Wednesday, December 31, 2025
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

Date:

spot_img

Jalandhar News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ।ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ ਲੀਗ ਪੰਜਾਬ ਹਾਕੀ ਅਤੇ ਰਾਊਂਡ ਗਲਾਸ ਅਕਾਦਮੀ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਕੀ ਦੇ ਖੇਤਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੀ ਲੀਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਮੋਹਾਲੀ ਤੋਂ ਸ਼ੁਰੂ ਕੀਤੀ ਗਈ ਸੀ, ਜਿਸਦੇ ਫਾਈਨਲ ਜਲੰਧਰ ਵਿੱਚ ਖੇਡੇ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਖਿਡਾਰੀਆਂ ਲਈ ਤਾਂ ਵੱਖ-ਵੱਖ ਲੀਗ ਮੈਚ ਕਰਵਾਏ ਜਾਂਦੇ ਹਨ, ਪਰ ਇਹ ਦੇਸ਼ ਵਿੱਚ ਸ਼ੁਰੂ ਕੀਤੀ ਗਈ ਪਹਿਲੀ ਜੂਨੀਅਰ ਲੀਗ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਯਾਦਗਾਰੀ ਮੌਕਾ ਹੈ ਕਿਉਂਕਿ ਇੱਥੇ ਸੁਰਜੀਤ ਹਾਕੀ ਸਟੇਡੀਅਮ ਵਿੱਚ, ਪੰਜਾਬ ਦੇ ਮਹਾਨ ਹਾਕੀ ਖਿਡਾਰੀ, ਜਿਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਇਕੱਠੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਦਰਸ਼ਨੀ ਮੈਚ ਵਿੱਚ, ਲੈਜੈਂਡ ਇਲੈਵਨ ਦਾ ਸਟਾਰ ਇਲੈਵਨ ਨਾਲ ਮੁਕਾਬਲਾ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਲੈਜੈਂਡ ਇਲੈਵਨ ਦੀ ਅਗਵਾਈ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਗਗਨ ਅਜੀਤ ਸਿੰਘ ਕਰ ਰਹੇ ਸਨ, ਜੋ ਇਸ ਸਮੇਂ ਮਾਲੇਰਕੋਟਲਾ ਦੇ ਐਸਐਸਪੀ ਹਨ, ਜਦੋਂ ਕਿ ਸਟਾਰ ਇਲੈਵਨ ਦੀ ਅਗਵਾਈ ਮੌਜੂਦਾ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਕਰ ਰਹੇ ਸਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਮੁੱਖ ਮੰਤਰੀ ਨੇ ਕਿਹਾ ਕਿ ਸੁਰਜੀਤ ਹਾਕੀ ਸਟੇਡੀਅਮ ਨੇ ਭਾਰਤੀ ਹਾਕੀ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦਾ ਪਲ ਵੀ ਹੈ ਕਿਉਂਕਿ 1975 ਦਾ ਹਾਕੀ ਵਿਸ਼ਵ ਕੱਪ ਜਿੱਤਣ ਵਾਲੇ ਖਿਡਾਰੀ ਅਤੇ 2001 ਵਿੱਚ ਜੂਨੀਅਰ ਵਿਸ਼ਵ ਕੱਪ ਜਿੱਤਣ ਵਾਲੇ ਖਿਡਾਰੀ ਇਸ ਸਟੇਡੀਅਮ ਵਿੱਚ ਮੌਜੂਦ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਨੇ ਹਾਕੀ ਦੀਆਂ ਤਿੰਨ ਪੀੜ੍ਹੀਆਂ ਨੂੰ ਇਕੱਠਾ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਦੇਸ਼ ਲਈ ਖੇਡਾਂ ‘ਚ ਸਭ ਤੋਂ ਵੱਡਾ ਯੋਗਦਾਨ ਹਾਕੀ ਵਿੱਚ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਜੂਨੀਅਰ ਹਾਕੀ ਲੀਗ ਦਾ ਫਾਈਨਲ ਹੈ ਅਤੇ ਇਸ ਲੀਗ ਦੀ ਖਾਸ ਗੱਲ ਇਹ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਟੀਮਾਂ ਖੇਡਣ ਆਈਆਂ। ਉਨ੍ਹਾਂ ਕਿਹਾ ਕਿ ਜੂਨੀਅਰ ਹਾਕੀ ਲੀਗ ਵਿੱਚ ਹੁਣ ਤੱਕ ਸਭ ਤੋਂ ਵੱਧ ਇਨਾਮੀ ਰਾਸ਼ੀ ਰੱਖੀ ਗਈ ਸੀ ਅਤੇ ਇਹ ਲੀਗ ਮੋਹਾਲੀ ਤੋਂ ਸ਼ੁਰੂ ਹੋਈ ਸੀ ਅਤੇ ਹੁਣ ਫਾਈਨਲ ਦੋਆਬੇ ਦੀ ਧਰਤੀ ਜਲੰਧਰ ਵਿੱਚ ਖੇਡਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀਨੀਅਰਾਂ ਲਈ ਬਹੁਤ ਸਾਰੇ ਲੀਗ ਮੈਚ ਕਰਵਾਏ ਜਾਂਦੇ ਹਨ, ਪਰ ਇਹ ਭਾਰਤ ਵਿੱਚ ਸ਼ੁਰੂ ਕੀਤੀ ਗਈ ਪਹਿਲੀ ਜੂਨੀਅਰ ਲੀਗ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ ਨੌਂ ਖਿਡਾਰੀ ਪੰਜਾਬ ਦੇ ਸਨ ਅਤੇ ਉਨ੍ਹਾਂ ਕਿਹਾ ਕਿ ਪਿਛਲੇ ਦੋ ਓਲੰਪਿਕ ਜਿੱਥੇ ਭਾਰਤ ਨੇ ਤਗਮੇ ਜਿੱਤੇ ਸਨ, ਹਰ ਵਾਰ ਪੰਜਾਬ ਦੇ ਨੌਂ ਖਿਡਾਰੀ ਟੀਮ ਵਿੱਚ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ ₹1,600 ਕਰੋੜ, ਜਦਕਿ ਬਿਹਾਰ ਨੂੰ ਮਿਲੇ ₹7,500 ਕਰੋੜ

