Punjabi Khabarsaar
ਫ਼ਿਰੋਜ਼ਪੁਰ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮਕਸਦ ਨਾਲ ਪਿੰਡਾਂ ਦਾ ਕੀਤਾ ਦੌਰਾ

ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ
ਫਿਰੋਜ਼ਪੁਰ, 1 ਅਕਤੂਬਰ:ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜਰ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਪਿੰਡ ਮੱਲਵਾਲ ਅਤੇ ਬਾਜ਼ੀਦਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ।

ਇਹ ਖ਼ਬਰ ਵੀ ਪੜ੍ਹੋ: ਮੁੱਖ ਮੰਤਰੀ ਦਾ ਸੁਪਨਾ, ਹਰ ਖੇਤ ਤੱਕ ਪਾਣੀ ਪਹੁੰਚਾਉਣਾ:ਬਰਿੰਦਰ ਕੁਮਾਰ ਗੋਇਲ

ਮੁੱਖ ਖੇਤੀਬਾੜੀ ਅਫਸਰ ਜੰਗੀਰ ਸਿੰਘ ਵੱਲੋ ਦੱਸਿਆ ਗਿਆ ਕਿ ਇਹਨਾਂ ਪਿੰਡਾਂ ਵਿੱਚ ਨਿੱਜੀ ਕਿਸਾਨਾਂ/ਸੀ.ਐੱਚ.ਸੀ ਨੂੰ 32 ਪਰਾਲੀ ਦੀਆਂ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆ ਗਈਆਂ ਹਨ। ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਦੇ ਪਿੰਡਾਂ ਵਿੱਚ ਗੱਠਾਂ ਬਣਾਉਣ ਵਾਲੀਆਂ ਮਸ਼ੀਨਾਂ (ਬੇਲਰ) ਦੀ ਉਪਲੱਬਧਤਾ ਨਹੀਂ ਹੈ ਅਤੇ ਜੇਕਰ ਕੋਈ ਆਸ-ਪਾਸ ਦੇ ਪਿੰਡਾਂ ਵਿੱਚੋਂ ਮਸ਼ੀਨ ਆ ਕੇ ਗੱਠਾਂ ਬਣਾਉਂਦੀ ਹੈ ਤਾਂ ਉਹਨਾਂ ਵੱਲੋਂ ਸਮੇਂ ਸਿਰ ਬਣਾਈਆਂ ਗੱਠਾਂ ਚੁੱਕੀਆਂ ਨਹੀਂ ਜਾਂਦੀਆਂ ਜਿਸ ਨਾਲ ਉਹਨਾਂ ਦੇ ਫਸਲ ਦੀ ਬਿਜਾਈ ਵਿਚ ਦੇਰੀ ਹੋ ਜਾਂਦੀ ਹੈ। ਇਸ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਗਈ

ਇਹ ਖ਼ਬਰ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਕਿ ਉਹਨਾਂ ਵੱਲੋ ਸੁਖਬੀਰ ਐਗਰੋ ਇੰਡਸਟਰੀ ਲਿਮਿਟਡ ਅਤੇ ਬੇਲਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਜਲਦ ਹੀ ਮੀਟਿੰਗ ਕੀਤੀ ਜਾਵੇ ਅਤੇ ਇਹਨਾਂ ਪਿੰਡਾਂ ਵਿੱਚ ਵੱਧ ਤੋਂ ਵੱਧ ਬੇਲਰਾਂ ਦੀ ਉਪਲੱਬਧਤਾ ਕਰਵਾਈ ਜਾਵੇ ਤਾਂ ਜੋ ਉਹਨਾਂ ਦੇ ਪਿੰਡਾਂ ਦੇ ਵੱਧ ਤੋਂ ਵੱਧ ਰਕਬੇ ਵਿੱਚ ਝੋਨੇ ਦੀਆਂ ਗੱਠਾਂ ਬਣਾਈਆਂ ਜਾ ਸਕਣ ਅਤੇ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਸਬੰਧੀ ਅਤੇ ਇਸ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ, ਜਿਸ ਸਬੰਧੀ ਹਾਜਰ ਕਿਸਾਨਾਂ ਵੱਲੋ ਹਾਂ ਪੱਖੀ ਹੁੰਗਾਰਾ ਭਰਿਆ ਗਿਆ।

 

Related posts

ਜ਼ਿਲ੍ਹੇ ਦੇ 29 ਸਰਬੋਤਮ ਅਧਿਆਪਕਾਂ ਨੂੰ ਕੀਤਾ ਜਾਏਗਾ ਸਨਮਾਨਿਤ

punjabusernewssite

ਸਰਕਾਰੀ ਬਹੁਤਕਨੀਕੀ ਕਾਲਜ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਵਣ ਮਹਾਂਉਤਸਵ

punjabusernewssite

ਜੇਲ੍ਹ ਦੇ ਬਾਹਰ ਖੜੇ ਕਾਂਗਰਸੀ ਆਗੂ ’ਤੇ ਚੱਲੀਆਂ ਗੋ+ਲੀਆਂ, ਗੰਭੀਰ ਜਖ਼ਮੀ

punjabusernewssite