Thursday, April 30, 2026
spot_img
spot_img

ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ

Date:

spot_img

👉ਅੰਮ੍ਰਿਤਸਰ ਵਿਖੇ ਨਵੀਆਂ ਬਣੀਆਂ ਸੜਕਾਂ, ਅਪਗ੍ਰੇਡ ਕੀਤੀਆਂ ਸੰਪਰਕ ਸੜਕਾਂ, ਛੇ ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ
Amritsar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ ‘ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ‘ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ ‘ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ।

ਇਹ ਵੀ ਪੜ੍ਹੋ  ਬਨੂੜ ‘ਚ ਪਟਿਆਲਾ ਪੁਲਿਸ ਨੇ ਨਗਰ ਕੌਂਸਲ ਦੀ ਮਦਦ ਨਾਲ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਜਾਇਦਾਦ ਢੁਹਾਈ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 64,878 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਹੁਣ ਤੱਕ ਹਰ ਛੇ ਸਾਲਾਂ ਵਿੱਚ ਇਨ੍ਹਾਂ ਦੀ ਮੁਰੰਮਤ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਅਗਲੇ ਪੰਜ ਸਾਲਾਂ ਲਈ ਚੱਲ ਰਹੀ ਸਾਂਭ-ਸੰਭਾਲ ਨੂੰ ਇਸ ਵਿੱਚ ਸ਼ਾਮਲ ਕਰਨ ਦਾ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਛੇ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਦੋ ਮੌਜੂਦਾ ਲਾਇਬ੍ਰੇਰੀਆਂ ਜਿਨ੍ਹਾਂ ਵਿੱਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀ.ਸੀ. ਦਫ਼ਤਰ ਲਾਇਬ੍ਰੇਰੀ ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਇੰਗਲੈਂਡ ਫੇਰੀ ਦੌਰਾਨ MP ਮਾਲਵਿੰਦਰ ਕੰਗ ਦਾ ਪੰਜਾਬੀ ਭਾਈਚਾਰੇ ਵੱਲੋਂ ਭਰਵਾਂ ਸਵਾਗਤ

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਵਿੱਚ ਇੱਕ-ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਅਤੇ ਹਰੇਕ ਲਾਇਬ੍ਰੇਰੀ ਦੀ ਲਾਗਤ 64 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਬੁਨਿਆਦੀ ਢਾਂਚੇ ਵਾਲੀਆਂ ਲਾਇਬ੍ਰੇਰੀਆਂ ਕੰਪਿਊਟਰ, ਇੰਟਰਨੈੱਟ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਸ ਦੀ ਨਵੀਂ ਕਿਰਨ ਪੈਦਾ ਕਰਨਗੀਆਂ ਕਿਉਂਕਿ ਹੁਣ ਵਿਦਿਆਰਥੀ ਕਿਤਾਬਾਂ ਰਾਹੀਂ ਵਿਸ਼ਵ ਪੱਧਰੀ ਗਿਆਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਸਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...