WhatsApp Image 2024-07-03 at 11.44.10-min
WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਐਕਸ਼ਨ ’ਚ: ਚੋਣ ਜਾਬਤਾ ਹਟਦੇ ਹੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਘਰ-ਘਰ ਰਾਸ਼ਨ ਸਕੀਮ ਦਾ ਲਿਆ ਜਾਇਜ਼ਾ

ਚੋਣਾਂ ਦੌਰਾਨ ਰਾਸ਼ਨ ਘਟਾਉਣ ਬਾਰੇ ਫੈਲਾਈਆਂ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕੀਤਾ

ਚੰਡੀਗੜ੍ਹ, 7 ਜੂਨ: ਸੂਬੇ ਵਿਚ ਚੋਣ ਜਾਬਤਾ ਹਟਦੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੜ ਐਕਸ਼ਨ ਮੋਡ ਵਿਚ ਆ ਗਏ ਹਨ। ਉਨ੍ਹਾਂ ਵੱਲੋਂ ਅੱਜ ਪਹਿਲੇ ਹੀ ਦਿਨ ਘਰ-ਘਰ ਰਾਸ਼ਨ ਸਕੀਮ ਦਾ ਜਾਇਜ਼ਾ ਲਿਆ ਅਤੇ ਦਾਅਵਾ ਕੀਤਾ ਕਿ ਸੂਬਾ ਸਰਕਾਰ ਲਾਭਪਾਤਰੀਆਂ ਨੂੰ ਰਾਸ਼ਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੌੜੇ ਸਿਆਸੀ ਹਿੱਤਾਂ ਕਾਰਨ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆ ਚਾਲਾਂ ਚੱਲਣ ਵਾਲੇ ਕੁਝ ਲੋਕਾਂ ਨੇ ਇਹ ਅਫਵਾਹ ਫੈਲਾਈ ਸੀ ਕਿ ਸੂਬਾ ਸਰਕਾਰ ਵੱਲੋਂ ਰਾਸ਼ਨ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਲਕੁਲ ਬੇਬੁਨਿਆਦ ਅਤੇ ਗੈਰ-ਵਾਜਬ ਹੈ ਕਿਉਂਕਿ ਇਸ ਸਕੀਮ ਤਹਿਤ ਸਾਰੇ ਲਾਭਪਾਤਰੀਆਂ ਨੂੰ ਇਹ ਸਹੂਲਤ ਮਿਲ ਰਹੀ ਹੈ ਅਤੇ ਉਨ੍ਹਾਂ ਨੂੰ ਪੂਰਾ ਰਾਸ਼ਨ ਦਿੱਤਾ ਜਾ ਰਿਹਾ ਹੈ।

ਪੰਜਾਬ ਪੁਲਿਸ ’ਚ ਵੱਡਾ ਫ਼ੇਰਬਦਲ:ਕਈ ਪੁਲਿਸ ਕਮਿਸ਼ਨਰ ਤੇ ਡੀਆਈਜੀ ਬਦਲੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਇਸ ਸਬੰਧੀ ਰਿਪੋਰਟ ਪਹਿਲਾਂ ਹੀ ਮੰਗੀ ਹੋਈ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਬਕਾਇਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਪੰਜਾਬ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਭਰ ਵਿੱਚ ਸਥਾਪਿਤ ਕੀਤੀਆਂ ਗਈਆਂ ਮਾਡਲ ਫੇਅਰ ਪ੍ਰਾਈਸ ਸ਼ਾਪਜ਼ (ਐਮ.ਐਫ.ਪੀ.ਐਸ.) ਰਾਹੀਂ ਲਾਭਪਾਤਰੀਆਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 40.19 ਲੱਖ ਰਾਸ਼ਨ ਕਾਰਡਾਂ ਰਾਹੀਂ 1.54 ਕਰੋੜ ਲਾਭਪਾਤਰੀ ਰਾਸ਼ਨ ਪ੍ਰਾਪਤ ਕਰ ਰਹੇ ਹਨ ਅਤੇ ਇਹ ਸਹੂਲਤ ਹਰ ਤਰ੍ਹਾਂ ਨਾਲ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਸ਼ਨ ਦੀ ਨਿਰਵਿਘਨ ਅਤੇ ਦਿੱਕਤ ਰਹਿਤ ਡਲਿਵਰੀ ਦੀ ਵਿਵਸਥਾ ਕਰਦੀ ਹੈ।

ਡੀਟੀਐਫ਼ ਦੀ ਹੋਈ ਚੋਣ ’ਚ ਜਗਪਾਲ ਬੰਗੀ ਬਣੇ ਜ਼ਿਲ੍ਹਾ ਤੇ ਗੁਰਮੇਲ ਸਿੰਘ ਮਲਕਾਣਾ ਸਕੱਤਰ

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਚੁੱਕੇ ਹਨ ਜਦੋਂ ਲੋਕਾਂ ਨੂੰ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋ ਕੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਮਿਲਦਾ ਅਨਾਜ ਪ੍ਰਾਪਤ ਕਰਨ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਲਾਭਪਾਤਰੀਆਂ ਦੇ ਘਰਾਂ ਦੇ ਨੇੜੇ ਰਾਸ਼ਨ ਦੀ ਵੰਡ ਕਰਕੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਲੈਣ ਲਈ ਖਾਸ ਕਰਕੇ ਖਰਾਬ ਮੌਸਮ ਵਿੱਚ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਪੌਸ਼ਟਿਕ ਅਨਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ, ਉਥੇ ਹੀ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਵੀ ਹੋਵੇਗੀ।

Related posts

ਬਜਟ ਕਿਸਾਨਾਂ, ਗਰੀਬਾਂ ਤੇ ਨੌਜਵਾਨਾਂ ਲਈ ਨਿਰਾਸ਼ਾਜਨਕ: ਸੁਖਬੀਰ ਸਿੰਘ ਬਾਦਲ

punjabusernewssite

ਪੰਜਾਬ ਦੇ ਲੋਕਪਾਲ ਵੱਲੋਂ ਕਲਾ ਦੇ ਉੱਚਤਮ ਮਾਪਦੰਡ ਅਪਨਾਉਣ ਦੀ ਕਲਾਕਾਰਾਂ ਨੂੰ ਅਪੀਲ

punjabusernewssite

ਗੈਰ ਕਾਨੂੰਨੀ ਮਾਇਨਿੰਗ ਕੇਸ ਦੀ ਸੀ ਬੀ ਆਈ ਜਾਂਚ ਅਤੇ ਐਸ.ਵਾਈ.ਐਲ ਮੁੱਦੇ ’ਤੇ ਸਰਕਾਰ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਵਫ਼ਦ ਰਾਜ਼ਪਾਲ ਨੂੰ ਮਿਲਿਆ

punjabusernewssite