WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਲੁਧਿਆਣਾ

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉਤੇ ਰੱਖਿਆ, ਸਟੇਡੀਅਮ/ਖੇਡ ਮੈਦਾਨ ਅਤੇ ਆਮ ਆਦਮੀ ਕਲੀਨਿਕ ਦਾ ਨਾਮ ਵੀ ਸ਼ਹੀਦ ਦੇ ਨਾਮ ਉਤੇ ਰੱਖਿਆ ਜਾਵੇਗਾ

ਰਾਮਗੜ੍ਹ ਸਰਦਾਰਾਂ (ਲੁਧਿਆਣਾ), 25 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ। ਸ਼ਹੀਦ ਦੇ ਪਰਿਵਾਰ ਨਾਲ ਦੁੱਖ ਵੰਡਾਉਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਖੰਨਾ ਨੇੜੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਅਜੇ ਕੁਮਾਰ ਲੈਂਡਮਾਈਨ ਦੇ ਧਮਾਕੇ ਵਿੱਚ ਸ਼ਹੀਦ ਹੋ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਜਵਾਨ ਨੇ ਜੰਮੂ ਕਸ਼ਮੀਰ ਵਿੱਚ ਡਿਊਟੀ ਨਿਭਾਉਂਦਿਆਂ ਆਪਣੀ ਜਾਨ ਨਿਛਾਵਰ ਕਰ ਦਿੱਤੀ ਜੋ ਦੇਸ਼ ਲਈ ਖਾਸ ਕਰਕੇ ਮਾਪਿਆਂ ਲਈ ਨਾ-ਪੂਰਿਆ ਜਾਣ ਵਾਲਾ ਘਾਟਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਦੇਸ਼ ਲਈ ਸ਼ਹੀਦ ਜਵਾਨ ਵੱਲੋਂ ਕੀਤੀ ਕੁਰਬਾਨੀ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦਾਂ ਦਾ ਰਿਣੀ ਹੈ ਜੋ ਦੇਸ਼ ਵਾਸੀਆਂ ਦੀ ਰਾਖੀ ਕਰਦਿਆਂ ਜਾਨ ਕੁਰਬਾਨ ਕਰ ਗਏ।

SPs ਤੋਂ ਬਾਅਦ 183 DSPs ਦੇ ਹੋਏ ਤਬਾਦਲੇ

ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਇਹ ਬਹਾਦਰ ਜਵਾਨ ਦੇ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਨਿਮਾਣਾ ਜਿਹਾ ਉਪਰਾਲਾ ਕਰ ਰਹੀ ਹੈ। ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਵਿੱਤੀ ਇਮਦਾਦ ਦੇਣ ਦਾ ਉਪਰਾਲਾ ਕਰ ਰਹੀ ਹੈ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਅਫਸੋਸ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਮ ’ਤੇ ਰੱਖਣ ਦਾ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਨਾਂ ’ਤੇ ਖੇਡ ਮੈਦਾਨ/ਸਟੇਡੀਅਮ ਵੀ ਬਣਾਇਆ ਜਾਵੇਗਾ ਅਤੇ ਪਿੰਡ ਵਿੱਚ ਆਮ ਆਦਮੀ ਕਲੀਨਿਕ ਵੀ ਬਣਾਇਆ ਜਾਵੇਗਾ ਜਿਨ੍ਹਾਂ ਦਾ ਨਾਮ ਸ਼ਹੀਦ ਦੇ ਨਾਮ ਉੱਤੇ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।

ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵੱਲੋਂ ਤੀਜਾ ਸਨਮਾਨ ਸਮਾਰੋਹ ਆਯੋਜਿਤ

ਅਗਨੀਵੀਰ ਯੋਜਨਾ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਾਦਰ ਸੈਨਿਕਾਂ ਦੇ ਯੋਗਦਾਨ ਦਾ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਦੇਸ਼ ਦੇ ਨੌਜਵਾਨਾਂ ਦਾ ਸ਼ੋਸ਼ਣ ਹੈ ਕਿਉਂਕਿ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਥੋੜ੍ਹੀ ਸਮੇਂ ਦੀ ਨੌਕਰੀ ਕਰਨ ਤੋਂ ਬਾਅਦ ਬਿਨਾਂ ਕਿਸੇ ਵਿੱਤੀ ਸੁਰੱਖਿਆ ਦੇ ਵਾਪਸ ਘਰ ਭੇਜ ਦਿੱਤਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜ਼ਲਾਲਤ ਭਰੀ ਯੋਜਨਾ ਹੈ ਜਿਸ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ ਹਨ ਕਿਉਂਕਿ ਉਹ ਇੱਥੋਂ ਦੇ ਜਵਾਨ ਵੱਲੋਂ ਦਿੱਤੀ ਮਹਾਨ ਕੁਰਬਾਨੀ ਦਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾ ’ਤੇ ਕਾਬਜ਼ ਲੋਕਾਂ ਨੂੰ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੋਈ ਹਮਦਰਦੀ ਨਹੀਂ ਹੈ, ਜਿਸ ਕਾਰਨ ਉਹ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਦੀ ਕਦੇ ਵੀ ਚਿੰਤਾ ਨਹੀਂ ਕਰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਸੰਵੇਦਨਹੀਣ ਹਨ ਕਿਉਂਕਿ ਅਜ਼ਾਦੀ ਸੰਗਰਾਮ ਦੌਰਾਨ ਇਨ੍ਹਾਂ ਨੇ ਆਪਣੇ ਪੁਰਖਿਆਂ ਨੂੰ ਨਹੀਂ ਗੁਆਇਆ ਸਗੋਂ ਆਜ਼ਾਦੀ ਪ੍ਰਾਪਤੀ ਅਤੇ ਹੁਣ ਇਸ ਦੀ ਰਾਖੀ ਲਈ ਵੀ ਪੰਜਾਬੀ ਸਭ ਤੋਂ ਅੱਗੇ ਹਨ, ਜਿਸ ਕਾਰਨ ਅਸੀਂ ਆਪਣੇ ਸ਼ਹੀਦਾਂ ਦੀ ਕਦਰ ਕਰਦੇ ਹਾਂ।

Related posts

12 ਸਾਲਾਂ ਬੱਚੀ ਨਾਲ ਤਸਦੱਦ ਕਰਨ ਵਾਲੀ ਸਾਬਕਾ ਮਹਿਲਾ ਅਧਿਕਾਰੀ ਵਿਰੁਧ ਪਰਚਾ ਦਰਜ਼

punjabusernewssite

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਸੁਪਰੀਡੈਂਟ ਦੀ ਲਾ+ਸ਼ ਸਰੀਏ ਨਾਲ ਲਟਕਦੀ ਮਿਲੀ

punjabusernewssite

ਅਕਾਲੀ ਦਲ, ਭਾਜਪਾ ਤੇ ਅਮਰਿੰਦਰ ਸਿੰਘ ਦੀ ਪੱਕੀ ਸਾਂਝ: ਚੰਨੀ

punjabusernewssite