ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

Date:

spot_img

👉ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ
👉ਲੋਕਾਂ ਦੇ ਟੈਕਸ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ’ਤੇ ਖਰਚਾਂਗੇ-ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ
Malerkotla News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ।

ਇਹ ਵੀ ਪੜ੍ਹੋ  ਸ਼੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਈਮੇਲ ਭੇਜਣ ਵਾਲੇ ਮੁਲਜਮ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਅਹਿਮਦਗੜ੍ਹ ਦਾ ਨਵਾਂ ਤਹਿਸੀਲ ਕੰਪਲੈਕਸ 2.39 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਮੰਜ਼ਲੀ ਤਹਿਸੀਲ ਕੰਪਲੈਕਸ ਵਿੱਚ ਐਸ.ਡੀ.ਐਮ. ਕੋਰਟ ਰੂਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਪਟਵਾਰਖਾਨਾ, ਸਟਾਫ ਰੂਮਜ਼, ਰਜਿਸਟ੍ਰੇਸ਼ਨ ਕਾਊਂਟਰ ਅਤੇ ਹੋਰ ਵਿਭਾਗਾਂ ਦੇ ਦਫ਼ਤਰ ਸਥਾਪਤ ਸਨ।

ਇਹ ਵੀ ਪੜ੍ਹੋ  ਸਾਫ਼ ਸਫ਼ਾਈ ‘ਚ ਮੁੜ ਚਮਕਿਆ ਬਠਿੰਡਾ; ਪੰਜ ਸਾਲਾਂ ਬਾਅਦ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ ਹੋਣ ਦਾ ਜਿੱਤਿਆ ਖਿਤਾਬ

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਰੈਂਪ ਅਤੇ ਲਿਫਟਾਂ ਵੀ ਸਥਾਪਤ ਕੀਤੀਆਂ ਗਈਆਂ ਹਨ ਤਾਂ ਕਿ ਉਨ੍ਹਾਂ ਨੂੰ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਕਾਜ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਹਜ਼ਾਰਾਂ ਲੋਕ ਹਰ ਰੋਜ਼ ਆਪਣੇ ਕੰਮਕਾਜ ਲਈ ਇਨ੍ਹਾਂ ਦਫ਼ਤਰਾਂ ਵਿੱਚ ਆਉਂਦੇ ਹਨ ਅਤੇ ਇਸੇ ਕਰਕੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਕੰਪਲੈਕਸਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਵਿੱਖ ਦੀਆਂ ਲੋੜਾਂ ਦੇ ਮੱਦੇਨਜ਼ਰ ਇਨ੍ਹਾਂ ਇਮਾਰਤਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਲੋਕ ਪੱਖੀ ਕਾਰਜਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਦਫ਼ਤਰਾਂ ਨਾਲ ਸਟਾਫ ਨੂੰ ਢੁਕਵਾਂ ਮਾਹੌਲ ਮਿਲੇਗਾ ਜਿਸ ਨਾਲ ਉਹ ਬਿਨਾਂ ਕਿਸੇ ਖੱਜਲ-ਖੁਆਰੀ ਦੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

Punjab News : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਐਂਟਰੀ...

Punjab News : ਈਡੀ ਦਫ਼ਤਰ ਪਹੁੰਚੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਉਰਫ਼ ਢਿੱਲੋਂ

Punjab News : ਪੰਜਾਬ ਦੀ ਸਿਆਸਤ ਨਾਲ ਜੁੜੇ ਮਨੀ...

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...