Punjab News: ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪਿਛਲੇ ਦਿਨਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਵਿਰੁਧ ਲਗਾਏ ਜਾ ਰਹੇ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਓਐਸਡੀ ਨੇ ਹੁਣ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਹੈ। ਇਸ ਮੁਕੱਦਮੇ ਵਿਚ ਅਦਾਲਤ ਨੇ ਸੁਖਪਾਲ ਖਹਿਰਾ ਨੂੰ 11 ਅਗਸਤ ਲਈ ਨੋਟਿਸ ਵੀ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ
ਜਿਕਰਯੋਗ ਹੈ ਕਿ ਸ਼੍ਰੀ ਖਹਿਰਾ ਨੇ ਇੱਕ ਵੀਡੀਓ ਜਾਰੀ ਕਰਕੇ ਓਐਸਡੀ ਰਾਜਵੀਰ ਸਿੰਘ ਦੇ ਪਿੰਡ ਘਰਾਚੋ ਸਥਿਤ ਘਰ ਦੇ ਸਰੋਤਾਂ ਤੋਂ ਇਲਾਵਾ ਉਸਦੇ ਇੱਕ ਦੋਸਤ ਦੇ ਘਰ ਮੌਜੂਦ ਗੱਡੀ ਬਾਰੇ ਸਵਾਲ ਚੁੱਕੇ ਸਨ। ਜਿਸਤੋਂ ਬਾਅਦ ਓਐਸਡੀ ਰਾਜਬੀਰ ਸਿੰਘ ਨੇ ਖੱਹਿਰਾ ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਆਪਣੇ ਦੋਸ਼ਾਂ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਅਜਿਹਾ ਨਾ ਕਰਨ ਦੀ ਸੂਰਤ ਵਿਚ ਕੇਸ ਦਰਜ਼ ਕਰਨ ਬਾਰੇ ਕਿਹਾ ਸੀ,
ਇਹ ਵੀ ਪੜ੍ਹੋ ਪੱਠੇ ਕੁਤਰਨ ਵਾਲੀ ਮਸ਼ੀਨ ‘ਚ ਕਰੰਟ ਆਉਣ ਕਾਰਨ ਦੋ ਨੌਜਵਾਨਾਂ ਦੀ ਮੌ+ਤ
ਜਿਸਤੋਂ ਬਾਅਦ ਖਹਿਰਾ ਵੱਲੋਂ ਕੋਈ ਮੁਆਫ਼ੀ ਨਹੀਂ ਮੰਗੀ ਤਾਂ ਓਐਸਡੀ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦਸਣਾ ਬਣਦਾ ਹੈ ਕਿ ਸੁਖਪਾਲ ਸਿੰਘ ਖਹਿਰਾ, ਜੋਕਿ ਪਹਿਲਾਂ ਆਮ ਆਦਮੀ ਪਾਰਟੀ ਵਿਚ ਵੀ ਰਹਿ ਚੁੱਕੇ ਹਨ, ਮੌਜੂਦਾ ਸਮੇਂ ਆਪ ਸਰਕਾਰ ਦੇ ਸਭ ਤੋਂ ਵੱਡੇ ਆਲੋਚਕ ਬਣੇ ਹੋਏ ਹਨ। ਉਨ੍ਹਾਂ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਸ: ਮਾਨ ਦੇ ਜੱਦੀ ਹਲਕੇ ਸੰਗਰੂਰ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਵੀ ਲੜੀ ਸੀ ਪ੍ਰੰਤੂ ਉਹ ਹਾਰ ਗਏ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


