CM ਮਾਨ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ

Date:

spot_img

ਚੰਡੀਗੜ੍ਹ, 12 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਕਠੂਆ ਅਤੇ ਡੋਡਾ ਜ਼ਿਲ੍ਹਿਆਂ ਵਿੱਚ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕੀਤੀ ਹੈ, ਜਿਸ ਵਿੱਚ ਸੀ.ਆਰ.ਪੀ.ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਇਸ ਅਤਿਵਾਦੀ ਹਮਲੇ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਦੇਸ਼ ਵਿਰੋਧੀ ਗਤੀਵਿਧੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ‘ਤੇ ਕੋਈ ਵੀ ਹਮਲਾ ਬਰਦਾਸ਼ਤਯੋਗ ਨਹੀਂ ਹੈ ਅਤੇ ਇਸ ਦਾ ਮੂੰਹ-ਤੋੜ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਹਮਲੇ ਨੂੰ ਨਾਕਾਮ ਕਰ ਕੇ ਅਤੇ ਆਪਣੀਆਂ ਸਰਹੱਦਾਂ ਦੀ ਰਾਖੀ ਕਰ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।

ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 205 ਗਰਾਮ ਹੈਰੋਇਨ ਸਹਿਤ ਦਬੋਚਿਆ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਜਿਹੇ ਹਮਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਖੜ੍ਹਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਇਹ ਭਵਿੱਖ ਵਿੱਚ ਦੂਜਿਆਂ ਲਈ ਸਬਕ ਬਣ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਇਕ ਜਵਾਨ ਦੀ ਸ਼ਹਾਦਤ ਹੋਈ।

ਜਹਾਜ਼ ਹਾਦਸੇ ਵਿੱਚ ਮਲਾਵੀ ਦੇ ਉਪ ਰਾਸ਼ਟਰਪਤੀ ਸਹਿਤ ਦਸ ਦੀ ਮੌਤ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰ ਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹੀਦ ਦੀ ਕੁਰਬਾਨੀ ਉਸ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...