WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਸਕੱਤਰ ਵੱਲੋਂ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼

23 ਮਾਰਚ ਨੂੰ ਖੇਡਿਆ ਜਾਵੇਗਾ ਆਈ.ਪੀ.ਐਲ. ਦਾ ਮੈਚ

ਪੰਜਾਬ ਸਰਕਾਰ ਖੇਡਾਂ ਲਈ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਮੁਹੱਈਆ ਕਰਨ ਲਈ ਦ੍ਰਿੜ: ਅਨੁਰਾਗ ਵਰਮਾ

ਅਧਿਕਾਰੀਆਂ ਨੂੰ ਰੋਜ਼ਾਨਾ ਆਧਾਰ ਉਤੇ ਪ੍ਰਗਟੀ ਰਿਪੋਰਟ ਦੇਣ ਲਈ ਆਖਿਆ

ਚੰਡੀਗੜ੍ਹ, 27 ਫਰਵਰੀ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ

ਮੁੱਖ ਸਕੱਤਰ ਸ੍ਰੀ ਵਰਮਾ ਨੇ ਅੱਜ ਇਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ ਉਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐਲ. ਦਾ ਮੈਚ ਖੇਡਿਆ ਜਾਵੇਗਾ।

ਦੋ ਕਿਸ਼ਤਾਂ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁੱਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

Related posts

ਐਡਵੋਕੇਟ ਅਜੀਤਪਾਲ ਸਿੰਘ ਮੰਡੇਰ ਮੁੜ ਬਣੇ ਅਡੀਸ਼ਨਲ ਐਡਵਡੋਕੇਟ ਜਨਰਲ

punjabusernewssite

ਕਾਂਗਰਸ ਨੇ ਚੰਡੀਗੜ੍ਹ ਮਹਿਲਾ ਕਾਂਗਰਸ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ

punjabusernewssite

ਅਨਾਜ ਸਟੋਰੇਜ ਦੇ ਲਈ ਅੱਤਆਧੁਨਿਕ ਸਾਈਲੋ ਤਕਨੀਕ ਦਾ ਇਸਤੇਮਾਲ ਕਰੇਗਾ ਹੈਫੇਡ – ਡਾ ਬਨਵਾਰੀ ਲਾਲ

punjabusernewssite