WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸੰਗਰੂਰ

ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਸੰਗਰੂਰ, 11 ਜਨਵਰੀ: ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ।

ਪੰਜਾਬ ਸਰਕਾਰ ਵਲੋਂ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਦਾ ਦਿੱਤਾ ਭਰੋਸਾ

ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿੱਥੋਂ ਪੜ੍ਹ ਕੇ ਸੂਬੇ ਦੇ ਨੌਜਵਾਨ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ, ਤਕਨੀਕੀ ਮਾਹਰ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਆਲੇ ਦਰਜੇ ਦੀਆਂ ਲਾਇਬ੍ਰੇਰੀਆਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਪੁਸਤਕ ਪ੍ਰੇਮੀਆਂ ਲਈ ਵੱਧ ਤੋਂ ਵੱਧ ਲਾਹੇਵੰਦ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਹਾਈਟੈਕ ਸਹੂਲਤਾਂ ਜਿਵੇਂ ਏਅਰ ਕੰਡੀਸ਼ਨਰ, ਇਨਵਰਟਰ, ਸੀ.ਸੀ.ਟੀ.ਵੀ. ਕੈਮਰੇ, ਵਾਈ-ਫਾਈ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੀਆਂ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਵਾਰ ਹੀਰੋਜ਼ ਸਟੇਡੀਅਮ ਵਿੱਚ 14 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਵੇਟ ਲਿਫਟਿੰਗ ਸੈਂਟਰ ਅਤੇ 92 ਲੱਖ ਨਾਲ ਤਿਆਰ ਐਸਟਰੋ ਟਰਫ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪਿਛਲੇ ਸਾਲ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬੀਆਂ ਨੇ 19 ਤਗਮੇ ਜਿੱਤੇ, ਜੋ ਕਿ ਏਸ਼ੀਆਡ ਸ਼ੁਰੂ ਹੋਣ ਤੋਂ ਲੈ ਕੇ ਬਾਕੀ ਰਾਜਾਂ ਦੇ ਮੁਕਾਬਲੇ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

 

Related posts

ਪੰਜਾਬ ਸਰਕਾਰ ਉਦਯੋਗਪਤੀਆਂ ਦੇ ਸਹਿਯੋਗ ਨਾਲ ਨਵੀਂ ਉਦਯੋਗਿਕ ਨੀਤੀ ਬਣਾਏਗੀ: ਭਗਵੰਤ ਮਾਨ

punjabusernewssite

ਪੰਜਾਬ ਦੇ ਮੁੱਖ ਮੰਤਰੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

punjabusernewssite

ਵਿਜੀਲੈਂਸ ਵੱਲੋਂ ਆਰਟੀਏ ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

punjabusernewssite