ਉਨ੍ਹਾਂ ਕਿਹਾ ਕਿ ਜਲੰਧਰ ਨੂੰ ਸਪੋਰਟਸ ਕੈਪੀਟਲ ਕਿਹਾ ਜਾਂਦਾ ਹੈ ਅਤੇ ਬਰਲਟਨ ਪਾਰਕ, ਸੁਰਜੀਤ ਹਾਕੀ ਸਟੇਡੀਅਮ ਅਤੇ ਸਪੋਰਟਸ ਕਾਲਜ ਦੁਨੀਆ ਭਰ ਵਿੱਚ ਮਸ਼ਹੂਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਵਿੱਚ ਚਾਰ ਖਿਡਾਰੀ – ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ ਅਤੇ ਸੁਖਜੀਤ ਸਿੰਘ – ਜਲੰਧਰ ਤੋਂ ਸਨ।ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਵਿੱਚ ਬਣੇ ਫੁੱਟਬਾਲ, ਰਗਬੀ ਬਾਲ ਅਤੇ ਹੋਰ ਖੇਡ ਉਪਕਰਣ ਵਿਸ਼ਵ ਕੱਪ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਵਰਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਦੁਨੀਆ ਦੇ ਚੋਟੀ ਦੇ ਬੱਲੇਬਾਜ਼ ਜਲੰਧਰ ਵਿੱਚ ਬਣੇ ਕ੍ਰਿਕਟ ਬੱਲਿਆਂ ਨਾਲ ਖੇਡਦੇ ਹਨ ਅਤੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੀਆਂ ਜੜ੍ਹਾਂ ਜਲੰਧਰ ਤੋਂ ਲੱਗੀਆਂ ਸਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਵਿੱਚ ਜਨਮੇ ਕ੍ਰਿਕਟਰ ਹਰਭਜਨ ਸਿੰਘ ਨੇ ਦੁਨੀਆ ਭਰ ਵਿੱਚ ਭਾਰਤ ਦਾ ਮਾਣ ਵਧਾਇਆ ਅਤੇ ਉਨ੍ਹਾਂ ਦੇ ਯੋਗਦਾਨ ਕਾਰਨ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਲੰਧਰ ਨੂੰ ਖੇਡਾਂ ਦੇ ਧੁਰੇ ਵਜੋਂ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤ ਖਿਡਾਰੀਆਂ ਨੂੰ ਡੀਐਸਪੀ ਅਤੇ ਚਾਰ ਖਿਡਾਰੀਆਂ ਨੂੰ ਪੀਸੀਐਸ ਅਧਿਕਾਰੀ ਨਿਯੁਕਤ ਕੀਤਾ ਹੈ, ਜਿਨ੍ਹਾਂ ਵਿੱਚੋਂ ਨੌਂ ਹਾਕੀ ਖਿਡਾਰੀ, ਇੱਕ ਕ੍ਰਿਕਟਰ ਅਤੇ ਇੱਕ ਐਥਲੀਟ ਸ਼ਾਮਲ ਹਨ।

