ਮੁੱਖ ਮੰਤਰੀ ਵੱਲੋਂ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਤੁਰੰਤ ਰਿਪੋਰਟ ਭੇਜਣ ਦੇ ਆਦੇਸ਼

0
51
+1

👉ਫਸਲਾਂ ਵਿਚ ਹੋਏ ਨੁਕਸਾਨ ਦਾ ਆਕਲਨ ਕਰਕੇ ਕਿਸਾਨਾਂ ਨੂੰ ਯੋਗ ਮੁਆਵਜਾ ਦਿੱਤਾ ਜਾ ਸਕੇ-ਨਾਇਬ ਸਿੰਘ ਸੈਣੀ
Haryana News:ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਰੇ ਜਿਲਾ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿਚ ਹੋਈ ਬੇਮੌਸਮੀ ਵਰਖਾ ਅਤੇ ਗੜੇਮਾਰੀ ਕਾਰਣ ਕਿਸਾਨ ਦੀ ਫਸਲ ਨੂੰ ਹੋਏ ਨੁਕਸਾਨ ਨੂੰ ਚਿੰਨਹ ਕਰਕੇ ਤੁਰੰਤ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਫਸਲਾਂ ਵਿਚ ਹੋਏ ਨੁਕਸਾਨ ਦਾ ਆਕਲਨ ਕਰਕੇ ਕਿਸਾਨਾਂ ਨੂੰ ਯੋਗ ਮੁਆਵਜਾ ਦਿੱਤਾ ਜਾ ਸਕੇ।ਮੁੱਖ ਮੰਤਰੀ ਅੱਜ ਇੱਥੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦਸਿਆ ਕਿ 27 ਅਤੇ 28 ਫਰਵਰੀ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਵਰਖਾ ਨਾਲ ਗੜੇਮਾਰੀ ਵੀ ਹੋਈ ਹੈ। ਇਸ ਸਬੰਧੀ ਸਾਰੇ ਜਿਲਾ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਲ ਤਕ ਸਾਰੀ ਜਾਣਕਾਰੀ ਮੁੱਖ ਦਫਤਰ ਨੂੰ ਭੇਜਣ ਤਾਂ ਜੋ ਸ਼ਰਤੀਪੂਰਤੀ ਪੋਟਰਲ ਖੋਲ੍ਹ ਕੇ ਕਿਸਾਨ ਦੇ ਨੁਕਸਾਨ ਦੀ ਭਰਪਾਈ ਜਲਦ ਤੋਂ ਜਲਦ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਹਾਈ ਪਾਵਰ ਵਰਕਸ ਪਰਚੇਜ ਕਮੇਟੀ ਦੀ ਮੀਟਿੰਗ ਵਿਚ ਦੀਨਬੰਧੂ ਛੋਟੂ ਰਾਮ ਥਰਮਲ ਪਲਾਂਟ ਯਮੁਨਾਨਗਰ ਵਿਚ ਲਗਭਗ 7272 ਕਰੋੜ ਰੁਪਏ ਦੀ ਲਾਗਤ ਨਾਲ ਵਾਧੂ 800 ਮੈਗਾਵਾਟ ਦੀ ਕੋਇਲਾ ਆਧਾਰਿਤ ਸੁਪਰ ਕ੍ਰਿਟਿਕਲ ਯੂਨਿਟ ਸਥਾਪਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ  ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਦੀ ਬੁਲਾਈ ਮੀਟਿੰਗ

