ਸੂਬਾ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਮੁਫ਼ਤ : ਸੁਖਵੀਰ ਸਿੰਘ ਮਾਈਸਰਖਾਨਾ

Date:

spot_img

👉ਸ਼ਰਧਾਲੂਆਂ ਲਈ ਰਿਹਾਇਸ਼ ਅਤੇ ਖਾਣ-ਪੀਣ ਦਾ ਕੀਤਾ ਜਾਂਦਾ ਹੈ ਮੁਫ਼ਤ ਮਿਆਰੀ ਪ੍ਰਬੰਧ

Bathinda News: ‘Chief minister Tirath Yatra’; ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾ ਵਲੋਂ ਪਿੰਡ ਮੌੜ ਕਲ੍ਹਾਂ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।ਇਸ ਮੌਕੇ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ Vigilance Bureau ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਲੋਕ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ ਹਿਤੈਸ਼ੀ ਯੋਜਨਾ ਨੂੰ ਚੰਗਾ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ ਸਹਿਣ ਅਤੇ ਖਾਣ-ਪੀਣ ਦਾ ਮਿਆਰੀ ਪ੍ਰਬੰਧ ਕੀਤਾ ਹੋਇਆ ਹੈ।ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਵਲੋਂ ਪਿੰਡ ਜੰਗੀ ਰਾਣਾ ਤੋਂ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ,ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਹਜੂਰਾ ਕਪੂਰਾ ਕਾਲੋਨੀ ਤੋਂ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਦਿਆਲਪੁਰਾ ਭਾਈਕਾ ਅਤੇ ਸਲਾਬਤਪੁਰਾ, ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਸਿਵੀਆਂ ਅਤੇ ਨੇਹੀਆਂਵਾਲਾ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਫੁੱਲੋਖਾਰੀ ਅਤੇ ਰਾਮਾਂ ਮੰਡੀ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...