਰੰਗ ਮੰਚ ਵੱਲੋਂ ਕਾਮੇਡੀ ਨਾਟਕ “Return Back – ਬੋਲਾਂਗੇ ਸੱਚ” ਦਾ ਸਫਲ ਮੰਚਨ

Bathinda News: ਲੋਕ ਸਾਹਿਤ, ਸੱਭਿਆਚਾਰ ਅਤੇ ਕਲਾ ਨੂੰ ਸਮਰਪਿਤ...

ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਹੋਵੇਗੀ ਖ਼ਰੀਦ – ਮੁੱਖ ਮੰਤਰੀ

👉ਮੇਰੀ ਫ਼ਸਲ ਮੇਰਾ ਬਿਓਰਾ ਪੋਰਟਲ 'ਤੇ 21 ਤੋਂ 27...