ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ

0
211
bhagwant mann

ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਮੰਗ ਕੀਤੀ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਲਈ ਜ਼ਿੰਮੇਵਾਰ ਏਅਰ ਇੰਡੀਆ ਦੇ ਕਰਮਚਾਰੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ।ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਬਦਸਲੂਕੀ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਸਟਾਫ ਦਾ ਗੈਰ-ਜ਼ਿੰਮੇਵਾਰਾਨਾ ਵਿਵਹਾਰ ਅਣਉਚਿਤ ਹੈ।

ਇਹ ਵੀ ਪੜ੍ਹੋ ADGP ਪਰਮਾਰ ਦੀ ਮੁਅੱਤਲੀ ਤੋਂ ਬਾਅਦ Vigilance ਨੂੰ ਮਿਲਿਆ ਨਵਾਂ Chief

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੰਘ ਸਾਹਿਬ ਪੰਜਾਬ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੀ ਬਹੁਤ ਸਤਿਕਾਰਤ ਸ਼ਖਸੀਅਤ ਹਨ ਅਤੇ ਉਨ੍ਹਾਂ ਨਾਲ ਅਜਿਹੇ ਦੁਰਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਹਰੇਕ ਸਿੱਖ ਦੇ ਮਨ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ।

ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ’ਚ ਮੁੜ ਪੁਲਿਸ ਅੱਗੇ ਪੇਸ਼ ਹੋਏ ਪ੍ਰਤਾਪ ਬਾਜਵਾ, ਕਈ ਘੰਟੇ ਹੋਈ ਪੁਛਗਿਛ

ਉਨ੍ਹਾਂ ਨੇ ਭਾਰਤ ਸਰਕਾਰ ਨੂੰ ਏਅਰ ਇੰਡੀਆ ਦੇ ਜ਼ਿੰਮੇਵਾਰ ਕਰਮਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣਾ ਚਾਹੀਦਾ ਹੈ ਕਿਉਂਕਿ ਇਹ ਮਾਮਲਾ ਸਿੱਧੇ ਤੌਰ ‘ਤੇ ਦੁਨੀਆ ਭਰ ਦੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here