CM Nayab Singh Saini ਨੇ ਝੱਜਰ ਵਾਸੀਆਂ ਨੂੰ ਦਿੱਤੀ 75.37 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

Date:

spot_img

👉ਬਾਗ਼ਬਾਨੀ, ਸਿੱਖਿਆ, ਪ੍ਰਸ਼ਾਸਨਿਕ ਅਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਨਾਲ ਜੁੜੀਆਂ ਵੱਖ-ਵੱਖ ਯੋਜਨਾਵਾਂ ਦਾ ਕੀਤਾ ਉਦਘਾਟਨ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਮਹਾਰਾਣਾ ਪ੍ਰਤਾਪ ਜਯੰਤੀ ਦੇ ਸ਼ੁਭ ਅਵਸਰ ‘ਤੇ ਝੱਜਰ ਜ਼ਿਲ੍ਹੇ ਦੇ ਪਿੰਡ ਮੁਨੀਮਪੁਰ ਪਹੁੰਚ ਕੇ ਬਾਦਲੀ ਵਿਧਾਨ ਸਭਾ ਖੇਤਰ ਨਾਲ ਸਬੰਧਤ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕੁੱਲ 75.37 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਯੋਜਨਾਵਾਂ ਦਾ ਲੋਕ ਅਰਪਣ ਕਰਕੇ ਖੇਤਰ ਵਾਸੀਆਂ ਨੂੰ ਵਿਕਾਸ ਦੀ ਸੌਗਾਤ ਦਿੱਤੀ। ਵਿਕਾਸ ਪ੍ਰੋਜੈਕਟਾਂ ਦੇ ਸ਼ੁਰੂਆਤੀ ਅਵਸਰ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਭਾਜਪਾ ਦੇ ਰਾਸ਼ਟਰੀ ਸਕੱਤਰ ਓਮ ਪ੍ਰਕਾਸ਼ ਧਨਖੜ, ਇਜ਼ਰਾਈਲ ਦੇ ਰਾਜਦੂਤ ਰੂਵੇਨ ਅਜ਼ਾਰ ਸਮੇਤ ਹੋਰ ਮਾਣਯੋਗ ਵਿਅਕਤੀ ਮੌਜ਼ੂਦ ਸਨ।ਮੁੱਖ ਮੰਤਰੀ ਨੇ ਪ੍ਰੋਗਰਾਮ ਦੌਰਾਨ ਪਿੰਡ ਮੁਨੀਮਪੁਰ ਵਿੱਚ ਬਾਗ਼ਬਾਨੀ ਵਿਭਾਗ ਵੱਲੋਂ ਸਥਾਪਤ ‘ਸੈਂਟਰ ਆਫ਼ ਐਕਸੀਲੈਂਸ ਫ਼ਾਰ ਫਲੋਰਿਕਲਚਰ ਐਂਡ ਸੀਡ ਪ੍ਰੋਡਕਸ਼ਨ ਟੈਕਨਾਲੋਜੀ’ ਦਾ ਉਦਘਾਟਨ ਕੀਤਾ। ਫੁੱਲਾਂ ਦੀ ਖੇਤੀ ਅਤੇ ਗੁਣਵੱਤਾ ਭਰਪੂਰ ਬੀਜ ਉਤਪਾਦਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਥਾਪਤ ਇਸ ਅਤਿ-ਆਧੁਨਿਕ ਕੇਂਦਰ ‘ਤੇ 8.50 ਕਰੋੜ ਰੁਪਏ ਦੀ ਲਾਗਤ ਆਈ ਹੈ। ਇਹ ਕੇਂਦਰ ਖੇਤਰ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਨਾਲ ਜੋੜਨ ਅਤੇ ਬਾਗ਼ਬਾਨੀ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਵਿਕਸਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ  आधुनिक तकनीक की 52 स्टेटिकल कृषि लैब खोलने की स्वीकृति- मुख्यमंत्री

