SAS Nagar News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਹਲਕੇ ਤੋਂ ਅੱਜ ਚੌਥੀ ਬੱਸ ਰਵਾਨਾ ਕੀਤੀ ਗਈ। ਇਹ ਬੱਸ ਫੇਜ਼-11 ਦੇ ਵਾਰਡ ਨੰਬਰ 16 ਦੇ ਸਪੋਰਟਸ ਕੰਪਲੈਕਸ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ। ਇਸ ਤੋਂ ਪਹਿਲਾਂ ਵੀ ਇਸ ਮੁਹਿੰਮ ਤਹਿਤ ਗੁਰਦੁਆਰਾ ਸਿੰਘ ਸਭਾ ਫੇਜ਼-11 ਤੋਂ ਸ਼ਰਧਾਲੂਆਂ ਦਾ ਇੱਕ ਜੱਥਾ ਤੀਰਥ ਯਾਤਰਾ ਕਰ ਚੁੱਕਾ ਹੈ।ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਯਾਤਰੀ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲਿਆਂਵਾਲਾ ਬਾਗ, ਵਾਲਮੀਕੀ ਮੰਦਰ, ਰਾਮ ਤੀਰਥ ਅਤੇ ਵਾਘਾ ਬਾਰਡਰ ਆਦਿ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਮੋਹਾਲੀ ਪਰਤਣਗੇ। ਇਸ ਤੋਂ ਬਾਅਦ ਇਹ ਬੱਸ ਦੁਬਾਰਾ ਹੋਰ 40 ਯਾਤਰੀਆਂ ਨੂੰ ਲੈ ਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ-ਭਲਾਈ ਲਈ ਵਚਨਬੱਧ ਹੈ ਅਤੇ ਹੋਰਨਾਂ ਸੂਬਿਆਂ ਨਾਲੋਂ ਪਹਿਲਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ
ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਲਗਭਗ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਮਹਿਲਾਵਾਂ ਨੂੰ 1100 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਆਗਾਮੀ ਬਜਟ ਸੈਸ਼ਨ ਦੌਰਾਨ ਸ਼ੁਰੂ ਕੀਤੀ ਜਾਵੇਗੀ।ਵਿਧਾਇਕ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ, 600 ਯੂਨਿਟ ਬਿੱਲ ਤੱਕ ਘਰੇਲੂ ਬਿਜਲੀ ਮੁਆਫ ਕੀਤੀ ਗਈ ਹੈ, ਸਕੂਲਾਂ ਵਿੱਚ ਲੋੜੀਂਦਾ ਸਟਾਫ ਭਰਿਆ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਸਿੱਖਣ ਲਈ ਵਿਦੇਸ਼ ਦੌਰਿਆਂ ‘ਤੇ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਦੁਬਾਰਾ ਰੰਗਲਾ ਬਣਾਉਣ ਲਈ ਵੱਡੇ ਪੱਧਰ ‘ਤੇ ਖੇਡ ਮੇਲੇ ਵੀ ਕਰਵਾਏ ਜਾ ਰਹੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਧਾਰਮਿਕ ਯਾਤਰਾ ਦੌਰਾਨ ਆਉਣ-ਜਾਣ ਲਈ ਮੁਫ਼ਤ ਏ.ਸੀ. ਬੱਸਾਂ, ਰਹਿਣ ਲਈ ਏ.ਸੀ. ਕਮਰੇ, ਤਿੰਨ ਵਾਰ ਖਾਣਾ, ਦੋ ਵਾਰ ਚਾਹ ਅਤੇ ਸਨੈਕਸ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਹਰ ਬੱਸ ਵਿੱਚ ਇੱਕ ਸਹਾਇਕ ਅਤੇ ਡਾਕਟਰੀ ਟੀਮ ਵੀ ਮੌਜੂਦ ਰਹੇਗੀ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਇਹ ਵੀ ਪੜ੍ਹੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ
ਉਨ੍ਹਾਂ ਕਿਹਾ ਕਿ ਇਹ ਯੋਜਨਾ ਸੀਨੀਅਰ ਸਿਟੀਜ਼ਨਾਂ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਸੂਬੇ ਭਰ ਦੇ ਬਜ਼ੁਰਗਾਂ ਵਿੱਚ ਇਸ ਪ੍ਰਤੀ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਉਪਰਾਲਿਆਂ ਨਾਲ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵੱਧ ਰਿਹਾ ਹੈ।ਇਸ ਮੌਕੇ ਡਾ. ਸਨੀ ਆਹਲੂਵਾਲੀਆ (ਚੇਅਰਮੈਨ ਪੰਜਾਬ ਸੀਵਰੇਜ ਬੋਰਡ), ਸਟੇਟ ਅਵਾਰਡੀ ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਰਣਜੀਤ ਸਿੰਘ ਢਿੱਲੋਂ, ਅਸ਼ੋਕ ਕੁਮਾਰ, ਉਪਕਾਰ ਸਿੰਘ, ਜਗਦੀਸ਼ ਸਿੰਘ ਸਰਾਓ, ਹਰਜੀਤ ਸਿੰਘ, ਹਰਪਾਲ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ ਸੰਧੂ, ਰਘਵੀਰ ਸਿੰਘ ਮਾਨ, ਕੁਲਵਿੰਦਰ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਕੇਸਰ ਸਿੰਘ, ਰਣਜੀਤ ਗਰਚਾ, ਜਸਵੀਰ ਕੌਰ, ਹਰਵਿੰਦਰ ਕੌਰ ਅਤੇ ਬਲਵਿੰਦਰ ਕੌਰ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




