Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ

92 Views

ਮਾਮਲੇ ਵਿੱਚ ਦਖ਼ਲ ਦੇਣ ਲਈ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 12 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਲਈ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਮੁਕੰਮਲ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ, ਜੋ ਕਿ ਸੂਬੇ ਲਈ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਗਠਨ ਪੰਜਾਬ ਯੂਨੀਵਰਸਿਟੀ ਐਕਟ, 1947 (1947 ਦਾ ਐਕਟ 7) ਅਧੀਨ ਕੀਤਾ ਗਿਆ ਸੀ ਅਤੇ ਇਸ ਦੀ ਸਥਾਪਨਾ 1947 ਵਿਚ ਦੇਸ਼ ਦੀ ਵੰਡ ਉਪਰੰਤ ਮੁੱਖ ਯੂਨੀਵਰਸਿਟੀ ਲਾਹੌਰ ਵਿੱਚ ਰਹਿ ਜਾਣ ਕਾਰਨ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੀਤੀ ਗਈ ਸੀ।

ਇਹ ਵੀ ਪੜ੍ਹੋਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ 1966 ਵਿੱਚ ਸੂਬੇ ਦੀ ਵੰਡ ਉਪਰੰਤ, ਪੰਜਾਬ ਪੁਨਰਗਠਨ ਐਕਟ 1966 ਨੇ ਆਪਣੀ ਸਥਿਤੀ ਨੂੰ ਬਰਕਰਾਰ ਰੱਖਿਆ, ਜਿਸ ਦਾ ਭਾਵ ਹੈ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਵਿੱਚ ਸ਼ਾਮਲ ਖੇਤਰ ਇਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਤੋਂ ਹੁਣ ਤੱਕ ਹਰ ਚਾਰ ਸਾਲ ਬਾਅਦ ਇਸ ਦੀ ਸੈਨੇਟ ਦਾ ਗਠਨ ਕੀਤਾ ਜਾਂਦਾ ਹੈ ਅਤੇ ਇਸ ਦੇ ਮੈਂਬਰਾਂ ਦੀ ਜਮੂਹਰੀ ਚੋਣ ਪ੍ਰਕਿਰਿਆ ਜ਼ਰੀਏ ਚੋਣ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਸਾਲ ਸੈਨੇਟ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ ਜਦਕਿ ਪਿਛਲੇ ਛੇ ਦਹਾਕਿਆਂ ਤੋਂ ਇਹ ਚੋਣਾਂ ਨਿਯਮਿਤ ਤੌਰ ‘ਤੇ ਨਿਰਧਾਰਿਤ ਸਾਲ ਦੇ ਅਗਸਤ-ਸਤੰਬਰ ਮਹੀਨਿਆਂ ਵਿੱਚ ਕਰਵਾਈਆਂ ਜਾਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਸੈਨੇਟ, ਜਿਸ ਦਾ ਮੌਜੂਦਾ ਕਾਰਜਕਾਲ 31 ਅਕਤੂਬਰ ਨੂੰ ਸਮਾਪਤ ਹੋ ਰਿਹਾ ਹੈ, ਦੀਆਂ ਚੋਣਾਂ ਕਰਵਾਉਣ ਵਿਚ ਨਾਕਾਮ ਰਹਿਣ ਨਾਲ ਨਾ ਸਿਰਫ ਭਾਈਵਾਲਾਂ ਦਾ ਮੋਹ ਭੰਗ ਹੋਇਆ ਹੈ, ਸਗੋਂ ਇਹ ਚੰਗੇ ਪ੍ਰਸ਼ਾਸਨ ਅਤੇ ਕਾਨੂੰਨ ਦੀ ਵੀ ਉਲੰਘਣਾ ਹੈ।

ਇਹ ਵੀ ਪੜ੍ਹੋਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਪੰਜਾਬ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦੇਣ ਦੀ ਅਪੀਲ

ਉਨ੍ਹਾਂ ਕਿਹਾ ਕਿ ਸੈਨੇਟ ਚੋਣਾਂ ਵਿੱਚ ਦੇਰੀ ਨੂੰ ਲੈ ਕੇ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਦੇ ਗ੍ਰੈਜੂਏਟਾਂ ਅਤੇ ਵੱਖ-ਵੱਖ ਹਲਕਿਆਂ ਦੇ ਨੁਮਾਇੰਦਿਆਂ ਵਿੱਚ ਭਾਰੀ ਰੋਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਨੇਟ ਦੀਆਂ ਚੋਣਾਂ ਨਾ ਕਰਵਾਉਣਾ ਯੂਨੀਵਰਸਿਟੀ ਦੇ ਨਿਯਮਾਂ ਦੇ ਵੀ ਵਿਰੁੱਧ ਹੈ ਜਿਸ ਮੁਤਾਬਿਕ ਹਰ ਚੌਥੇ ਸਾਲ ਚੋਣਾਂ ਕਰਵਾਉਣੀਆਂ ਲਾਜ਼ਮੀ ਹਨ ਅਤੇ ਇਸ ਦੇਰੀ ਨੇ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਸਾਬਕਾ ਵਿਦਿਆਰਥੀ ਵਰਗ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਮੂਹਰੀ ਚੋਣ ਪ੍ਰਕਿਰਿਆ ਨੂੰ ਨਾਮਜ਼ਦਗੀਆਂ ਨਾਲ ਤਬਦੀਲ ਕਰਨ ਦੀਆਂ ਰਿਪੋਰਟਾਂ ਅੱਗ ‘ਤੇ ਤੇਲ ਦਾ ਕੰਮ ਕਰ ਰਹੀਆਂ ਹਨ ਕਿਉਂਕਿ ਅਜਿਹੀ ਤਬਦੀਲੀ ਯੂਨੀਵਰਸਿਟੀ ਦੀ ਜਮਹੂਰੀ ਮਰਿਆਦਾ ਨੂੰ ਢਾਹ ਲਾਵੇਗੀ ਅਤੇ ਗਰੈਜੂਏਟ ਵੋਟਰਾਂ ਦੀ ਆਵਾਜ਼ ਨੂੰ ਦਬਾਏਗੀ, ਜਿਸ ਨੇ ਹਮੇਸ਼ਾ ਇਸ ਸੰਸਥਾ ਦਾ ਸ਼ਾਸਨ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਪ ਰਾਸ਼ਟਰਪਤੀ ਤੋਂ ਦਖ਼ਲ ਦੀ ਮੰਗ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਸਲਾਹ ਦੇਣ।

 

Related posts

ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੀ ਲੋੜ: ਅਨਿੰਦਿਤਾ ਮਿੱਤਰਾ

punjabusernewssite

ਦਲਿਤ ਨੌਜਵਾਨ ’ਤੇ ਹਮਲਾ ਕਰਨ ਲਈ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਕੇ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਅਕਾਲੀ ਦਲ

punjabusernewssite

ਸੰਤ ਸੀਚੇਵਾਲਾ ਤੇ ਵਿਕਰਮਜੀਤ ਸਾਹਨੀ ਜਾਣਗੇ ਆਪ ਵਲੋਂ ਰਾਜ ਸਭਾ ’ਚ

punjabusernewssite