👉ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ ਹੋਵੇਗੀ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ
Chandigarh News:ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਦੀ ਖੁੱਲ੍ਹੀ ਲੁੱਟ ਅਤੇ ਬੀ.ਬੀ.ਐਮ.ਬੀ. ਦੀ ਦੁਰਵਰਤੋਂ ਵਿਰੁੱਧ ਪੰਜਾਬ ਸਰਕਾਰ ਨੇ ਫੈਸਲਾਕੁੰਨ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਲ੍ਹ 2 ਮਈ ਨੂੰ ਸਵੇਰੇ 10 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਤੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦਾ ਕੀਤਾ ਸਖ਼ਤ ਵਿਰੋਧ
ਮੀਟਿੰਗ ਵਿੱਚ ਕੇਂਦਰ ਵੱਲੋਂ ਹਰਿਆਣਾ ਨੂੰ ਪੰਜਾਬ ਦੇ ਪਾਣੀਆਂ ਦੀ ਗੈਰ-ਕਾਨੂੰਨੀ ਵੰਡ ਅਤੇ ਬੀ.ਬੀ.ਐਮ.ਬੀ. (ਭਾਖੜਾ-ਬਿਆਸ ਪ੍ਰਬੰਧਨ ਬੋਰਡ) ਵੱਲੋਂ ਪੰਜਾਬ ਦੇ ਅਧਿਕਾਰਾਂ ਦੇ ਹਨਨ ਵਰਗੇ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਪੰਜਾਬ ਦੇ ਹੱਕਾਂ ਅਤੇ ਵਸੀਲਿਆਂ ਦੀ ਰਾਖੀ ਲਈ ਇਕਜੁਟਤਾ ਦੀ ਲੋੜ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ ਪਟਿਆਲਾ ‘ਚ ਵਿਧਾਇਕਾਂ ਤੇ ਆਪ ਕਾਰਕੁੰਨਾਂ ਨੇ ਕੈਪਟਨ ਤੇ ਪ੍ਰਨੀਤ ਕੌਰ ਦੇ ਘਰ ਮੂਹਰੇ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਪਾਣੀਆਂ ਦੀ ਹਰ ਬੂੰਦ ‘ਤੇ ਪੰਜਾਬੀਆਂ ਦਾ ਹੱਕ ਹੈ, ਅਤੇ ਕੋਈ ਵੀ ਇਸ ਨੂੰ ਖੋਹ ਨਹੀਂ ਸਕਦਾ। ਇਸ ਤਹਿਤ ਪੰਜਾਬ ਸਰਕਾਰ ਨੇ 5 ਮਈ, ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਪਾਣੀ ਦੇ ਮੁੱਦੇ ‘ਤੇ ਪ੍ਰਸਤਾਵ ਲਿਆਂਦਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇਕਜੁਟ ਹੋਣ ਅਤੇ ਇਸ ਲੜਾਈ ਨੂੰ ਮਜ਼ਬੂਤ ਹੋ ਕੇ ਲੜਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਸੂਬੇ ਦੇ ਜਲ ਸਰੋਤਾਂ ਨਾਲ ਸਮਝੌਤਾ ਨਹੀਂ ਕਰੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






