👉ਟਾਪਰ ਵਿਦਿਆਰਥਣਾ ਦਾ ਪੰਜ-ਪੰਜ ਹਜਾਰ ਦੀ ਰਾਸ਼ੀ ਨਾਲ ਸਨਮਾਨ
Kotkapura News:ਜਿਹੜੇ ਬੱਚੇ ਪੜ੍ਹਾਈ ਵਿੱਚ ਹੁਸ਼ਿਆਰ ਹੁੰਦੇ ਹਨ, ਉਹ ਬੱਚੇ ਆਪਣੇ ਮਾਤਾ ਪਿਤਾ ਦਾ ਸਤਿਕਾਰ ਵੀ ਜਰੂਰ ਕਰਦੇ ਹਨ ਅਤੇ ਉਹਨਾਂ ਦਾ ਜਿੰਦਗੀ ਵਿੱਚ ਕਾਮਯਾਬ ਹੋਣਾ ਅਰਥਾਤ ਚੰਗੇ ਇਨਸਾਨ ਬਣਨਾ ਸੁਭਾਵਿਕ ਹੈ। ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਇਕਾਈ ਕੋਟਕਪੂਰਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਚਾਨਾ ਦੀ ਅਗਵਾਈ ਹੇਠ ਸਥਾਨਕ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੁਸ਼ਿਆਰ, ਹੋਣਹਾਰ ਤੇ ਟਾਪਰ ਵਿਦਿਆਰਥਣਾ ਦੇ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ‘ਆਪ ਸਰਕਾਰ’ ਵੱਲੋਂ ਟਾਪਰ ਵਿਦਿਆਰਥੀਆਂ ਨੂੰ 51-51 ਹਜਾਰ ਰੁਪਏ ਨਗਦ ਰਾਸ਼ੀ ਇਨਾਮ ਦੇ ਰੂਪ ਵਿੱਚ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ
ਉਹਨਾਂ ਦਸਵੀਂ ਜਮਾਤ ਦੇ ਨਤੀਜਿਆਂ ਮੁਤਾਬਿਕ 100 ਫੀਸਦੀ ਅੰਕ (650/650) ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਨੂੰ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਪੰਜ-ਪੰਜ ਹਜਾਰ ਰੁਪਏ ਦੇ ਚੈੱਕ ਸੌਂਪੇ ਤਾਂ ਗੁੱਡ ਮੌਰਨਿੰਗ ਕਲੱਬ ਦੇ ਐਨ.ਆਰ.ਆਈ. ਵਿੰਗ ਦੇ ਇੰਚਾਰਜ ਠੇਕੇਦਾਰ ਪ੍ਰੇਮ ਮੈਣੀ ਨੇ ਵੀ ਆਪਣੇ ਵੱਲੋਂ 1100-1100 ਰੁਪਏ ਦੀ ਨਗਦ ਰਾਸ਼ੀ ਸੌਂਪ ਕੇ ਦੋਨੋਂ ਵਿਦਿਆਰਥਣਾ ਦੇ ਚੰਗੇਰੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਦੋਨੋਂ ਵਿਦਿਆਰਥਣਾ ਨੇ ਵਿਸ਼ਵਾਸ਼ ਦਿਵਾਇਆ ਕਿ ਉਹ ਵੱਡੇ ਅਫਸਰਾਂ ਵਾਲੇ ਅਹੁਦਿਆਂ ਤੱਕ ਪਹੁੰਚਣ ਦੇ ਬਾਵਜੂਦ ਚੰਗੇ ਇਨਸਾਨ ਦਾ ਰੁਤਬਾ ਵੀ ਹਾਸਲ ਕਰਨਗੀਆਂ। ਉਹਨਾ ਆਪਣੀ ਸਫਲਤਾ ਲਈ ਮਾਪਿਆਂ ਅਤੇ ਅਧਿਆਪਕਾਂ ਦੇ ਯੋਗਦਾਨ ਨੂੰ ਸਿਜਦਾ ਕੀਤਾ। ਜਦੋਂ ਸਟੇਜ ਸੰਚਾਲਕ ਅਤੇ ਜਥੇਬੰਦੀ ਦੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਸਮਾਗਮ ਵਿੱਚ ਸ਼ਾਮਲ ਡਾ. ਦੇਵਿੰਦਰ ਸੈਫ਼ੀ, ਸੁਖਵਿੰਦਰ ਸਾਰੰਗ ਸਮੇਤ ਨਾਮਵਰ ਹਸਤੀਆਂ ਦੇ ਨਾਮ ਲੈਣ ਸਮੇਤ ਦੋ ਏ.ਡੀ.ਓ. ਸਿਲੈਕਟ ਹੋਈਆਂ ਸਕੀਆਂ ਭੈਣਾ ਦਾ ਜਿਕਰ ਕੀਤਾ ਤਾਂ ਸਪੀਕਰ ਸੰਧਵਾਂ ਨੇ ਉਕਤ ਲੜਕੀਆਂ ਨੂੰ ਸਟੇਜ ’ਤੇ ਬੁਲਾ ਕੇ ਪੁੱਛਿਆ ਕਿ ਕੀ ਉਹਨਾ ਨੂੰ ਇਹ ਨੌਕਰੀ ਲੈਣ ਲਈ ਕਿਸੇ ਦੀ ਸਿਫਾਰਸ਼ ਜਾਂ ਰਿਸ਼ਵਤ ਦੇਣ ਦੀ ਨੌਬਤ ਆਈ ਤਾਂ ਉਹਨਾਂ ਨਾਹ ਵਿੱਚ ਸਿਰ ਹਿਲਾਇਆ।
ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ‘ਆਪ’ ਸਰਕਾਰ ਵੱਲੋਂ 52 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਅੱਜ ਤੱਕ ਇਕ ਵੀ ਰਿਸ਼ਵਤ ਜਾਂ ਸਿਫਾਰਸ਼ ਦੀ ਸ਼ਿਕਾਇਤ ਸਾਹਮਣੇ ਨਹੀਂ ਆਈ। ਅੰਤ ਵਿੱਚ ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜਨਰਲ ਸਕੱਤਰ ਮੋਹਰ ਸਿੰਘ ਗਿੱਲ ਸਮੇਤ ਨਰਿੰਦਰ ਬੈੜ੍ਹ, ਚਮਨ ਗਰਗ ਰਿੰਕੀ, ਗੁਰਮੀਤ ਸਿੰਘ ਮੀਤਾ, ਤਰਸੇਮ ਚੋਪੜਾ, ਸੁਰਿੰਦਰ ਦਮਦਮੀ, ਰਾਜੂ ਕੰਡਾ, ਕੇ.ਸੀ. ਸੰਜੇ, ਮਨਵਰ ਸ਼ਰਮਾ, ਚੰਦਰ ਗਰਗ, ਤਰਸੇਮ ਚਾਨਣਾ, ਹੈਪੀ ਚਾਵਲਾ ਆਦਿ ਵਲੋਂ ਵੱਖਰੇ ਤੌਰ ’ਤੇ ਜਸ਼ਨਪ੍ਰੀਤ ਕੌਰ ਗਿੱਲ ਅਤੇ ਅਕਸ਼ਨੂਰ ਕੌਰ ਨੂੰ ਉਹਨਾਂ ਦੇ ਮਾਪਿਆਂ ਦੀ ਹਾਜਰੀ ਵਿੱਚ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿੱਚ ਸਾਹਿਤਕ ਹਲਕਿਆਂ ਦੀਆਂ ਨਾਮਵਰ ਹਸਤੀਆਂ ਸਮੇਤ ਰਾਜਨੀਤਿਕ, ਗੈਰ ਸਿਆਸੀ, ਸਮਾਜਿਕ, ਧਾਰਮਿਕ, ਵਿਦਿਅਕ, ਖੇਡਾਂ ਦੇ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖਸ਼ੀਅਤਾਂ ਵੀ ਹਾਜਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।