ਇਹ ਵੀ ਪੜ੍ਹੋ  ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

ਉਨ੍ਹਾਂ ਨੇ ਇਸ ਵੱਕਾਰੀ ਸਮਾਗਮ ਨੂੰ ਕਰਵਾਉਣ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਇੱਕ ਵੱਡੇ ਖੇਡ ਪ੍ਰੇਮੀ ਹਨ ਅਤੇ ਇਸੇ ਲਈ ਖੇਡਾਂ ਨੂੰ ਹੁਲਾਰਾ ਦੇਣ ਵਾਸਤੇ ਉਨ੍ਹਾਂ ਨੇ ਖੇਡ ਵਿਭਾਗ ਦਾ ਚਾਰਜ ਆਪਣੇ ਕੋਲ ਰੱਖਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਸੂਬੇ ਦੇ ਪਿੰਡਾਂ ਵਿੱਚ 3000 ਤੋਂ ਵੱਧ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਪਹਿਲਾਂ ਹੀ ਇਸ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾ ਚੁੱਕੀਆਂ ਹਨ, ਜਿਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਕਰਨ ਲਈ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਲੰਧਰ ਦੇ ਬਰਲਟਨ ਪਾਰਕ ਨੂੰ ਪਹਿਲਾਂ ਹੀ ਇੱਕ ਖੇਡ ਧੁਰੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਹੁਣ ਅੰਮ੍ਰਿਤਸਰ ਵਿਖੇ ਵੀ ਵਿਸ਼ਵ ਪੱਧਰੀ ਖੇਡ ਕੇਂਦਰ ਵਿਕਸਤ ਕੀਤਾ ਜਾਵੇਗਾ।ਇਸ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ, ਹਾਕੀ ਪੰਜਾਬ ਦੇ ਪ੍ਰਧਾਨ ਅਤੇ ਹਾਕੀ ਇੰਡੀਆ ਦੇ ਉਪ ਪ੍ਰਧਾਨ ਨਿਤਿਨ ਕੋਹਲੀ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੋਰਨਾਂ ਨੇ ਚੜ੍ਹਦੀ ਕਲਾ ਮਿਸ਼ਨ ਵਿੱਚ ਯੋਗਦਾਨ ਵਜੋਂ ਮੁੱਖ ਮੰਤਰੀ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਵੱਖ-ਵੱਖ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦੌਰਾਨ ਦੇਸ਼ ਦੀ ਨੁਮਾਇੰਦਗੀ ਕਰਨ ਵਾਲੇ ਉੱਘੇ ਓਲੰਪੀਅਨਾਂ ਦਾ ਸਨਮਾਨ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...