ਇਸ ਤੋਂ ਬਾਅਦ ਮੁੱਖ ਮੰਤਰੀ ਨੇ ਬਾਦਲੀ ਵਿੱਚ 23.41 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ ਨਵੇਂ ਮਿੰਨੀ ਸਕੱਤਰੇਤ ਅਤੇ ਉਸ ਦੇ ਰਿਹਾਇਸ਼ੀ ਪਰਿਸਰ ਦਾ ਲੋਕ ਅਰਪਣ ਕੀਤਾ। ਇਸ ਪ੍ਰੋਜੈਕਟ ਨਾਲ ਪ੍ਰਸ਼ਾਸਨਿਕ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ।ਮੁੱਖ ਮੰਤਰੀ ਨੇ ਪਿੰਡ ਰਈਆ ਵਿੱਚ 13.27 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਮਹਾਰਾਣਾ ਪ੍ਰਤਾਪ ਬਾਗ਼ਬਾਨੀ ਯੂਨੀਵਰਸਿਟੀ, ਕਰਨਾਲ ਦੇ ਬਾਗ਼ਬਾਨੀ ਖੋਜ ਕੇਂਦਰ ਦਾ ਵੀ ਉਦਘਾਟਨ ਕੀਤਾ। ਇਹ ਕੇਂਦਰ ਬਾਗ਼ਬਾਨੀ ਖੋਜ, ਨਵੀਆਂ ਕਿਸਮਾਂ ਦੇ ਵਿਕਾਸ ਅਤੇ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ।ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮੁੱਖ ਮੰਤਰੀ ਨੇ ਵੱਖ-ਵੱਖ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦੇ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ। ਪਿੰਡ ਪਾਟੌਦਾ ਵਿੱਚ 9.71 ਕਰੋੜ ਰੁਪਏ की ਲਾਗਤ ਨਾਲ ਨਿਰਮਿਤ ਸਰਕਾਰੀ ਮਾਡਲ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਵਿਦਿਆਰਥੀਆਂ ਨੂੰ ਆਧੁਨਿਕ ਵਿਦਿਅਕ ਵਾਤਾਵਰਣ ਉਪਲਬਧ ਕਰਵਾਏਗੀ। ਪਿੰਡ ਲੁਹਾਰੀ ਵਿੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 2.21 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਇਮਾਰਤ ਤਿਆਰ ਕੀਤੀ ਗਈ ਹੈ। ਪਿੰਡ ਖੁਡਨ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ‘ਤੇ 2.46 ਕਰੋੜ ਰੁਪਏ ਦੀ ਲਾਗਤ ਆਈ ਹੈ।

ਇਹ ਵੀ ਪੜ੍ਹੋ  रोडवेज कर्मियों को बड़ी राहत, नई तबादला नीति तक आपसी सहमति से मिलेगा स्थानांतरण का अवसर: परिवहन मंत्री अनिल विज

ਪਿੰਡ ਉਖਲਚਾਨਾ ਕੋਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 1.99 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਦੀ ਨਵੀਂ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਹੈ। ਪਿੰਡ ਸੁਰਹੇਤੀ ਵਿੱਚ ਸਰਕਾਰੀ ਸੀਨੀਅਰ ਸਕੂਲ ਦੀ ਨਵੀਂ ਇਮਾਰਤ ‘ਤੇ 6.41 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਸਹੂਲਤਾਂ ਮਿਲਣਗੀਆਂ।ਮੁੱਖ ਮੰਤਰੀ ਨੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀ 7.41 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਤਹਿਤ ਪਿੰਡ ਸੌਂਧੀ ਅਤੇ ਨਿਮਾਨਾ ਦੇ ਲਈ ਨਵੀਂ ਜਲ ਸਪਲਾਈ ਵਿਵਸਥਾ ਦਾ ਵੀ ਸ਼ੁਭਾਰੰਭ ਕੀਤਾ। ਇਸ ਪ੍ਰੋਜੈਕਟ ਨਾਲ ਦੋਵਾਂ ਪਿੰਡਾਂ ਦੇ ਨਿਵਾਸੀਆਂ ਨੂੰ ਸਾਫ਼ ਅਤੇ ਲੋੜੀਂਦਾ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਦੇ ਸੰਤੁਲਿਤ ਅਤੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਲਾਭ ਆਖਰੀ ਲਾਈਨ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਖੇਤਰ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਨਵੀਂ ਗਤੀ ਮਿਲੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...

Haryana ਵਿੱਚ ਖੇਤਰੀ ਹਵਾਈ ਸੰਪਰਕ ਨੂੰ ਮਿਲੇਗੀ ਨਵੀਂ ਉਡਾਣ- ਮੁੱਖ ਮੰਤਰੀ

👉ਮੁੱਖ ਮੰਤਰੀ ਨੇ ਭਿਵਾਨੀ ਵਿੱਚ ਚੌਧਰੀ ਬੰਸੀ ਲਾਲ ਸਿਵਲ...