Chandigarh News: ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵਿਰੁਧ 5 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲਗਾਉਣ ਦੇ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਉਸਦੀ ਭੈਣ ਹਰਸਿਮਰਤ ਕੌਰ ਬਾਦਲ ਸਮੇਤ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਬੁਰੇ ਫ਼ਸ ਗਏ ਹਨ। ਡਾ ਗੁਰਪ੍ਰੀਤ ਕੌਰ ਨੇ ਇੰਨ੍ਹਾਂ ਤਿੰਨਾਂ ਵਿਰੁਧ ਝੂਠੇ ਦੋਸ਼ ਲਗਾਉਣ ਲਈ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਪੇਸ਼ੇ ਵਜੋਂ ਇੱਕ ਡਾਕਟਰ ਗੁਰਪ੍ਰੀਤ ਕੌਰ ਨੇ ਕੇਸ ਦਾਈਰ ਕਰਦਿਆ ਕਿਹਾ ਹੈ ਕਿ ਉਸਦੇ ਵਿਰੁਧ ਅਜਿਹੇ ਦੋਸ਼ਾਂ ਦੇ ਨਾਲ ਸਮਾਜ ਵਿਚ ਉਸਦੀ ਛਵੀਂ ਨੂੰ ਵੱਡੀ ਠੇਸ ਲੱਗੀ ਹੈ।
ਇਹ ਵੀ ਪੜ੍ਹੋ 👉ਮੰਤਰੀ ਦਾ ਦਾਅਵਾ; ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ ‘ਚ ਬਿਜਲੀ ਦੀ ਕੋਈ ਘਾਟ ਨਹੀਂ
ਚੰਡੀਗੜ੍ਹ ਦੀ ਅਦਾਲਤ ਵਿਚ ਦਾਈਰ ਬੀਐਨਐਸ ਦੀਆਂ ਧਾਰਾਵਾਂ 210 ਅਤੇ 222 ਤਹਿਤ ਤਹਿਤ ਜੁਰਮ ਸਾਬਤ ਹੋਣ ‘ਤੇ ਦੋ ਸਾਲ ਤੱਕ ਦੀ ਕੈਦ ਅਤੇ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਗੁਰਪ੍ਰੀਤ ਕੌਰ ਨੇ ਇੰਨ੍ਹਾਂ ਤਿੰਨਾਂ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਸੀ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਸੀ, ਪਰੰਤੂ ਇੰਨ੍ਹਾਂ ਜਵਾਬ ਦੇਣ ਤੋਂ ਇੰਨਕਾਰ ਕਰ ਦਿੱਤਾ ਸੀ। ਇਸਤੋਂ ਇਲਾਵਾ ਚੰਡੀਗੜ੍ਹ ਦੀ ਅਦਾਲਤ ਨੇ ਉਕਤ ਤਿੰਨਾਂ ਨੂੰ ਡਾ ਗੁਰਪ੍ਰੀਤ ਕੌਰ ਵਿਰੁਧ ਸੋਸ਼ਲ ਮੀਡੀਆ ਅਤੇ ਹੋਰਨਾਂ ਪਲੇਟਫ਼ਾਰਮਾਂ ਉੱਪਰ ਦੋਸ਼ ਲਗਾਉਣ ‘ਤੇ ਰੋਕ ਦਿੱਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




