Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

‘ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ’ ਉਪਰ ਮੁੱਖ ਮੰਤਰੀ ਨੇ ਕਸਿਆ ਤੰਜ਼

18 Views

ਕਿਹਾ, ਅਕਾਲੀ ਦਲ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਦਿੱਤੇ ਗਹਿਰੇ ਜ਼ਖ਼ਮ
ਚੰਡੀਗੜ੍ਹ, 4 ਜਨਵਰੀ: ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਪੰਜਾਬ ਬਚਾਓ ਯਾਤਰਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ਼ ਕਸਦਿਆਂ ਕਿਹਾ ਹੈ ਕਿ ‘‘ਅਕਾਲੀਆਂ ਨੇ 15 ਸਾਲਾਂ ਦੇ ਕੁਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਜਿਸ ਕਰਕੇ ਇਸ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ ਹੈ।ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੇ 15 ਸਾਲਾਂ ਦੇ ਹਨੇਰਗਰਦੀ ਅਤੇ ਬਦਅਮਨੀ ਵਾਲੇ ਸ਼ਾਸਨ ਦੌਰਾਨ ਸੂਬੇ ਦੇ ਵਸੀਲਿਆਂ ਉਤੇ ਡਾਕਾ ਮਾਰਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ।

ਸਰਾਬ ਦੇ ਨਸ਼ੇ ਦੀ ਲੋਰ ’ਚ ਹੋਇਆ ਤਕਰਾਰ ਬਣਿਆ ਸੀ ਡੀਐਸਪੀ ਦੇ ਕਤਲ ਦਾ ਕਾਰਨ

ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੁਣ ਹਾਸ਼ੀਏ ਉਤੇ ਪਹੁੰਚ ਚੁੱਕੀ ਹੈ ਅਤੇ ਸੂਬੇ ਵਿੱਚ ਲੰਮਾ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਅੱਜ ਤਿੰਨ ਸੀਟਾਂ ਤੱਕ ਸਿਮਟ ਕੇ ਰਹਿ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਹਰੇ ਕਿਰਦਾਰ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਜਿਸ ਕਰਕੇ ਯਾਤਰਾ ਵਰਗੀਆਂ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਚੇਤੇ ਕਰਵਾਇਆ ਕਿ ਅਕਾਲੀ ਦਲ ਦੇ ਲੰਮੇ ਕੁਸ਼ਾਸਨ ਦੌਰਾਨ ਪੰਜਾਬ ਹਰੇਕ ਖੇਤਰ ਵਿੱਚ ਪੱਛੜਦਾ ਰਿਹਾ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਗੈਂਗਟਸਰਾਂ ਅਤੇ ਨਸ਼ਾ ਮਾਫੀਏ ਦੀ ਪੁਸ਼ਤਪਨਾਹੀ ਵਰਗੇ ਬੱਜਰ ਗੁਨਾਹਾਂ ਵਿੱਚੋਂ ਤੁਸੀਂ ਕਦੇ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ।

ਨਵਜੋਤ ਸਿੱਧੂ ਦੀ ਰੈਲੀ ਤੋਂ ਪਹਿਲਾਂ ਕਾਂਗਰਸ ’ਚ ਪਿਆ ਖਿਲਾਰਾ, ਜ਼ਿਲ੍ਹਾ ਪ੍ਰਧਾਨ ਨੇ ਕਾਂਗਰਸੀ ਵਰਕਰਾਂ ਨੂੰ ਰੈਲੀ ਤੋਂ ਦੂਰੀ ਬਣਾਉਣ ਦੀ ਨਸੀਹਤ

ਪੰਜਾਬ ਦੇ ਲੋਕ ਉਹ ਸਮਾਂ ਕਦੇ ਵੀ ਭੁੱਲ ਨਹੀਂ ਸਕਦੇ ਜਦੋਂ ਸਮੁੱਚਾ ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ਼ ਖੜ੍ਹਾ ਸੀ ਅਤੇ ਉਸ ਵੇਲੇ ਅਕਾਲੀ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਨਿਰਲੱਜ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸੋਹਲੇ ਗਾ ਰਹੇ ਸਨ।” ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਅਤੇ ਖਾਸ ਕਰਕੇ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਫੈਸਲਿਆਂ ਦੀ ਸੂਚੀ ਬਹੁਤ ਲੰਮੀ ਹੈ ਜਿਸ ਕਰਕੇ ਇਨ੍ਹਾਂ ਨੂੰ ਸਿਆਸੀ ਗੁਮਨਾਮੀ ਵਿੱਚ ਭੇਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਕਾਲੀ ਦਲ ਨੂੰ ਆਪਣੇ ਲੰਮੇ ਕਾਰਜਕਾਲ ਦੀ ਇਕ ਵੀ ਪ੍ਰਾਪਤੀ ਲੋਕਾਂ ਨੂੰ ਦੱਸਣ ਦੀ ਚੁਣੌਤੀ ਦਿੱਤੀ ਹੈ।

ਅਕਾਲੀ ਦਲ 1 ਫਰਵਰੀ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕਰੇਗਾ

ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ, “ਸ਼ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਹਰਮਿਸਰਤ ਕੌਰ ਬਾਦਲ ਮਹਿਜ਼ ਦੋ ਸੰਸਦ ਮੈਂਬਰ ਲੋਕ ਸਭਾ ਵਿੱਚ ਹਨ ਪਰ ਇਨ੍ਹਾਂ ਨੇ ਵੀ ਕਦੇ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਲਈ ਲੋਕ ਸਭਾ ਵਿੱਚ ਆਵਾਜ਼ ਨਹੀਂ ਚੁੱਕੀ।”ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਪ੍ਰਸਤਾਵਿਤ ਯਾਤਰਾ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਮੀਡੀਆ ਵਿੱਚ ਸੁਰਖੀਆਂ ਬਟੋਰਨ ਤੋਂ ਵੱਧ ਹੋਰ ਕੁਝ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਦੇ ਪੰਜਾਬ ਤੇ ਲੋਕ ਵਿਰੋਧੀ ਕਿਰਦਾਰ ਤੋਂ ਭਲੀ ਭਾਂਤ ਜਾਣੂੰ ਹਨ ਜਿਸ ਕਰਕੇ ਉਨ੍ਹਾਂ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਅਕਾਲੀ ਦਲ ਵੱਲੋਂ ਪੰਜਾਬ ਨਾਲ ਕਮਾਏ ਧ੍ਰੋਹ ਲਈ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

 

Related posts

ਮਜੀਠੀਆ ਨੇ ਕਾਂਗਰਸ-ਆਪ ਦੇ ਅਨੈਤਿਕ ਗਠਜੋੜ ਦੀ ਕੀਤੀ ਨਿਖੇਧੀ,ਕਿਹਾ ਕਿ ਪੰਜਾਬ ਵਿਚ ਅਧਿਕਾਰਤ ਵਿਰੋਧੀ ਧਿਰ ਦਾ ਭੋਗ ਪਿਆ

punjabusernewssite

ਰਾਜਾ ਵੜਿੰਗ ਦੀ ਨਵੀਂ ਟੀਮ ’ਚ ਕੈਪਟਨ ਸੰਦੀਪ ਸੰਧੂ ਮੁੜ ਬਣੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ

punjabusernewssite

ਹੁਨਰ ਦੀ ਕੋਈ ਉਮਰ ਨਹੀਂ ਹੁੰਦੀ: ਪਰਗਟ ਸਿੰਘ

punjabusernewssite