WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।

ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ-ਮੁੱਖ ਮੰਤਰੀ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

 

Related posts

ਵਿਜੀਲੈਂਸ ਬਿਊਰੋ ਨੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਘਰੋਂ 12 ਕਿਲੋ ਸੋਨਾ ਤੇ 3 ਕਿਲੋ ਚਾਂਦੀ ਬਰਾਮਦ

punjabusernewssite

ਵਿਤ ਮੰਤਰੀ ਦਾ ਵੱਡਾ ਐਲਾਨ: ਪੰਜਾਬ ’ਚ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਤੋਂ ਵਧਕੇ 11 ਹਜਾਰ ਰੁਪਏ ਹੋਵੇਗੀ

punjabusernewssite

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ

punjabusernewssite