ਨਸ਼ਾ ਤਸਕਰੀ ਕਰਦੇ Punjab Roadways ਦੇ ਤਿੰਨ ਕਰਮਚਾਰੀ CIA ਵੱਲੋਂ ਕਾਬੂ

0
588
+1

Jalandhar News: ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ ਅਤੇ ਸਪੈਸ਼ਲ ਸੈਲ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਕਰਦੇ ਪੰਜਾਬ ਰੋਡਵੇਜ਼ ਦੇ ਤਿੰਨ ਮੁਲਾਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਾਜ਼ਮਾਂ ਤੋਂ ਮੁਲਜਮ ਬਣੇ ਇਹਨਾਂ ਤਿੰਨਾਂ ਦੀ ਪਹਿਚਾਣ ਅਜੀਤ ਸਿੰਘ, ਦੀਪਕ ਸ਼ਰਮਾ ਅਤੇ ਕੀਰਤ ਸਿੰਘ ਵਜੋਂ ਹੋਈ ਹੈ। ਇੰਨਾਂ ਵਿੱਚੋਂ ਕੀਰਤ ਸਿੰਘ ਅੰਮ੍ਰਿਤਸਰ ਬਾਰਡਰ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਜੋ ਨਸ਼ਿਆਂ ਦੀ ਖੇਪ ਮੰਗਵਾਉਂਦਾ ਸੀ ਅਤੇ ਦੂਜੇ ਤੋਂ ਅੱਗੇ ਸਪਲਾਈ ਕਰਦੇ ਸਨ।

ਇਹ ਵੀ ਪੜ੍ਹੋ US ਤੇ Canada ਵਿਚਕਾਰ ਇੱਕ ਮਹੀਨੇ ਲਈ ਰੁਕੀ Tarrif War, Trump ਤੇ Trudeau ਵਿਚਕਾਰ ਹੋਈ ਗੱਲਬਾਤ

ਇਸ ਸਬੰਧ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਏਡੀਸੀਪੀ ਸੰਦੀਪ ਸ਼ਰਮਾ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਕੀਤੀ ਕਾਰਵਾਈ ਦੌਰਾਨ ਪਹਿਲਾਂ ਪੰਜਾਬ ਰੋਡਵੇਜ਼ ਦੇ ਮੁਅੱਤਲ ਡਰਾਇਵਰ ਅਜੀਤ ਸਿੰਘ ਨੂੰ ਕਾਬੂ ਕੀਤਾ ਗਿਆ ਸੀ ਜਿਸ ਦੀ ਪੁਛਗਿੱਛ ਤੋਂ ਬਾਅਦ ਜਲੰਧਰ ਡਿੱਪੂ ਅੰਦਰ ਕੰਮ ਕਰਦੇ ਦੋ ਹੋਰ ਮੁਲਾਜ਼ਮਾਂ ਦੀਪਕ ਸ਼ਰਮਾ ਅਤੇ ਕੀਰਤ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਉਹਨਾਂ ਦੱਸਿਆ ਕਿ ਕੀਰਤ ਸਿੰਘ ਅੰਮ੍ਰਿਤਸਰ ਇਲਾਕੇ ਦਾ ਰਹਿਣ ਵਾਲਾ ਹੈ ਜੋ ਕਿ ਨਸ਼ਿਆਂ ਦੀ ਖੇਪ ਮੰਗਵਾਉਂਦਾ ਸੀ ਅਤੇ ਅੱਗੇ ਦੀਪਕ ਸ਼ਰਮਾ ਤੇ ਕੀਰਤ ਸਿੰਘ ਸਪਲਾਈ ਕਰਦੇ ਸਨ। ਮੁਢਲੀ ਸੂਚਨਾ ਮੁਤਾਬਕ ਅਜੀਤ ਸਿੰਘ ਵਿਰੁੱਧ ਪਹਿਲਾਂ ਵੀ ਵੱਖ ਵੱਖ ਧਰਾਵਾਂ ਤਹਿਤ ਦੋ ਪਰਚੇ ਦਰਜ ਹਨ ਅਤੇ ਉਸ ਨੂੰ ਪੰਜਾਬ ਰੋਡਵੇਜ਼ ਵੱਲੋਂ ਮੁਅੱਤਲ ਕੀਤਾ ਹੋਇਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਮੁਲਜਮਾਂ ਕੋਲੋਂ ਡੂੰਘਾਈ ਦੇ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਅੱਗੇ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

+1

LEAVE A REPLY

Please enter your comment!
Please enter your name here