ਉਨ੍ਹਾਂ ਕਿਹਾ ਕਿ ਇਸ ਯੂਨਿਟ ਲਈ ਚੌਗਿਰਦਾ ਕਲੀਯਰੇਂਸ ਮਿਲ ਗਈ ਹੈ ਅਤੇ ਭਾਰਤ ਹੇਵੀ ਇਲੈਕਟ੍ਰਿਕਲਸ ਲਿਮਟਿਡ ਨੂੰ ਇਹ ਯੂਨੀਟ ਸਥਾਪਿਤ ਕਰਨ ਦਾ ਜਿੰਮੇਵਾਰੀ ਦਿੱਤੀ ਗਈ ਹੈ। 1 ਅਪ੍ਰੈਲ ਤੋਂ ਇਸ ‘ਤੇ ਕੰਮ ਸ਼ੁਰੂ ਹੋ ਜਾਵੇਗਾ ਅਤੇ ਲਗਭਗ ਢਾਈ ਸਾਲ ਵਿਚ ਇਸ ਯੂਨੀਟ ਸਥਾਪਿਤ ਕਰਨ ਦਾ ਕੰਮ ਪੂਰਾ ਕਰ ਲਿਆ ਜਾਵੇਗਾ।ਸੀਈਟੀ ਦੇ ਸਬੰਧ ਵਿਚ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰੀ ਏਜੰਸੀ ਐਨਟੀਏ ਨਾਲ ਇਸ ਸਬੰਧ ਵਿਚ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਸੂਬੇ ਦੇ ਨੌਜੁਆਨਾਂ ਦੇ ਭਵਿੱਖ ਅਤੇ ਉਨ੍ਹਾਂ ਦੀ ਮੰਗ ਨੂੰ ਵੇਖਦੇ ਹੋਏ ਸੀਈਟੀ ਦੀ ਪ੍ਰੀਖਿਆ ਜਲਦ ਤੋਂ ਜਲਦ ਆਯੋਜਿਤ ਕੀਤੀ ਜਾਵੇਗੀ।ਨਿਗਮ ਚੋਣ ਦੇ ਸਬੰਧ ਵਿਚ ਪੁੱਤੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਨੂੰ ਲੈਕੇ ਲੋਕਾਂ ਵਿਚ ਭਾਰੀ ਜੋਸ਼ ਅਤੇ ਉਤਸਾਹਤ ਹੈ ਅਤੇ ਲੋਕਾਂ ਨੇ 12 ਮਾਰਚ ਨੂੰ ਸੂਬੇ ਵਿਚ ਟ੍ਰਿਪਲ ਇੰਜਨ ਦੀ ਸਰਕਾਰ ਬਣਾਉਣ ਦਾ ਮਨ ਬਣ ਲਿਆ ਹੈ। ਉਨ੍ਹਾਂ ਕਿਹਾ ਕਿ ਟ੍ਰਿਪਲ ਇੰਜਨ ਦੀ ਸਰਕਾਰ ਸੂਬੇ ਵਿਚ ਹੋਰ ਵੱਧ ਤੇਜ ਗਤੀ ਨਾਲ ਵਿਕਾਸ ਯਕੀਨੀ ਕਰੇਗੀ। ਉਨ੍ਹਾਂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਚੋਣ ਵਾਲੇ ਦਿਨ ਆਪਣੇ ਵੋਟ ਦੀ ਵਰਤੋਂ ਜ਼ਰੂਰ ਕਰਨ।ਆਉਣ ਵਾਲੀ 7 ਮਾਰਚ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੇ ਸਬੰਧੀ ਪੁੱਛੇ ਗਏ ਇਕ ਸੁਆਲ ਦੇ ਜਵਾਬ ਵਿਚ ਨਾਇਬ ਸਿੰਘ ਸੈਣੀ ਨੇ ਦਸਿਆ ਕਿ ਸੂਬੇ ਦਾ ਬਜਟ ਕਿਸ ਦਿਨ ਪੇਸ਼ ਹੋਵੇਗਾ, ਇਹ ਬੀਏਸੀ ਦੀ ਮੀਟਿੰਗ ਵਿਚ ਤੈਅ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਟਰੰਪ ਤੇ ਜੇਲੇਂਸਕੀ ਵਿਚਕਾਰ ਤਿੱਖੀ ਬਹਿਸਬਾਜ਼ੀ ਤੇ ਨੌਕ-ਝੋਕ, ਅਮਰੀਕਾ ਨੇ ਦਿੱਤੀ ਨਤੀਜ਼ੇ ਭੁਗਤਣ ਦੀ ਚੇਤਾਵਨੀ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਕ ਵਧੀਆ ਬਜਟ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ ਪੇਸ਼ ਕਰਨ ਤੋਂ ਪਹਿਲਾਂ ਵੱਖ-ਵੱਖ ਵਰਗਾਂ ਨਾਲ ਬਜਟ ‘ਤੇ ਸਲਾਹ ਲਈ ਗਈ ਹੈ। ਇਸ ਤੋਂ ਇਲਾਵਾ, ਪਹਿਲੀ ਵਾਰ ਆਨਲਾਇਨ ਪੋਟਰਲ ਰਾਹੀਂ ਸੂਬੇ ਦੇ ਨਾਗਰਿਕਾਂ ਤੋਂ ਸੁਝਾਅ ਮੰਗੇ ਹਨ, ਹੁਣ ਤਕ ਪੋਟਰਲ ‘ਤੇ ਲਗਭਗ 10,000 ਸੁਝਾਅ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਕੜੀ ਵਿਚ 3 ਮਾਰਚ ਨੂੰ ਵਿਧਾਇਕਾਂ ਨਾਲ ਵੀ ਸੁਝਾਅ ਲਏ ਜਾਣਗੇ।ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ 2014 ਤੋਂ ਪਹਿਲਾਂ ਹਰਿਆਣਾ ਅਤੇ 2025 ਦੇ ਹਰਿਆਣਾ ਵਿਚ ਜਮੀਨ ਆਸਮਾਨ ਦਾ ਫਰਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 10 ਸਾਲਾਂ ਵਿਚ ਸੂਬੇ ਵਿਚ ਬਿਨਾਂ ਕਿਸੇ ਭੇਦਭਾਅ ਦੇ ਹਰ ਖੇਤਰ ਦਾ ਬਰਾਬਰ ਵਿਕਾਸ ਯਕੀਨੀ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ 2014 ਅਤੇ 2019 ਦੇ ਸੰਕਲਪ ਪੱਤਰ ਵਿਚ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕੀਤ। ਜਦੋਂ ਕਿ ਸਾਬਕਾ ਦੀ ਕਾਂਗਰਸ ਸਰਕਾਰ ਨੇ ਆਪਣੇ 10 ਸਾਲ ਦੇ ਸਮੇਂ ਵਿਚ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਕੇ ਸੂਬੇ ਦੀ ਜਨਤਾ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਆਪਣੇ 100 ਦਿਨਾਂ ਵਿਚ 18 ਮਹੱਤਵਪੂਰਨ ਵਾਅਦਿਆਂ ਨੂੰ ਪੂਰਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here