WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਫਰੀਦਕੋਟ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ

 

ਸੂਬੇ ਵਿੱਚੋਂ ਸਮਾਜਿਕ ਅਲਾਮਤਾਂ ਦੇ ਖਾਤਮੇ ਲਈ ਪੰਜਾਬੀਆਂ ਦੇ ਇਕਜੁਟ ਹੋਣ ਦਾ ਵੇਲਾ
ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਫਰੀਦਕੋਟ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ। ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜ਼ਬਾ ਦੀ ਬਖਸ਼ਿਸ਼ ਹਾਸਲ ਹੈ।

BIG BREAKING ਪਟਿਆਲਾ ਜੇਲ੍ਹ ਤੋਂ ਵੱਡੀ ਅਪਡੇਟ, ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

ਸ: ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਇਸ ਭਾਵਨਾ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਅਤੇ ’ਰੰਗਲਾ ਪੰਜਾਬ’ ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ’ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਇਆ ਜਾ ਰਿਹਾ ਹੈ।

ਖੇਤੀਬਾੜੀ ਰਹਿੰਦ-ਖੂੰਹਦ ਨੂੰ ਅਸਾਸੇ ਵਿੱਚ ਤਬਦੀਲ ਕਰਨ ਲਈ ਗਰੀਨ ਹਾਈਡਰੋਜਨ ਨੀਤੀ ਲਾਹੇਵੰਦ ਸਾਬਤ ਹੋਵੇਗੀ: ਅਮਨ ਅਰੋੜਾ

ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸ਼ੇਖ ਫਰੀਦ ਜੀ ਦੀ ਪਵਿੱਤਰ ਧਰਤੀ ’ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ਼ ਹਨ।ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ। ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ।

ਲਾਲਚ ਬੁਰੀ ਬਲਾ: ਜਿਹੜੇ ਥਾਣੇ ਦਾ ਸੀ ਮੁਖੀ, ਉਸੇ ਥਾਣੇ ਦਾ ਬਣਿਆ ਹਵਾਲਾਤੀ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸ਼ੀ ਵਿਧੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਅੰਦਰ ਯੋਗ ਨੌਜਵਾਨਾਂ ਨੂੰ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿਸੂਬਾ ਸਰਕਾਰ ਨੇ ਪਹਿਲਾਂ ਹੀ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੀ ਸ਼ੁਰੂਆਤ ਕਰਦਿਆਂ ਕਈ ਵੱਡੇ ਉਪਰਾਲੇ ਕੀਤੇ ਹਨ।

 

Related posts

ਮੇਰੇ ਸ਼ਬਦ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਸਿਰਫ਼ ਇੱਕ ਚੇਤਾਵਨੀ ਸਨ: ਸਪੀਕਰ

punjabusernewssite

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵੱਡਾ ਸਦਮਾ

punjabusernewssite

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਕੀਤਾ ਹੱਲ : ਸੰਧਵਾਂ

punjabusernewssite