CM ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ ਦੇ ਸਾਹਮੇਣ ਚੁਕਿਆ ਹਰਿਆਣਾ ਦੇ ਪਾਣੀ ਦਾ ਮੁੱਦਾ

Date:

spot_img

Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਉਨਲ ਦੇ ਸਾਹਮਣੇ ਹਰਿਆਣਾ ਦੇ ਹਿੱਤਾਂ ਦੀ ਗੱਲ ਕਰਦੇ ਹੋਏ ਕਿਹਾ ਕਿ 30 ਜਨਵਰੀ, 1987 ਨੂੰ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਉਨਲ ਵੱਲੋਂ ਦਿੱਤੀ ਗਈ ਆਪਣੀ ਰਿਪੋਰਟ ‘ਤੇ ਆਖੀਰੀ ਫੈਸਲਾ ਜਲਦੀ ਤੋਂ ਜਲਦੀ ਦਿੱਤਾ ਜਾਵੇ, ਤਾਂ ਜੋ ਸਾਡੇ ਜਾਇਜ ਹਿੱਸੇ ਦਾ ਪਾਣੀ ਸਾਨੂੰ ਜਲਦੀ ਮਿਲ ਸਕੇ।ਮੁੱਖ ਮੰਤਰੀ ਨੇ ਇਹ ਗੱਲ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ ਦੇ ਦੌਰੇ ਦੌਰਾਨ ਹੋਈ ਮੀਟਿੰਗ ਵਿਚ ਕਹੀ।ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਉਨਲ ਦੇ ਚੇਅਰਮੈਨ ਜਸਟਿਸ ਸ੍ਰੀ ਵਿਨੀਤ ਸਰਨ, ਮੈਂਬਰ ਜਸਟਿਸ ਸ੍ਰੀ ਪੀ.ਨਵੀਨ ਰਾਓ ਅਤੇ ਸ੍ਰੀ ਸੁਮਨ ਸ਼ਿਆਮ ਦਾ ਹਰਿਆਣਾ ਦੀ 2 ਕਰੋੜ 60 ਲੱਖ ਜਨਤਾ ਵੱਲੋਂ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ 30 ਜਨਵਰੀ, 1987 ਨੂੰ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਉਨਲ ਨੇ ਆਪਣੀ ਰਿਪੋਰਟ ਦਿੱਤੀ ਸੀ।

ਇਹ ਵੀ ਪੜ੍ਹੋ Punjab Police ’ਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ

ਉਸ ਦਿਨ ਤੋਂ ਅੱਜ ਤੱਕ ਹਰਿਆਣਾ ਦਾ ਹਰ ਬੱਚਾ, ਨੌਜੁਆਨ ਅਤੇ ਬਜੁਰਗ ਇਸ ਵਿਸ਼ਾ ਵਿਚ ਆਖੀਰੀ ਫੈਸਲਾ ਆਉਣ ਦਾ ਬੇਸਬਰੀ ਨਾਲ ਇੰਤਜਾਰ ਕਰ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਟ੍ਰਿਬਉਨਲ ਇਸ ਸਬੰਧ ਵਿਚ ਜਰੂਰ ਹੀ ਵਿਵੇਕਪੂਰਣ ਫੈਸਲਾ ਲਵੇਗਾ, ਜਿਨ੍ਹਾਂ ਦੀ ਪੂਰੇ ਭਾਰਤ ਵਿਚ ਸ਼ਲਾਘਾ ਹੋਵੇਗੀ।ਉਨ੍ਹਾਂ ਨੇ ਕਿਹਾ ਕਿ ਭਾਵੀ ਪੀੜੀ ਲਈ ਜਲ੍ਹ ਸਰੰਖਣ ਨੇ ਸਿਰਫ ਭਾਰਤ ਦੀ ਚਿੰਤਾ ਹੈ, ਸਗੋ ਵਿਸ਼ਵ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਦੇ ਲਈ ਜਲ੍ਹ ਸਰੰਖਣ ਦੀ ਯੋਜਨਾਵਾਂ ਬਨਾਉਣੀ ਹੋਵੇਗੀ। ਸਾਬਕਾ ਪ੍ਰਧਾਨ ਮੰਤਰੀ ਸੁਰਗਵਾਸੀ ਸ੍ਰੀ ਅਟਲ ਬਿਹਾਰੀ ਵਾਜਪੇਯੀ ਨੇ ਨਦੀਆਂ ਨੂੰ ਜੋੜਨ ਦੀ ਯੋਜਨਾਵਾਂ ਬਣਾਈ ਸੀ, ਜਿਸ ਨਾਲ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅੱਗੇ ਵਧਾ ਰਹੇ ਹਨ। ਹਰਿਆਣਾ ਸਰਕਾਰ ਨੇ ਵੀ ਨਦੀਆਂ ਨੂੰ ਜੋੜਨ ਲਈ ਰੂਪਰੇਖਾ ਬਨਾਉਣ ਦੀ ਦਿਸ਼ਾ ਵਿਚ ਕਦਮ ਵਧਾਏ ਹਨ।

ਇਹ ਵੀ ਪੜ੍ਹੋ SGPC ਦੀ ਅੰਤਰਿੰਗ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਰੱਦ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੇ ਲਈ ਐਸਵਾਈਐਲ ਵੀ ਇੱਕ ਮਹਤੱਵਪੂਰਣ ਮੁੱਦਾ ਹੈ ਅਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਹਰਿਆਣਾ ਦੇ ਹੱਕ ਵਿਚ ਫੈਸਲਾ ਵੀ ਦਿੱਤਾ ਗਿਆ ਹੈ, ਪਰ ਫਿਰ ਵੀ ਹੁਣ ਤੱਕ ਪੰਜਾਬ ਵੱਲੋਂ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਲਗਾਤਾਰ ਕਈ ਮੰਚਾਂ ਤੋਂ ਕਹਿ ਚੁੱਕੇ ਹਨ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲਣਾ ਚਾਹੀਦਾ ਹੈ, ਪਰ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿਚ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਜਲਦੀ ਹੀ ਐਸਵਾਈਐਲ ਦੇ ਵਿਸ਼ਾ ਦਾ ਹੱਲ ਹੋਵੇਗਾ।ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਹਰਿਆਣਾ ਤੇ ਪੰਜਾਬ ਦੇ ਐਡਵੋਕੇਟ ਜਨਰਲ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...