Tuesday, February 3, 2026

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

Date:

spot_img

Chandigarh News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ: ਮੋਹਿੰਦਰ ਭਗਤ

ਉਨ੍ਹਾਂ ਦੱਸਿਆ ਕਿ ਸੀ.ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਤੱਕ ਸੱਤ ਜ਼ਿਲਿ੍ਹਆਂ ਵਿੱਚ ਕਾਰਜਾਂ ਦਾ ਨਿਰੀਖਣ ਕਰ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਜ਼ਿਲਿ੍ਹਆਂ ਵਿੱਚ ਫਰੀਦਕੋਟ, ਐਸ.ਬੀ.ਐਸ. ਨਗਰ, ਤਰਨ ਤਾਰਨ, ਸ੍ਰੀ ਮੁਕਤਸਰ ਸਾਹਿਬ, ਜਲੰਧਰ, ਪਟਿਆਲਾ ਅਤੇ ਗੁਰਦਾਸਪੁਰ ਸ਼ਾਮਲ ਹਨ।ਸ. ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 30,237 ਲਿੰਕ ਸੜਕਾਂ ਹਨ ਜਿਨ੍ਹਾਂ ਦੀ ਕੁੱਲ ਲੰਬਾਈ 64,878 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਵਿੱਚੋਂ 33492 ਕਿਲੋਮੀਟਰ ਸੜਕਾਂ ਪੰਜਾਬ ਮੰਡੀ ਬੋਰਡ ਅਧੀਨ ਹਨ ਅਤੇ 31,386 ਕਿਲੋਮੀਟਰ ਸੜਕਾਂ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਧੀਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ 19,491.56 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 7,373 ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਸਬੰਧੀ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਦਾ ਜਾਗਰੂਕਤਾ ਸਪਤਾਹ; ਬਠਿੰਡਾ ਦੇ ਰਜਿੰਦਰਾ ਕਾਲਜ਼ ’ਚ ਹੋਇਆ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ’ਤੇ 4,150.42 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚ ਪੰਜ ਸਾਲਾਂ ਦੇ ਰੱਖ-ਰਖਾਅ ਦਾ ਖਰਚਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 3,424.67 ਕਰੋੜ ਰੁਪਏ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਖਰਚ ਕੀਤੇ ਜਾਣਗੇ ਜਦੋਂ ਕਿ 725.75 ਕਰੋੜ ਰੁਪਏ ਪੰਜ ਸਾਲਾਂ ਦੇ ਰੱਖ-ਰਖਾਅ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਲਈ ਕੀਤੇ ਗਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਰਵੇਖਣ ਦੇ ਨਤੀਜੇ ਵਜੋਂ 383.53 ਕਰੋੜ ਰੁਪਏ ਦੀ ਬੱਚਤ ਹੋਈ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਧੁੰਦ ਜਾਂ ਹਨੇਰੇ ਦੌਰਾਨ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੁਰੰਮਤ ਅਤੇ ਅੱਪਗ੍ਰੇਡ ਕੀਤੀਆਂ ਲਿੰਕ ਸੜਕਾਂ ’ਤੇ 91.83 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ੇਸ਼ ਸੜਕ ਸੁਰੱਖਿਆ ਪ੍ਰੋਜੈਕਟ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੁੰਦ ਜਾਂ ਹਨੇਰੇ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿੰਕ ਸੜਕਾਂ ਦੇ ਦੋਵੇਂ ਪਾਸੇ ਤਿੰਨ ਇੰਚ ਚੌੜੀ ਚਿੱਟੀ ਪੱਟੀ ਪੇਂਟ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...